Ang 887
1 ਪੀਵਤ ਅਮਰ ਭਏ ਨਿਹਕਾਮ ॥
2 ਤਨੁ ਮਨੁ ਸੀਤਲੁ ਅਗਨਿ ਨਿਵਾਰੀ ॥
3 ਅਨਦ ਰੂਪ ਪ੍ਰਗਟੇ ਸੰਸਾਰੀ ॥੨॥
4 ਕਿਆ ਦੇਵਉ ਜਾ ਸਭੁ ਕਿਛੁ ਤੇਰਾ ॥
5 ਸਦ ਬਲਿਹਾਰਿ ਜਾਉ ਲਖ ਬੇਰਾ ॥
6 ਤਨੁ ਮਨੁ ਜੀਉ ਪਿੰਡੁ ਦੇ ਸਾਜਿਆ ॥
7 ਗੁਰ ਕਿਰਪਾ ਤੇ ਨੀਚੁ ਨਿਵਾਜਿਆ ॥੩॥
8 ਖੋਲਿ ਕਿਵਾਰਾ ਮਹਲਿ ਬੁਲਾਇਆ ॥
9 ਜੈਸਾ ਸਾ ਤੈਸਾ ਦਿਖਲਾਇਆ ॥
10 ਕਹੁ ਨਾਨਕ ਸਭੁ ਪੜਦਾ ਤੂਟਾ ॥
11 ਹਉ ਤੇਰਾ ਤੂ ਮੈ ਮਨਿ ਵੂਠਾ ॥੪॥੩॥੧੪॥
12 ਰਾਮਕਲੀ ਮਹਲਾ ੫ ॥
13 ਸੇਵਕੁ ਲਾਇਓ ਅਪੁਨੀ ਸੇਵ ॥
14 ਅੰਮ੍ਰਿਤੁ ਨਾਮੁ ਦੀਓ ਮੁਖਿ ਦੇਵ ॥
15 ਸਗਲੀ ਚਿੰਤਾ ਆਪਿ ਨਿਵਾਰੀ ॥
16 ਤਿਸੁ ਗੁਰ ਕਉ ਹਉ ਸਦ ਬਲਿਹਾਰੀ ॥੧॥
17 ਕਾਜ ਹਮਾਰੇ ਪੂਰੇ ਸਤਗੁਰ ॥
18 ਬਾਜੇ ਅਨਹਦ ਤੂਰੇ ਸਤਗੁਰ ॥੧॥ ਰਹਾਉ ॥
19 ਮਹਿਮਾ ਜਾ ਕੀ ਗਹਿਰ ਗੰਭੀਰ ॥
20 ਹੋਇ ਨਿਹਾਲੁ ਦੇਇ ਜਿਸੁ ਧੀਰ ॥
21 ਜਾ ਕੇ ਬੰਧਨ ਕਾਟੇ ਰਾਇ ॥
22 ਸੋ ਨਰੁ ਬਹੁਰਿ ਨ ਜੋਨੀ ਪਾਇ ॥੨॥
23 ਜਾ ਕੈ ਅੰਤਰਿ ਪ੍ਰਗਟਿਓ ਆਪ ॥
24 ਤਾ ਕਉ ਨਾਹੀ ਦੂਖ ਸੰਤਾਪ ॥
25 ਲਾਲੁ ਰਤਨੁ ਤਿਸੁ ਪਾਲੈ ਪਰਿਆ ॥
26 ਸਗਲ ਕੁਟੰਬ ਓਹੁ ਜਨੁ ਲੈ ਤਰਿਆ ॥੩॥
27 ਨਾ ਕਿਛੁ ਭਰਮੁ ਨ ਦੁਬਿਧਾ ਦੂਜਾ ॥
28 ਏਕੋ ਏਕੁ ਨਿਰੰਜਨ ਪੂਜਾ ॥
29 ਜਤ ਕਤ ਦੇਖਉ ਆਪਿ ਦਇਆਲ ॥
30 ਕਹੁ ਨਾਨਕ ਪ੍ਰਭ ਮਿਲੇ ਰਸਾਲ ॥੪॥੪॥੧੫॥
31 ਰਾਮਕਲੀ ਮਹਲਾ ੫ ॥
32 ਤਨ ਤੇ ਛੁਟਕੀ ਅਪਨੀ ਧਾਰੀ ॥
33 ਪ੍ਰਭ ਕੀ ਆਗਿਆ ਲਗੀ ਪਿਆਰੀ ॥
34 ਜੋ ਕਿਛੁ ਕਰੈ ਸੁ ਮਨਿ ਮੇਰੈ ਮੀਠਾ ॥
35 ਤਾ ਇਹੁ ਅਚਰਜੁ ਨੈਨਹੁ ਡੀਠਾ ॥੧॥
36 ਅਬ ਮੋਹਿ ਜਾਨੀ ਰੇ ਮੇਰੀ ਗਈ ਬਲਾਇ ॥
37 ਬੁਝਿ ਗਈ ਤ੍ਰਿਸਨ ਨਿਵਾਰੀ ਮਮਤਾ ਗੁਰਿ ਪੂਰੈ ਲੀਓ ਸਮਝਾਇ ॥੧॥ ਰਹਾਉ ॥
38 ਕਰਿ ਕਿਰਪਾ ਰਾਖਿਓ ਗੁਰਿ ਸਰਨਾ ॥
39 ਗੁਰਿ ਪਕਰਾਏ ਹਰਿ ਕੇ ਚਰਨਾ ॥
40 ਬੀਸ ਬਿਸੁਏ ਜਾ ਮਨ ਠਹਰਾਨੇ ॥
41 ਗੁਰ ਪਾਰਬ੍ਰਹਮ ਏਕੈ ਹੀ ਜਾਨੇ ॥੨॥
42 ਜੋ ਜੋ ਕੀਨੋ ਹਮ ਤਿਸ ਕੇ ਦਾਸ ॥
43 ਪ੍ਰਭ ਮੇਰੇ ਕੋ ਸਗਲ ਨਿਵਾਸ ॥
44 ਨਾ ਕੋ ਦੂਤੁ ਨਹੀ ਬੈਰਾਈ ॥
45 ਗਲਿ ਮਿਲਿ ਚਾਲੇ ਏਕੈ ਭਾਈ ॥੩॥
46 ਜਾ ਕਉ ਗੁਰਿ ਹਰਿ ਦੀਏ ਸੂਖਾ ॥
47 ਤਾ ਕਉ ਬਹੁਰਿ ਨ ਲਾਗਹਿ ਦੂਖਾ ॥
48 ਆਪੇ ਆਪਿ ਸਰਬ ਪ੍ਰਤਿਪਾਲ ॥
49 ਨਾਨਕ ਰਾਤਉ ਰੰਗਿ ਗੋਪਾਲ ॥੪॥੫॥੧੬॥
50 ਰਾਮਕਲੀ ਮਹਲਾ ੫ ॥
51 ਮੁਖ ਤੇ ਪੜਤਾ ਟੀਕਾ ਸਹਿਤ ॥
52 ਹਿਰਦੈ ਰਾਮੁ ਨਹੀ ਪੂਰਨ ਰਹਤ ॥
53 ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥
54 ਅਪਨਾ ਕਹਿਆ ਆਪਿ ਨ ਕਮਾਵੈ ॥੧॥
55 ਪੰਡਿਤ ਬੇਦੁ ਬੀਚਾਰਿ ਪੰਡਿਤ ॥
56 ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥
57 ਆਗੈ ਰਾਖਿਓ ਸਾਲ ਗਿਰਾਮੁ ॥