Ang 801
1 ਹਰਿ ਭਰਿਪੁਰੇ ਰਹਿਆ ॥ ਜਲਿ ਥਲੇ ਰਾਮ ਨਾਮੁ ॥ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥
2 ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥
3 ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥
4 ਗੁਰੁ ਭੇਟਿਆ ਹੈ ਮੁਕਤਿ ਦਾਤਾ ॥
5 ਹਰਿ ਕੀਈ ਹਮਾਰੀ ਸਫਲ ਜਾਤਾ ॥
6 ਮਿਲਿ ਸੰਗਤੀ ਗੁਨ ਗਾਵਨੋ ॥੧॥
7 ਮਨ ਰਾਮ ਨਾਮ ਕਰਿ ਆਸਾ ॥
8 ਭਾਉ ਦੂਜਾ ਬਿਨਸਿ ਬਿਨਾਸਾ ॥
9 ਵਿਚਿ ਆਸਾ ਹੋਇ ਨਿਰਾਸੀ ॥
10 ਸੋ ਜਨੁ ਮਿਲਿਆ ਹਰਿ ਪਾਸੀ ॥
11 ਕੋਈ ਰਾਮ ਨਾਮ ਗੁਨ ਗਾਵਨੋ ॥
12 ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥
13 ਰਾਗੁ ਬਿਲਾਵਲੁ ਮਹਲਾ ੫ ਚਉਪਦੇ ਘਰੁ ੧ ॥
14 ੴ ਸਤਿਗੁਰ ਪ੍ਰਸਾਦਿ ॥
15 ਨਦਰੀ ਆਵੈ ਤਿਸੁ ਸਿਉ ਮੋਹੁ ॥
16 ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ ॥
17 ਕਰਿ ਕਿਰਪਾ ਮੋਹਿ ਮਾਰਗਿ ਪਾਵਹੁ ॥
18 ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥
19 ਕਿਉ ਤਰੀਐ ਬਿਖਿਆ ਸੰਸਾਰੁ ॥
20 ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ ॥
21 ਪਵਨ ਝੁਲਾਰੇ ਮਾਇਆ ਦੇਇ ॥
22 ਹਰਿ ਕੇ ਭਗਤ ਸਦਾ ਥਿਰੁ ਸੇਇ ॥
23 ਹਰਖ ਸੋਗ ਤੇ ਰਹਹਿ ਨਿਰਾਰਾ ॥
24 ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥
25 ਪਾਇਆ ਵੇੜੁ ਮਾਇਆ ਸਰਬ ਭੁਇਅੰਗਾ ॥
26 ਹਉਮੈ ਪਚੇ ਦੀਪਕ ਦੇਖਿ ਪਤੰਗਾ ॥
27 ਸਗਲ ਸੀਗਾਰ ਕਰੇ ਨਹੀ ਪਾਵੈ ॥
28 ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥
29 ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ ॥
30 ਨਿਰਮੋਲਕੁ ਹੀਰਾ ਮਿਲੈ ਨ ਉਪਾਇਆ ॥
31 ਹਰਿ ਕਾ ਮੰਦਰੁ ਤਿਸੁ ਮਹਿ ਲਾਲੁ ॥
32 ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥
33 ਜਿਨਿ ਚਾਖਿਆ ਤਿਸੁ ਆਇਆ ਸਾਦੁ ॥
34 ਜਿਉ ਗੂੰਗਾ ਮਨ ਮਹਿ ਬਿਸਮਾਦੁ ॥
35 ਆਨਦ ਰੂਪੁ ਸਭੁ ਨਦਰੀ ਆਇਆ ॥
36 ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥
37 ਬਿਲਾਵਲੁ ਮਹਲਾ ੫ ॥
38 ਸਰਬ ਕਲਿਆਣ ਕੀਏ ਗੁਰਦੇਵ ॥
39 ਸੇਵਕੁ ਅਪਨੀ ਲਾਇਓ ਸੇਵ ॥
40 ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
41 ਧਰਤਿ ਪੁਨੀਤ ਭਈ ਗੁਨ ਗਾਏ ॥
42 ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥
43 ਸਭਨੀ ਥਾਂਈ ਰਵਿਆ ਆਪਿ ॥
44 ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥
45 ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
46 ਗੁਰ ਕੇ ਚਰਨ ਲਗੇ ਮਨਿ ਮੀਠੇ ॥
47 ਨਿਰਬਿਘਨ ਹੋਇ ਸਭ ਥਾਂਈ ਵੂਠੇ ॥
48 ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
49 ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥
50 ਜਿਥੈ ਕਿਥੈ ਦੀਸਹਿ ਨਾਲੇ ॥
51 ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥
52 ਬਿਲਾਵਲੁ ਮਹਲਾ ੫ ॥
53 ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥