Sri Guru Granth Sahib Ji

Ang 813

অনুবাদ বদলান

1 ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮੑਾਰੈ ॥੨॥

2 ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ ॥

3 ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥

4 ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ ॥

5 ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥

6 ਬਿਲਾਵਲੁ ਮਹਲਾ ੫ ॥

7 ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

8 ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥

9 ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥

10 ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥

11 ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥

12 ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

13 ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥

14 ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥

15 ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥

16 ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

17 ਬਿਲਾਵਲੁ ਮਹਲਾ ੫ ॥

18 ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥

19 ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥

20 ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥

21 ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥

22 ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥

23 ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥

24 ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥

25 ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥

26 ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥

27 ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

28 ਬਿਲਾਵਲੁ ਮਹਲਾ ੫ ॥

29 ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ ॥

30 ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥

31 ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ ॥

32 ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ ॥

33 ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ ॥

34 ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥

35 ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ ॥

36 ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥

37 ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ ॥

38 ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥

39 ਬਿਲਾਵਲੁ ਮਹਲਾ ੫ ॥

40 ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥

41 ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান