Ang 893
1 ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥
2 ਮਾਇਆ ਕਾਰਣਿ ਸਦ ਹੀ ਝੂਰੈ ॥
3 ਮਨਿ ਮੁਖਿ ਕਬਹਿ ਨ ਉਸਤਤਿ ਕਰੈ ॥
4 ਨਿਰਭਉ ਨਿਰੰਕਾਰ ਦਾਤਾਰੁ ॥
5 ਤਿਸੁ ਸਿਉ ਪ੍ਰੀਤਿ ਨ ਕਰੈ ਗਵਾਰੁ ॥੩॥
6 ਸਭ ਸਾਹਾ ਸਿਰਿ ਸਾਚਾ ਸਾਹੁ ॥
7 ਵੇਮੁਹਤਾਜੁ ਪੂਰਾ ਪਾਤਿਸਾਹੁ ॥
8 ਮੋਹ ਮਗਨ ਲਪਟਿਓ ਭ੍ਰਮ ਗਿਰਹ ॥
9 ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥
10 ਰਾਮਕਲੀ ਮਹਲਾ ੫ ॥
11 ਰੈਣਿ ਦਿਨਸੁ ਜਪਉ ਹਰਿ ਨਾਉ ॥
12 ਆਗੈ ਦਰਗਹ ਪਾਵਉ ਥਾਉ ॥
13 ਸਦਾ ਅਨੰਦੁ ਨ ਹੋਵੀ ਸੋਗੁ ॥
14 ਕਬਹੂ ਨ ਬਿਆਪੈ ਹਉਮੈ ਰੋਗੁ ॥੧॥
15 ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ ॥
16 ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ ॥
17 ਗਨਿ ਮਿਨਿ ਦੇਖਹੁ ਸਗਲ ਬੀਚਾਰਿ ॥
18 ਨਾਮ ਬਿਨਾ ਕੋ ਸਕੈ ਨ ਤਾਰਿ ॥
19 ਸਗਲ ਉਪਾਵ ਨ ਚਾਲਹਿ ਸੰਗਿ ॥
20 ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥
21 ਦੇਹੀ ਧੋਇ ਨ ਉਤਰੈ ਮੈਲੁ ॥
22 ਹਉਮੈ ਬਿਆਪੈ ਦੁਬਿਧਾ ਫੈਲੁ ॥
23 ਹਰਿ ਹਰਿ ਅਉਖਧੁ ਜੋ ਜਨੁ ਖਾਇ ॥
24 ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥
25 ਕਰਿ ਕਿਰਪਾ ਪਾਰਬ੍ਰਹਮ ਦਇਆਲ ॥
26 ਮਨ ਤੇ ਕਬਹੁ ਨ ਬਿਸਰੁ ਗੋੁਪਾਲ ॥
27 ਤੇਰੇ ਦਾਸ ਕੀ ਹੋਵਾ ਧੂਰਿ ॥
28 ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥
29 ਰਾਮਕਲੀ ਮਹਲਾ ੫ ॥
30 ਤੇਰੀ ਸਰਣਿ ਪੂਰੇ ਗੁਰਦੇਵ ॥
31 ਤੁਧੁ ਬਿਨੁ ਦੂਜਾ ਨਾਹੀ ਕੋਇ ॥
32 ਤੂ ਸਮਰਥੁ ਪੂਰਨ ਪਾਰਬ੍ਰਹਮੁ ॥
33 ਸੋ ਧਿਆਏ ਪੂਰਾ ਜਿਸੁ ਕਰਮੁ ॥੧॥
34 ਤਰਣ ਤਾਰਣ ਪ੍ਰਭ ਤੇਰੋ ਨਾਉ ॥
35 ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ ॥
36 ਜਪਿ ਜਪਿ ਜੀਵਾ ਤੇਰਾ ਨਾਉ ॥
37 ਆਗੈ ਦਰਗਹ ਪਾਵਉ ਠਾਉ ॥
38 ਦੂਖੁ ਅੰਧੇਰਾ ਮਨ ਤੇ ਜਾਇ ॥
39 ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥
40 ਚਰਨ ਕਮਲ ਸਿਉ ਲਾਗੀ ਪ੍ਰੀਤਿ ॥
41 ਗੁਰ ਪੂਰੇ ਕੀ ਨਿਰਮਲ ਰੀਤਿ ॥
42 ਭਉ ਭਾਗਾ ਨਿਰਭਉ ਮਨਿ ਬਸੈ ॥
43 ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥
44 ਕੋਟਿ ਜਨਮ ਕੇ ਕਾਟੇ ਫਾਹੇ ॥
45 ਪਾਇਆ ਲਾਭੁ ਸਚਾ ਧਨੁ ਲਾਹੇ ॥
46 ਤੋਟਿ ਨ ਆਵੈ ਅਖੁਟ ਭੰਡਾਰ ॥
47 ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥
48 ਰਾਮਕਲੀ ਮਹਲਾ ੫ ॥
49 ਰਤਨ ਜਵੇਹਰ ਨਾਮ ॥
50 ਸਤੁ ਸੰਤੋਖੁ ਗਿਆਨ ॥
51 ਸੂਖ ਸਹਜ ਦਇਆ ਕਾ ਪੋਤਾ ॥
52 ਹਰਿ ਭਗਤਾ ਹਵਾਲੈ ਹੋਤਾ ॥੧॥
53 ਮੇਰੇ ਰਾਮ ਕੋ ਭੰਡਾਰੁ ॥
54 ਖਾਤ ਖਰਚਿ ਕਛੁ ਤੋਟਿ ਨ ਆਵੈ ਅੰਤੁ ਨਹੀ ਹਰਿ ਪਾਰਾਵਾਰੁ ॥੧॥ ਰਹਾਉ ॥
55 ਕੀਰਤਨੁ ਨਿਰਮੋਲਕ ਹੀਰਾ ॥
56 ਆਨੰਦ ਗੁਣੀ ਗਹੀਰਾ ॥
57 ਅਨਹਦ ਬਾਣੀ ਪੂੰਜੀ ॥
58 ਸੰਤਨ ਹਥਿ ਰਾਖੀ ਕੂੰਜੀ ॥੨॥