Ang 872
1 ਗੋਂਡ ॥
2 ਗ੍ਰਿਹਿ ਸੋਭਾ ਜਾ ਕੈ ਰੇ ਨਾਹਿ ॥
3 ਆਵਤ ਪਹੀਆ ਖੂਧੇ ਜਾਹਿ ॥
4 ਵਾ ਕੈ ਅੰਤਰਿ ਨਹੀ ਸੰਤੋਖੁ ॥
5 ਬਿਨੁ ਸੋਹਾਗਨਿ ਲਾਗੈ ਦੋਖੁ ॥੧॥
6 ਧਨੁ ਸੋਹਾਗਨਿ ਮਹਾ ਪਵੀਤ ॥
7 ਤਪੇ ਤਪੀਸਰ ਡੋਲੈ ਚੀਤ ॥੧॥ ਰਹਾਉ ॥
8 ਸੋਹਾਗਨਿ ਕਿਰਪਨ ਕੀ ਪੂਤੀ ॥
9 ਸੇਵਕ ਤਜਿ ਜਗਤ ਸਿਉ ਸੂਤੀ ॥
10 ਸਾਧੂ ਕੈ ਠਾਢੀ ਦਰਬਾਰਿ ॥
11 ਸਰਨਿ ਤੇਰੀ ਮੋ ਕਉ ਨਿਸਤਾਰਿ ॥੨॥
12 ਸੋਹਾਗਨਿ ਹੈ ਅਤਿ ਸੁੰਦਰੀ ॥
13 ਪਗ ਨੇਵਰ ਛਨਕ ਛਨਹਰੀ ॥
14 ਜਉ ਲਗੁ ਪ੍ਰਾਨ ਤਊ ਲਗੁ ਸੰਗੇ ॥
15 ਨਾਹਿ ਤ ਚਲੀ ਬੇਗਿ ਉਠਿ ਨੰਗੇ ॥੩॥
16 ਸੋਹਾਗਨਿ ਭਵਨ ਤ੍ਰੈ ਲੀਆ ॥
17 ਦਸ ਅਠ ਪੁਰਾਣ ਤੀਰਥ ਰਸ ਕੀਆ ॥
18 ਬ੍ਰਹਮਾ ਬਿਸਨੁ ਮਹੇਸਰ ਬੇਧੇ ॥
19 ਬਡੇ ਭੂਪਤਿ ਰਾਜੇ ਹੈ ਛੇਧੇ ॥੪॥
20 ਸੋਹਾਗਨਿ ਉਰਵਾਰਿ ਨ ਪਾਰਿ ॥
21 ਪਾਂਚ ਨਾਰਦ ਕੈ ਸੰਗਿ ਬਿਧਵਾਰਿ ॥
22 ਪਾਂਚ ਨਾਰਦ ਕੇ ਮਿਟਵੇ ਫੂਟੇ ॥
23 ਕਹੁ ਕਬੀਰ ਗੁਰ ਕਿਰਪਾ ਛੂਟੇ ॥੫॥੫॥੮॥
24 ਗੋਂਡ ॥
25 ਜੈਸੇ ਮੰਦਰ ਮਹਿ ਬਲਹਰ ਨਾ ਠਾਹਰੈ ॥
26 ਨਾਮ ਬਿਨਾ ਕੈਸੇ ਪਾਰਿ ਉਤਰੈ ॥
27 ਕੁੰਭ ਬਿਨਾ ਜਲੁ ਨਾ ਟੀਕਾਵੈ ॥
28 ਸਾਧੂ ਬਿਨੁ ਐਸੇ ਅਬਗਤੁ ਜਾਵੈ ॥੧॥
29 ਜਾਰਉ ਤਿਸੈ ਜੁ ਰਾਮੁ ਨ ਚੇਤੈ ॥
30 ਤਨ ਮਨ ਰਮਤ ਰਹੈ ਮਹਿ ਖੇਤੈ ॥੧॥ ਰਹਾਉ ॥
31 ਜੈਸੇ ਹਲਹਰ ਬਿਨਾ ਜਿਮੀ ਨਹੀ ਬੋਈਐ ॥
32 ਸੂਤ ਬਿਨਾ ਕੈਸੇ ਮਣੀ ਪਰੋਈਐ ॥
33 ਘੁੰਡੀ ਬਿਨੁ ਕਿਆ ਗੰਠਿ ਚੜ੍ਹਾਈਐ ॥
34 ਸਾਧੂ ਬਿਨੁ ਤੈਸੇ ਅਬਗਤੁ ਜਾਈਐ ॥੨॥
35 ਜੈਸੇ ਮਾਤ ਪਿਤਾ ਬਿਨੁ ਬਾਲੁ ਨ ਹੋਈ ॥
36 ਬਿੰਬ ਬਿਨਾ ਕੈਸੇ ਕਪਰੇ ਧੋਈ ॥
37 ਘੋਰ ਬਿਨਾ ਕੈਸੇ ਅਸਵਾਰ ॥
38 ਸਾਧੂ ਬਿਨੁ ਨਾਹੀ ਦਰਵਾਰ ॥੩॥
39 ਜੈਸੇ ਬਾਜੇ ਬਿਨੁ ਨਹੀ ਲੀਜੈ ਫੇਰੀ ॥
40 ਖਸਮਿ ਦੁਹਾਗਨਿ ਤਜਿ ਅਉਹੇਰੀ ॥
41 ਕਹੈ ਕਬੀਰੁ ਏਕੈ ਕਰਿ ਕਰਨਾ ॥
42 ਗੁਰਮੁਖਿ ਹੋਇ ਬਹੁਰਿ ਨਹੀ ਮਰਨਾ ॥੪॥੬॥੯॥
43 ਗੋਂਡ ॥
44 ਕੂਟਨੁ ਸੋਇ ਜੁ ਮਨ ਕਉ ਕੂਟੈ ॥
45 ਮਨ ਕੂਟੈ ਤਉ ਜਮ ਤੇ ਛੂਟੈ ॥
46 ਕੁਟਿ ਕੁਟਿ ਮਨੁ ਕਸਵਟੀ ਲਾਵੈ ॥
47 ਸੋ ਕੂਟਨੁ ਮੁਕਤਿ ਬਹੁ ਪਾਵੈ ॥੧॥
48 ਕੂਟਨੁ ਕਿਸੈ ਕਹਹੁ ਸੰਸਾਰ ॥
49 ਸਗਲ ਬੋਲਨ ਕੇ ਮਾਹਿ ਬੀਚਾਰ ॥੧॥ ਰਹਾਉ ॥
50 ਨਾਚਨੁ ਸੋਇ ਜੁ ਮਨ ਸਿਉ ਨਾਚੈ ॥
51 ਝੂਠਿ ਨ ਪਤੀਐ ਪਰਚੈ ਸਾਚੈ ॥
52 ਇਸੁ ਮਨ ਆਗੇ ਪੂਰੈ ਤਾਲ ॥
53 ਇਸੁ ਨਾਚਨ ਕੇ ਮਨ ਰਖਵਾਲ ॥੨॥
54 ਬਜਾਰੀ ਸੋ ਜੁ ਬਜਾਰਹਿ ਸੋਧੈ ॥
55 ਪਾਂਚ ਪਲੀਤਹ ਕਉ ਪਰਬੋਧੈ ॥
56 ਨਉ ਨਾਇਕ ਕੀ ਭਗਤਿ ਪਛਾਨੈ ॥
57 ਸੋ ਬਾਜਾਰੀ ਹਮ ਗੁਰ ਮਾਨੇ ॥੩॥
58 ਤਸਕਰੁ ਸੋਇ ਜਿ ਤਾਤਿ ਨ ਕਰੈ ॥
59 ਇੰਦ੍ਰੀ ਕੈ ਜਤਨਿ ਨਾਮੁ ਉਚਰੈ ॥
60 ਕਹੁ ਕਬੀਰ ਹਮ ਐਸੇ ਲਖਨ ॥
61 ਧੰਨੁ ਗੁਰਦੇਵ ਅਤਿ ਰੂਪ ਬਿਚਖਨ ॥੪॥੭॥੧੦॥