Ang 780
1 ਮਿਟੇ ਅੰਧਾਰੇ ਤਜੇ ਬਿਕਾਰੇ ਠਾਕੁਰ ਸਿਉ ਮਨੁ ਮਾਨਾ ॥
2 ਪ੍ਰਭ ਜੀ ਭਾਣੀ ਭਈ ਨਿਕਾਣੀ ਸਫਲ ਜਨਮੁ ਪਰਵਾਨਾ ॥
3 ਭਈ ਅਮੋਲੀ ਭਾਰਾ ਤੋਲੀ ਮੁਕਤਿ ਜੁਗਤਿ ਦਰੁ ਖੋਲੑਾ ॥
4 ਕਹੁ ਨਾਨਕ ਹਉ ਨਿਰਭਉ ਹੋਈ ਸੋ ਪ੍ਰਭੁ ਮੇਰਾ ਓਲੑਾ ॥੪॥੧॥੪॥
5 ਸੂਹੀ ਮਹਲਾ ੫ ॥
6 ਸਾਜਨੁ ਪੁਰਖੁ ਸਤਿਗੁਰੁ ਮੇਰਾ ਪੂਰਾ ਤਿਸੁ ਬਿਨੁ ਅਵਰੁ ਨ ਜਾਣਾ ਰਾਮ ॥
7 ਮਾਤ ਪਿਤਾ ਭਾਈ ਸੁਤ ਬੰਧਪ ਜੀਅ ਪ੍ਰਾਣ ਮਨਿ ਭਾਣਾ ਰਾਮ ॥
8 ਜੀਉ ਪਿੰਡੁ ਸਭੁ ਤਿਸ ਕਾ ਦੀਆ ਸਰਬ ਗੁਣਾ ਭਰਪੂਰੇ ॥
9 ਅੰਤਰਜਾਮੀ ਸੋ ਪ੍ਰਭੁ ਮੇਰਾ ਸਰਬ ਰਹਿਆ ਭਰਪੂਰੇ ॥
10 ਤਾ ਕੀ ਸਰਣਿ ਸਰਬ ਸੁਖ ਪਾਏ ਹੋਏ ਸਰਬ ਕਲਿਆਣਾ ॥
11 ਸਦਾ ਸਦਾ ਪ੍ਰਭ ਕਉ ਬਲਿਹਾਰੈ ਨਾਨਕ ਸਦ ਕੁਰਬਾਣਾ ॥੧॥
12 ਐਸਾ ਗੁਰੁ ਵਡਭਾਗੀ ਪਾਈਐ ਜਿਤੁ ਮਿਲਿਐ ਪ੍ਰਭੁ ਜਾਪੈ ਰਾਮ ॥
13 ਜਨਮ ਜਨਮ ਕੇ ਕਿਲਵਿਖ ਉਤਰਹਿ ਹਰਿ ਸੰਤ ਧੂੜੀ ਨਿਤ ਨਾਪੈ ਰਾਮ ॥
14 ਹਰਿ ਧੂੜੀ ਨਾਈਐ ਪ੍ਰਭੂ ਧਿਆਈਐ ਬਾਹੁੜਿ ਜੋਨਿ ਨ ਆਈਐ ॥
15 ਗੁਰ ਚਰਣੀ ਲਾਗੇ ਭ੍ਰਮ ਭਉ ਭਾਗੇ ਮਨਿ ਚਿੰਦਿਆ ਫਲੁ ਪਾਈਐ ॥
16 ਹਰਿ ਗੁਣ ਨਿਤ ਗਾਏ ਨਾਮੁ ਧਿਆਏ ਫਿਰਿ ਸੋਗੁ ਨਾਹੀ ਸੰਤਾਪੈ ॥
17 ਨਾਨਕ ਸੋ ਪ੍ਰਭੁ ਜੀਅ ਕਾ ਦਾਤਾ ਪੂਰਾ ਜਿਸੁ ਪਰਤਾਪੈ ॥੨॥
18 ਹਰਿ ਹਰੇ ਹਰਿ ਗੁਣ ਨਿਧੇ ਹਰਿ ਸੰਤਨ ਕੈ ਵਸਿ ਆਏ ਰਾਮ ॥
19 ਸੰਤ ਚਰਣ ਗੁਰ ਸੇਵਾ ਲਾਗੇ ਤਿਨੀ ਪਰਮ ਪਦ ਪਾਏ ਰਾਮ ॥
20 ਪਰਮ ਪਦੁ ਪਾਇਆ ਆਪੁ ਮਿਟਾਇਆ ਹਰਿ ਪੂਰਨ ਕਿਰਪਾ ਧਾਰੀ ॥
21 ਸਫਲ ਜਨਮੁ ਹੋਆ ਭਉ ਭਾਗਾ ਹਰਿ ਭੇਟਿਆ ਏਕੁ ਮੁਰਾਰੀ ॥
22 ਜਿਸ ਕਾ ਸਾ ਤਿਨ ਹੀ ਮੇਲਿ ਲੀਆ ਜੋਤੀ ਜੋਤਿ ਸਮਾਇਆ ॥
23 ਨਾਨਕ ਨਾਮੁ ਨਿਰੰਜਨ ਜਪੀਐ ਮਿਲਿ ਸਤਿਗੁਰ ਸੁਖੁ ਪਾਇਆ ॥੩॥
24 ਗਾਉ ਮੰਗਲੋ ਨਿਤ ਹਰਿ ਜਨਹੁ ਪੁੰਨੀ ਇਛ ਸਬਾਈ ਰਾਮ ॥
25 ਰੰਗਿ ਰਤੇ ਅਪੁਨੇ ਸੁਆਮੀ ਸੇਤੀ ਮਰੈ ਨ ਆਵੈ ਜਾਈ ਰਾਮ ॥
26 ਅਬਿਨਾਸੀ ਪਾਇਆ ਨਾਮੁ ਧਿਆਇਆ ਸਗਲ ਮਨੋਰਥ ਪਾਏ ॥
27 ਸਾਂਤਿ ਸਹਜ ਆਨੰਦ ਘਨੇਰੇ ਗੁਰ ਚਰਣੀ ਮਨੁ ਲਾਏ ॥
28 ਪੂਰਿ ਰਹਿਆ ਘਟਿ ਘਟਿ ਅਬਿਨਾਸੀ ਥਾਨ ਥਨੰਤਰਿ ਸਾਈ ॥
29 ਕਹੁ ਨਾਨਕ ਕਾਰਜ ਸਗਲੇ ਪੂਰੇ ਗੁਰ ਚਰਣੀ ਮਨੁ ਲਾਈ ॥੪॥੨॥੫॥
30 ਸੂਹੀ ਮਹਲਾ ੫ ॥
31 ਕਰਿ ਕਿਰਪਾ ਮੇਰੇ ਪ੍ਰੀਤਮ ਸੁਆਮੀ ਨੇਤ੍ਰ ਦੇਖਹਿ ਦਰਸੁ ਤੇਰਾ ਰਾਮ ॥
32 ਲਾਖ ਜਿਹਵਾ ਦੇਹੁ ਮੇਰੇ ਪਿਆਰੇ ਮੁਖੁ ਹਰਿ ਆਰਾਧੇ ਮੇਰਾ ਰਾਮ ॥
33 ਹਰਿ ਆਰਾਧੇ ਜਮ ਪੰਥੁ ਸਾਧੇ ਦੂਖੁ ਨ ਵਿਆਪੈ ਕੋਈ ॥
34 ਜਲਿ ਥਲਿ ਮਹੀਅਲਿ ਪੂਰਨ ਸੁਆਮੀ ਜਤ ਦੇਖਾ ਤਤ ਸੋਈ ॥
35 ਭਰਮ ਮੋਹ ਬਿਕਾਰ ਨਾਠੇ ਪ੍ਰਭੁ ਨੇਰ ਹੂ ਤੇ ਨੇਰਾ ॥