Ang 818
1 ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਨ ਲਾਗੈ ॥੧॥ ਰਹਾਉ ॥
2 ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ ॥
3 ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥
4 ਬਿਲਾਵਲੁ ਮਹਲਾ ੫ ॥
5 ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ ॥
6 ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥
7 ਦੂਖੁ ਨ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ ॥
8 ਜਮਕੰਕਰੁ ਨੇੜਿ ਨ ਆਵਈ ਗੁਰਸਿਖ ਪਿਆਰੇ ॥੧॥ ਰਹਾਉ ॥
9 ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ ॥
10 ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥
11 ਬਿਲਾਵਲੁ ਮਹਲਾ ੫ ॥
12 ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ ॥
13 ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਨ ਧਾਉ ॥੧॥
14 ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ ॥
15 ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ ॥
16 ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ ॥
17 ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥
18 ਬਿਲਾਵਲੁ ਮਹਲਾ ੫ ॥
19 ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ ॥
20 ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥
21 ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ ॥
22 ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ ॥
23 ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ ॥
24 ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥
25 ਬਿਲਾਵਲੁ ਮਹਲਾ ੫ ॥
26 ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ ॥
27 ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥
28 ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ ॥
29 ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ ॥
30 ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ ॥
31 ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥
32 ਬਿਲਾਵਲੁ ਮਹਲਾ ੫ ॥
33 ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ ॥
34 ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥
35 ਤੁਝਹਿ ਨ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ ॥
36 ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ ॥
37 ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ ॥
38 ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥
39 ਬਿਲਾਵਲੁ ਮਹਲਾ ੫ ॥
40 ਮੀਤ ਹਮਾਰੇ ਸਾਜਨਾ ਰਾਖੇ ਗੋਵਿੰਦ ॥
41 ਨਿੰਦਕ ਮਿਰਤਕ ਹੋਇ ਗਏ ਤੁਮੑ ਹੋਹੁ ਨਿਚਿੰਦ ॥੧॥ ਰਹਾਉ ॥
42 ਸਗਲ ਮਨੋਰਥ ਪ੍ਰਭਿ ਕੀਏ ਭੇਟੇ ਗੁਰਦੇਵ ॥