Ang 930
1 ਓਅੰਕਾਰਿ ਸਬਦਿ ਉਧਰੇ ॥
2 ਓਅੰਕਾਰਿ ਗੁਰਮੁਖਿ ਤਰੇ ॥
3 ਓਨਮ ਅਖਰ ਸੁਣਹੁ ਬੀਚਾਰੁ ॥
4 ਓਨਮ ਅਖਰੁ ਤ੍ਰਿਭਵਣ ਸਾਰੁ ॥੧॥
5 ਸੁਣਿ ਪਾਡੇ ਕਿਆ ਲਿਖਹੁ ਜੰਜਾਲਾ ॥
6 ਲਿਖੁ ਰਾਮ ਨਾਮ ਗੁਰਮੁਖਿ ਗੋਪਾਲਾ ॥੧॥ ਰਹਾਉ ॥
7 ਸਸੈ ਸਭੁ ਜਗੁ ਸਹਜਿ ਉਪਾਇਆ ਤੀਨਿ ਭਵਨ ਇਕ ਜੋਤੀ ॥
8 ਗੁਰਮੁਖਿ ਵਸਤੁ ਪਰਾਪਤਿ ਹੋਵੈ ਚੁਣਿ ਲੈ ਮਾਣਕ ਮੋਤੀ ॥
9 ਸਮਝੈ ਸੂਝੈ ਪੜਿ ਪੜਿ ਬੂਝੈ ਅੰਤਿ ਨਿਰੰਤਰਿ ਸਾਚਾ ॥
10 ਗੁਰਮੁਖਿ ਦੇਖੈ ਸਾਚੁ ਸਮਾਲੇ ਬਿਨੁ ਸਾਚੇ ਜਗੁ ਕਾਚਾ ॥੨॥
11 ਧਧੈ ਧਰਮੁ ਧਰੇ ਧਰਮਾ ਪੁਰਿ ਗੁਣਕਾਰੀ ਮਨੁ ਧੀਰਾ ॥
12 ਧਧੈ ਧੂਲਿ ਪੜੈ ਮੁਖਿ ਮਸਤਕਿ ਕੰਚਨ ਭਏ ਮਨੂਰਾ ॥
13 ਧਨੁ ਧਰਣੀਧਰੁ ਆਪਿ ਅਜੋਨੀ ਤੋਲਿ ਬੋਲਿ ਸਚੁ ਪੂਰਾ ॥
14 ਕਰਤੇ ਕੀ ਮਿਤਿ ਕਰਤਾ ਜਾਣੈ ਕੈ ਜਾਣੈ ਗੁਰੁ ਸੂਰਾ ॥੩॥
15 ਙਿਆਨੁ ਗਵਾਇਆ ਦੂਜਾ ਭਾਇਆ ਗਰਬਿ ਗਲੇ ਬਿਖੁ ਖਾਇਆ ॥
16 ਗੁਰ ਰਸੁ ਗੀਤ ਬਾਦ ਨਹੀ ਭਾਵੈ ਸੁਣੀਐ ਗਹਿਰ ਗੰਭੀਰੁ ਗਵਾਇਆ ॥
17 ਗੁਰਿ ਸਚੁ ਕਹਿਆ ਅੰਮ੍ਰਿਤੁ ਲਹਿਆ ਮਨਿ ਤਨਿ ਸਾਚੁ ਸੁਖਾਇਆ ॥
18 ਆਪੇ ਗੁਰਮੁਖਿ ਆਪੇ ਦੇਵੈ ਆਪੇ ਅੰਮ੍ਰਿਤੁ ਪੀਆਇਆ ॥੪॥
19 ਏਕੋ ਏਕੁ ਕਹੈ ਸਭੁ ਕੋਈ ਹਉਮੈ ਗਰਬੁ ਵਿਆਪੈ ॥
20 ਅੰਤਰਿ ਬਾਹਰਿ ਏਕੁ ਪਛਾਣੈ ਇਉ ਘਰੁ ਮਹਲੁ ਸਿਞਾਪੈ ॥
21 ਪ੍ਰਭੁ ਨੇੜੈ ਹਰਿ ਦੂਰਿ ਨ ਜਾਣਹੁ ਏਕੋ ਸ੍ਰਿਸਟਿ ਸਬਾਈ ॥
22 ਏਕੰਕਾਰੁ ਅਵਰੁ ਨਹੀ ਦੂਜਾ ਨਾਨਕ ਏਕੁ ਸਮਾਈ ॥੫॥
23 ਇਸੁ ਕਰਤੇ ਕਉ ਕਿਉ ਗਹਿ ਰਾਖਉ ਅਫਰਿਓ ਤੁਲਿਓ ਨ ਜਾਈ ॥
24 ਮਾਇਆ ਕੇ ਦੇਵਾਨੇ ਪ੍ਰਾਣੀ ਝੂਠਿ ਠਗਉਰੀ ਪਾਈ ॥
25 ਲਬਿ ਲੋਭਿ ਮੁਹਤਾਜਿ ਵਿਗੂਤੇ ਇਬ ਤਬ ਫਿਰਿ ਪਛੁਤਾਈ ॥
26 ਏਕੁ ਸਰੇਵੈ ਤਾ ਗਤਿ ਮਿਤਿ ਪਾਵੈ ਆਵਣੁ ਜਾਣੁ ਰਹਾਈ ॥੬॥
27 ਏਕੁ ਅਚਾਰੁ ਰੰਗੁ ਇਕੁ ਰੂਪੁ ॥
28 ਪਉਣ ਪਾਣੀ ਅਗਨੀ ਅਸਰੂਪੁ ॥
29 ਏਕੋ ਭਵਰੁ ਭਵੈ ਤਿਹੁ ਲੋਇ ॥
30 ਏਕੋ ਬੂਝੈ ਸੂਝੈ ਪਤਿ ਹੋਇ ॥
31 ਗਿਆਨੁ ਧਿਆਨੁ ਲੇ ਸਮਸਰਿ ਰਹੈ ॥
32 ਗੁਰਮੁਖਿ ਏਕੁ ਵਿਰਲਾ ਕੋ ਲਹੈ ॥
33 ਜਿਸ ਨੋ ਦੇਇ ਕਿਰਪਾ ਤੇ ਸੁਖੁ ਪਾਏ ॥
34 ਗੁਰੂ ਦੁਆਰੈ ਆਖਿ ਸੁਣਾਏ ॥੭॥
35 ਊਰਮ ਧੂਰਮ ਜੋਤਿ ਉਜਾਲਾ ॥
36 ਤੀਨਿ ਭਵਣ ਮਹਿ ਗੁਰ ਗੋਪਾਲਾ ॥
37 ਊਗਵਿਆ ਅਸਰੂਪੁ ਦਿਖਾਵੈ ॥
38 ਕਰਿ ਕਿਰਪਾ ਅਪੁਨੈ ਘਰਿ ਆਵੈ ॥
39 ਊਨਵਿ ਬਰਸੈ ਨੀਝਰ ਧਾਰਾ ॥
40 ਊਤਮ ਸਬਦਿ ਸਵਾਰਣਹਾਰਾ ॥
41 ਇਸੁ ਏਕੇ ਕਾ ਜਾਣੈ ਭੇਉ ॥
42 ਆਪੇ ਕਰਤਾ ਆਪੇ ਦੇਉ ॥੮॥
43 ਉਗਵੈ ਸੂਰੁ ਅਸੁਰ ਸੰਘਾਰੈ ॥
44 ਊਚਉ ਦੇਖਿ ਸਬਦਿ ਬੀਚਾਰੈ ॥
45 ਊਪਰਿ ਆਦਿ ਅੰਤਿ ਤਿਹੁ ਲੋਇ ॥
46 ਆਪੇ ਕਰੈ ਕਥੈ ਸੁਣੈ ਸੋਇ ॥