Sri Guru Granth Sahib Ji

Ang 904

অনুবাদ বদলান

1 ਮਾਇਆ ਮੋਹੁ ਬਿਵਰਜਿ ਸਮਾਏ ॥

2 ਸਤਿਗੁਰੁ ਭੇਟੈ ਮੇਲਿ ਮਿਲਾਏ ॥

3 ਨਾਮੁ ਰਤਨੁ ਨਿਰਮੋਲਕੁ ਹੀਰਾ ॥

4 ਤਿਤੁ ਰਾਤਾ ਮੇਰਾ ਮਨੁ ਧੀਰਾ ॥੨॥

5 ਹਉਮੈ ਮਮਤਾ ਰੋਗੁ ਨ ਲਾਗੈ ॥

6 ਰਾਮ ਭਗਤਿ ਜਮ ਕਾ ਭਉ ਭਾਗੈ ॥

7 ਜਮੁ ਜੰਦਾਰੁ ਨ ਲਾਗੈ ਮੋਹਿ ॥

8 ਨਿਰਮਲ ਨਾਮੁ ਰਿਦੈ ਹਰਿ ਸੋਹਿ ॥੩॥

9 ਸਬਦੁ ਬੀਚਾਰਿ ਭਏ ਨਿਰੰਕਾਰੀ ॥

10 ਗੁਰਮਤਿ ਜਾਗੇ ਦੁਰਮਤਿ ਪਰਹਾਰੀ ॥

11 ਅਨਦਿਨੁ ਜਾਗਿ ਰਹੇ ਲਿਵ ਲਾਈ ॥

12 ਜੀਵਨ ਮੁਕਤਿ ਗਤਿ ਅੰਤਰਿ ਪਾਈ ॥੪॥

13 ਅਲਿਪਤ ਗੁਫਾ ਮਹਿ ਰਹਹਿ ਨਿਰਾਰੇ ॥

14 ਤਸਕਰ ਪੰਚ ਸਬਦਿ ਸੰਘਾਰੇ ॥

15 ਪਰ ਘਰ ਜਾਇ ਨ ਮਨੁ ਡੋਲਾਏ ॥

16 ਸਹਜ ਨਿਰੰਤਰਿ ਰਹਉ ਸਮਾਏ ॥੫॥

17 ਗੁਰਮੁਖਿ ਜਾਗਿ ਰਹੇ ਅਉਧੂਤਾ ॥

18 ਸਦ ਬੈਰਾਗੀ ਤਤੁ ਪਰੋਤਾ ॥

19 ਜਗੁ ਸੂਤਾ ਮਰਿ ਆਵੈ ਜਾਇ ॥

20 ਬਿਨੁ ਗੁਰਸਬਦ ਨ ਸੋਝੀ ਪਾਇ ॥੬॥

21 ਅਨਹਦ ਸਬਦੁ ਵਜੈ ਦਿਨੁ ਰਾਤੀ ॥

22 ਅਵਿਗਤ ਕੀ ਗਤਿ ਗੁਰਮੁਖਿ ਜਾਤੀ ॥

23 ਤਉ ਜਾਨੀ ਜਾ ਸਬਦਿ ਪਛਾਨੀ ॥

24 ਏਕੋ ਰਵਿ ਰਹਿਆ ਨਿਰਬਾਨੀ ॥੭॥

25 ਸੁੰਨ ਸਮਾਧਿ ਸਹਜਿ ਮਨੁ ਰਾਤਾ ॥

26 ਤਜਿ ਹਉ ਲੋਭਾ ਏਕੋ ਜਾਤਾ ॥

27 ਗੁਰ ਚੇਲੇ ਅਪਨਾ ਮਨੁ ਮਾਨਿਆ ॥

28 ਨਾਨਕ ਦੂਜਾ ਮੇਟਿ ਸਮਾਨਿਆ ॥੮॥੩॥

29 ਰਾਮਕਲੀ ਮਹਲਾ ੧ ॥

30 ਸਾਹਾ ਗਣਹਿ ਨ ਕਰਹਿ ਬੀਚਾਰੁ ॥

31 ਸਾਹੇ ਊਪਰਿ ਏਕੰਕਾਰੁ ॥

32 ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥

33 ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥

34 ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥

35 ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥

36 ਗਣਿ ਗਣਿ ਜੋਤਕੁ ਕਾਂਡੀ ਕੀਨੀ ॥

37 ਪੜੈ ਸੁਣਾਵੈ ਤਤੁ ਨ ਚੀਨੀ ॥

38 ਸਭਸੈ ਊਪਰਿ ਗੁਰਸਬਦੁ ਬੀਚਾਰੁ ॥

39 ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥

40 ਨਾਵਹਿ ਧੋਵਹਿ ਪੂਜਹਿ ਸੈਲਾ ॥

41 ਬਿਨੁ ਹਰਿ ਰਾਤੇ ਮੈਲੋ ਮੈਲਾ ॥

42 ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥

43 ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥

44 ਵਾਚੈ ਵਾਦੁ ਨ ਬੇਦੁ ਬੀਚਾਰੈ ॥

45 ਆਪਿ ਡੁਬੈ ਕਿਉ ਪਿਤਰਾ ਤਾਰੈ ॥

46 ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥

47 ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥

48 ਗਣਤ ਗਣੀਐ ਸਹਸਾ ਦੁਖੁ ਜੀਐ ॥

49 ਗੁਰ ਕੀ ਸਰਣਿ ਪਵੈ ਸੁਖੁ ਥੀਐ ॥

50 ਕਰਿ ਅਪਰਾਧ ਸਰਣਿ ਹਮ ਆਇਆ ॥

51 ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥

52 ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥

53 ਭਰਮਿ ਭੁਲਾਈਐ ਜਨਮਿ ਮਰਿ ਆਈਐ ॥

54 ਜਮ ਦਰਿ ਬਾਧਉ ਮਰੈ ਬਿਕਾਰੁ ॥

55 ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥

56 ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥

57 ਦੁਬਿਧਾ ਰਾਤੇ ਮਹਲੁ ਨ ਪਾਵਹਿ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান