Ang 886
1 ਬਡੈ ਭਾਗਿ ਸਾਧਸੰਗੁ ਪਾਇਓ ॥੧॥
2 ਬਿਨੁ ਗੁਰ ਪੂਰੇ ਨਾਹੀ ਉਧਾਰੁ ॥
3 ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
4 ਰਾਗੁ ਰਾਮਕਲੀ ਮਹਲਾ ੫ ਘਰੁ ੨ ॥
5 ੴ ਸਤਿਗੁਰ ਪ੍ਰਸਾਦਿ ॥
6 ਚਾਰਿ ਪੁਕਾਰਹਿ ਨਾ ਤੂ ਮਾਨਹਿ ॥
7 ਖਟੁ ਭੀ ਏਕਾ ਬਾਤ ਵਖਾਨਹਿ ॥
8 ਦਸ ਅਸਟੀ ਮਿਲਿ ਏਕੋ ਕਹਿਆ ॥
9 ਤਾ ਭੀ ਜੋਗੀ ਭੇਦੁ ਨ ਲਹਿਆ ॥੧॥
10 ਕਿੰਕੁਰੀ ਅਨੂਪ ਵਾਜੈ ॥
11 ਜੋਗੀਆ ਮਤਵਾਰੋ ਰੇ ॥੧॥ ਰਹਾਉ ॥
12 ਪ੍ਰਥਮੇ ਵਸਿਆ ਸਤ ਕਾ ਖੇੜਾ ॥
13 ਤ੍ਰਿਤੀਏ ਮਹਿ ਕਿਛੁ ਭਇਆ ਦੁਤੇੜਾ ॥
14 ਦੁਤੀਆ ਅਰਧੋ ਅਰਧਿ ਸਮਾਇਆ ॥
15 ਏਕੁ ਰਹਿਆ ਤਾ ਏਕੁ ਦਿਖਾਇਆ ॥੨॥
16 ਏਕੈ ਸੂਤਿ ਪਰੋਏ ਮਣੀਏ ॥
17 ਗਾਠੀ ਭਿਨਿ ਭਿਨਿ ਭਿਨਿ ਭਿਨਿ ਤਣੀਏ ॥
18 ਫਿਰਤੀ ਮਾਲਾ ਬਹੁ ਬਿਧਿ ਭਾਇ ॥
19 ਖਿੰਚਿਆ ਸੂਤੁ ਤ ਆਈ ਥਾਇ ॥੩॥
20 ਚਹੁ ਮਹਿ ਏਕੈ ਮਟੁ ਹੈ ਕੀਆ ॥
21 ਤਹ ਬਿਖੜੇ ਥਾਨ ਅਨਿਕ ਖਿੜਕੀਆ ॥
22 ਖੋਜਤ ਖੋਜਤ ਦੁਆਰੇ ਆਇਆ ॥
23 ਤਾ ਨਾਨਕ ਜੋਗੀ ਮਹਲੁ ਘਰੁ ਪਾਇਆ ॥੪॥
24 ਇਉ ਕਿੰਕੁਰੀ ਆਨੂਪ ਵਾਜੈ ॥
25 ਸੁਣਿ ਜੋਗੀ ਕੈ ਮਨਿ ਮੀਠੀ ਲਾਗੈ ॥੧॥ ਰਹਾਉ ਦੂਜਾ ॥੧॥੧੨॥
26 ਰਾਮਕਲੀ ਮਹਲਾ ੫ ॥
27 ਤਾਗਾ ਕਰਿ ਕੈ ਲਾਈ ਥਿਗਲੀ ॥
28 ਲਉ ਨਾੜੀ ਸੂਆ ਹੈ ਅਸਤੀ ॥
29 ਅੰਭੈ ਕਾ ਕਰਿ ਡੰਡਾ ਧਰਿਆ ॥
30 ਕਿਆ ਤੂ ਜੋਗੀ ਗਰਬਹਿ ਪਰਿਆ ॥੧॥
31 ਜਪਿ ਨਾਥੁ ਦਿਨੁ ਰੈਨਾਈ ॥
32 ਤੇਰੀ ਖਿੰਥਾ ਦੋ ਦਿਹਾਈ ॥੧॥ ਰਹਾਉ ॥
33 ਗਹਰੀ ਬਿਭੂਤ ਲਾਇ ਬੈਠਾ ਤਾੜੀ ॥
34 ਮੇਰੀ ਤੇਰੀ ਮੁੰਦ੍ਰਾ ਧਾਰੀ ॥
35 ਮਾਗਹਿ ਟੂਕਾ ਤ੍ਰਿਪਤਿ ਨ ਪਾਵੈ ॥
36 ਨਾਥੁ ਛੋਡਿ ਜਾਚਹਿ ਲਾਜ ਨ ਆਵੈ ॥੨॥
37 ਚਲ ਚਿਤ ਜੋਗੀ ਆਸਣੁ ਤੇਰਾ ॥
38 ਸਿੰਙੀ ਵਾਜੈ ਨਿਤ ਉਦਾਸੇਰਾ ॥
39 ਗੁਰ ਗੋਰਖ ਕੀ ਤੈ ਬੂਝ ਨ ਪਾਈ ॥
40 ਫਿਰਿ ਫਿਰਿ ਜੋਗੀ ਆਵੈ ਜਾਈ ॥੩॥
41 ਜਿਸ ਨੋ ਹੋਆ ਨਾਥੁ ਕ੍ਰਿਪਾਲਾ ॥
42 ਰਹਰਾਸਿ ਹਮਾਰੀ ਗੁਰ ਗੋਪਾਲਾ ॥
43 ਨਾਮੈ ਖਿੰਥਾ ਨਾਮੈ ਬਸਤਰੁ ॥
44 ਜਨ ਨਾਨਕ ਜੋਗੀ ਹੋਆ ਅਸਥਿਰੁ ॥੪॥
45 ਇਉ ਜਪਿਆ ਨਾਥੁ ਦਿਨੁ ਰੈਨਾਈ ॥
46 ਹੁਣਿ ਪਾਇਆ ਗੁਰੁ ਗੋਸਾਈ ॥੧॥ ਰਹਾਉ ਦੂਜਾ ॥੨॥੧੩॥
47 ਰਾਮਕਲੀ ਮਹਲਾ ੫ ॥
48 ਕਰਨ ਕਰਾਵਨ ਸੋਈ ॥
49 ਆਨ ਨ ਦੀਸੈ ਕੋਈ ॥
50 ਠਾਕੁਰੁ ਮੇਰਾ ਸੁਘੜੁ ਸੁਜਾਨਾ ॥
51 ਗੁਰਮੁਖਿ ਮਿਲਿਆ ਰੰਗੁ ਮਾਨਾ ॥੧॥
52 ਐਸੋ ਰੇ ਹਰਿ ਰਸੁ ਮੀਠਾ ॥
53 ਗੁਰਮੁਖਿ ਕਿਨੈ ਵਿਰਲੈ ਡੀਠਾ ॥੧॥ ਰਹਾਉ ॥
54 ਨਿਰਮਲ ਜੋਤਿ ਅੰਮ੍ਰਿਤੁ ਹਰਿ ਨਾਮ ॥