Sri Guru Granth Sahib Ji

Ang 731

অনুবাদ বদলান

1 ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥

2 ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥

3 ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥

4 ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥

5 ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥

6 ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥

7 ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥

8 ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥

9 ਰਾਗੁ ਸੂਹੀ ਮਹਲਾ ੪ ਘਰੁ ੧ ॥

10 ੴ ਸਤਿਗੁਰ ਪ੍ਰਸਾਦਿ ॥

11 ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥

12 ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥

13 ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥

14 ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥

15 ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥

16 ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥

17 ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥

18 ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥

19 ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥

20 ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥

21 ਸੂਹੀ ਮਹਲਾ ੪ ॥

22 ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥

23 ਭਉ ਜਨਮ ਮਰਣਾ ਮੇਟਿਓ ਗੁਰਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥

24 ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥

25 ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

26 ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥

27 ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥

28 ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥

29 ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥

30 ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥

31 ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥

32 ਸੂਹੀ ਮਹਲਾ ੪ ॥

33 ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥

34 ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান