Sri Guru Granth Sahib Ji

Ang 846

অনুবাদ বদলান

1 ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥

2 ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥

3 ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥

4 ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥

5 ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥

6 ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

7 ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥

8 ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥

9 ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥

10 ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥

11 ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥

12 ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

13 ਬਿਲਾਵਲੁ ਮਹਲਾ ੫ ॥

14 ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

15 ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

16 ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

17 ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

18 ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

19 ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

20 ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

21 ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

22 ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

23 ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

24 ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

25 ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

26 ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

27 ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

28 ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥

29 ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

30 ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

31 ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

32 ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

33 ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

34 ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

35 ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

36 ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

37 ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান