Ang 917
1 ਰਾਮਕਲੀ ਮਹਲਾ ੩ ਅਨੰਦੁ ॥
2 ੴ ਸਤਿਗੁਰ ਪ੍ਰਸਾਦਿ ॥
3 ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥
4 ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥
5 ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥
6 ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥
7 ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥
8 ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥
9 ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥
10 ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥
11 ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥
12 ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥
13 ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥
14 ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥
15 ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥
16 ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥
17 ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥
18 ਸਾਚਾ ਨਾਮੁ ਮੇਰਾ ਆਧਾਰੋ ॥
19 ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥
20 ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥
21 ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥
22 ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥
23 ਸਾਚਾ ਨਾਮੁ ਮੇਰਾ ਆਧਾਰੋ ॥੪॥
24 ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥
25 ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥
26 ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥
27 ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥
28 ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥
29 ਸਾਚੀ ਲਿਵੈ ਬਿਨੁ ਦੇਹ ਨਿਮਾਣੀ ॥
30 ਦੇਹ ਨਿਮਾਣੀ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥
31 ਤੁਧੁ ਬਾਝੁ ਸਮਰਥ ਕੋਇ ਨਾਹੀ ਕ੍ਰਿਪਾ ਕਰਿ ਬਨਵਾਰੀਆ ॥
32 ਏਸ ਨਉ ਹੋਰੁ ਥਾਉ ਨਾਹੀ ਸਬਦਿ ਲਾਗਿ ਸਵਾਰੀਆ ॥
33 ਕਹੈ ਨਾਨਕੁ ਲਿਵੈ ਬਾਝਹੁ ਕਿਆ ਕਰੇ ਵੇਚਾਰੀਆ ॥੬॥
34 ਆਨੰਦੁ ਆਨੰਦੁ ਸਭੁ ਕੋ ਕਹੈ ਆਨੰਦੁ ਗੁਰੂ ਤੇ ਜਾਣਿਆ ॥
35 ਜਾਣਿਆ ਆਨੰਦੁ ਸਦਾ ਗੁਰ ਤੇ ਕ੍ਰਿਪਾ ਕਰੇ ਪਿਆਰਿਆ ॥
36 ਕਰਿ ਕਿਰਪਾ ਕਿਲਵਿਖ ਕਟੇ ਗਿਆਨ ਅੰਜਨੁ ਸਾਰਿਆ ॥
37 ਅੰਦਰਹੁ ਜਿਨ ਕਾ ਮੋਹੁ ਤੁਟਾ ਤਿਨ ਕਾ ਸਬਦੁ ਸਚੈ ਸਵਾਰਿਆ ॥
38 ਕਹੈ ਨਾਨਕੁ ਏਹੁ ਅਨੰਦੁ ਹੈ ਆਨੰਦੁ ਗੁਰ ਤੇ ਜਾਣਿਆ ॥੭॥