Ang 865
1 ਗੋਂਡ ਮਹਲਾ ੫ ॥
2 ਰਾਮ ਰਾਮ ਸੰਗਿ ਕਰਿ ਬਿਉਹਾਰ ॥
3 ਰਾਮ ਰਾਮ ਰਾਮ ਪ੍ਰਾਨ ਅਧਾਰ ॥
4 ਰਾਮ ਰਾਮ ਰਾਮ ਕੀਰਤਨੁ ਗਾਇ ॥
5 ਰਮਤ ਰਾਮੁ ਸਭ ਰਹਿਓ ਸਮਾਇ ॥੧॥
6 ਸੰਤ ਜਨਾ ਮਿਲਿ ਬੋਲਹੁ ਰਾਮ ॥
7 ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ ॥
8 ਰਾਮ ਰਾਮ ਧਨੁ ਸੰਚਿ ਭੰਡਾਰ ॥
9 ਰਾਮ ਰਾਮ ਰਾਮ ਕਰਿ ਆਹਾਰ ॥
10 ਰਾਮ ਰਾਮ ਵੀਸਰਿ ਨਹੀ ਜਾਇ ॥
11 ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥
12 ਰਾਮ ਰਾਮ ਰਾਮ ਸਦਾ ਸਹਾਇ ॥
13 ਰਾਮ ਰਾਮ ਰਾਮ ਲਿਵ ਲਾਇ ॥
14 ਰਾਮ ਰਾਮ ਜਪਿ ਨਿਰਮਲ ਭਏ ॥
15 ਜਨਮ ਜਨਮ ਕੇ ਕਿਲਬਿਖ ਗਏ ॥੩॥
16 ਰਮਤ ਰਾਮ ਜਨਮ ਮਰਣੁ ਨਿਵਾਰੈ ॥
17 ਉਚਰਤ ਰਾਮ ਭੈ ਪਾਰਿ ਉਤਾਰੈ ॥
18 ਸਭ ਤੇ ਊਚ ਰਾਮ ਪਰਗਾਸ ॥
19 ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥
20 ਗੋਂਡ ਮਹਲਾ ੫ ॥
21 ਉਨ ਕਉ ਖਸਮਿ ਕੀਨੀ ਠਾਕਹਾਰੇ ॥
22 ਦਾਸ ਸੰਗ ਤੇ ਮਾਰਿ ਬਿਦਾਰੇ ॥
23 ਗੋਬਿੰਦ ਭਗਤ ਕਾ ਮਹਲੁ ਨ ਪਾਇਆ ॥
24 ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥
25 ਸਗਲ ਸ੍ਰਿਸਟਿ ਕੇ ਪੰਚ ਸਿਕਦਾਰ ॥
26 ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ ॥
27 ਜਗਤ ਪਾਸ ਤੇ ਲੇਤੇ ਦਾਨੁ ॥
28 ਗੋਬਿੰਦ ਭਗਤ ਕਉ ਕਰਹਿ ਸਲਾਮੁ ॥
29 ਲੂਟਿ ਲੇਹਿ ਸਾਕਤ ਪਤਿ ਖੋਵਹਿ ॥
30 ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥
31 ਪੰਚ ਪੂਤ ਜਣੇ ਇਕ ਮਾਇ ॥
32 ਉਤਭੁਜ ਖੇਲੁ ਕਰਿ ਜਗਤ ਵਿਆਇ ॥
33 ਤੀਨਿ ਗੁਣਾ ਕੈ ਸੰਗਿ ਰਚਿ ਰਸੇ ॥
34 ਇਨ ਕਉ ਛੋਡਿ ਊਪਰਿ ਜਨ ਬਸੇ ॥੩॥
35 ਕਰਿ ਕਿਰਪਾ ਜਨ ਲੀਏ ਛਡਾਇ ॥
36 ਜਿਸ ਕੇ ਸੇ ਤਿਨਿ ਰਖੇ ਹਟਾਇ ॥
37 ਕਹੁ ਨਾਨਕ ਭਗਤਿ ਪ੍ਰਭ ਸਾਰੁ ॥
38 ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥
39 ਗੋਂਡ ਮਹਲਾ ੫ ॥
40 ਕਲਿ ਕਲੇਸ ਮਿਟੇ ਹਰਿ ਨਾਇ ॥
41 ਦੁਖ ਬਿਨਸੇ ਸੁਖ ਕੀਨੋ ਠਾਉ ॥
42 ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥
43 ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥
44 ਰਾਮ ਜਪਤ ਜਨ ਪਾਰਿ ਪਰੇ ॥
45 ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥
46 ਗੁਰ ਕੇ ਚਰਨ ਰਿਦੈ ਉਰਿ ਧਾਰੇ ॥
47 ਅਗਨਿ ਸਾਗਰ ਤੇ ਉਤਰੇ ਪਾਰੇ ॥
48 ਜਨਮ ਮਰਣ ਸਭ ਮਿਟੀ ਉਪਾਧਿ ॥
49 ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥
50 ਥਾਨ ਥਨੰਤਰਿ ਏਕੋ ਸੁਆਮੀ ॥
51 ਸਗਲ ਘਟਾ ਕਾ ਅੰਤਰਜਾਮੀ ॥
52 ਕਰਿ ਕਿਰਪਾ ਜਾ ਕਉ ਮਤਿ ਦੇਇ ॥
53 ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥
54 ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥
55 ਤਾ ਕੈ ਹਿਰਦੈ ਹੋਇ ਪ੍ਰਗਾਸੁ ॥
56 ਭਗਤਿ ਭਾਇ ਹਰਿ ਕੀਰਤਨੁ ਕਰੀਐ ॥
57 ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥
58 ਗੋਂਡ ਮਹਲਾ ੫ ॥