Ang 814
1 ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ ॥
2 ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥
3 ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
4 ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥
5 ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥
6 ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥
7 ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥
8 ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥
9 ਬਿਲਾਵਲੁ ਮਹਲਾ ੫ ॥
10 ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
11 ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
12 ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
13 ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
14 ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
15 ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
16 ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
17 ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
18 ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
19 ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
20 ਬਿਲਾਵਲੁ ਮਹਲਾ ੫ ॥
21 ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ ॥
22 ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥
23 ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ ॥
24 ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ ॥
25 ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ ॥
26 ਮਨ ਤੇ ਕਬਹੁ ਨ ਵੀਸਰੈ ਸੋ ਪੁਰਖੁ ਅਪਾਰੁ ॥੨॥
27 ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ ॥
28 ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥
29 ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ ॥
30 ਨਾਨਕ ਕਬਹੁ ਨ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥
31 ਬਿਲਾਵਲੁ ਮਹਲਾ ੫ ॥
32 ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ ॥
33 ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥
34 ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ ॥
35 ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ ॥
36 ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ ॥
37 ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥
38 ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ ॥
39 ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥
40 ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ ॥