Sri Guru Granth Sahib Ji

Ang 932

অনুবাদ বদলান

1 ਤਾ ਮਿਲੀਐ ਜਾ ਲਏ ਮਿਲਾਇ ॥

2 ਗੁਣਵੰਤੀ ਗੁਣ ਸਾਰੇ ਨੀਤ ॥

3 ਨਾਨਕ ਗੁਰਮਤਿ ਮਿਲੀਐ ਮੀਤ ॥੧੭॥

4 ਕਾਮੁ ਕ੍ਰੋਧੁ ਕਾਇਆ ਕਉ ਗਾਲੈ ॥

5 ਜਿਉ ਕੰਚਨ ਸੋਹਾਗਾ ਢਾਲੈ ॥

6 ਕਸਿ ਕਸਵਟੀ ਸਹੈ ਸੁ ਤਾਉ ॥

7 ਨਦਰਿ ਸਰਾਫ ਵੰਨੀ ਸਚੜਾਉ ॥

8 ਜਗਤੁ ਪਸੂ ਅਹੰ ਕਾਲੁ ਕਸਾਈ ॥

9 ਕਰਿ ਕਰਤੈ ਕਰਣੀ ਕਰਿ ਪਾਈ ॥

10 ਜਿਨਿ ਕੀਤੀ ਤਿਨਿ ਕੀਮਤਿ ਪਾਈ ॥

11 ਹੋਰ ਕਿਆ ਕਹੀਐ ਕਿਛੁ ਕਹਣੁ ਨ ਜਾਈ ॥੧੮॥

12 ਖੋਜਤ ਖੋਜਤ ਅੰਮ੍ਰਿਤੁ ਪੀਆ ॥

13 ਖਿਮਾ ਗਹੀ ਮਨੁ ਸਤਗੁਰਿ ਦੀਆ ॥

14 ਖਰਾ ਖਰਾ ਆਖੈ ਸਭੁ ਕੋਇ ॥

15 ਖਰਾ ਰਤਨੁ ਜੁਗ ਚਾਰੇ ਹੋਇ ॥

16 ਖਾਤ ਪੀਅੰਤ ਮੂਏ ਨਹੀ ਜਾਨਿਆ ॥

17 ਖਿਨ ਮਹਿ ਮੂਏ ਜਾ ਸਬਦੁ ਪਛਾਨਿਆ ॥

18 ਅਸਥਿਰੁ ਚੀਤੁ ਮਰਨਿ ਮਨੁ ਮਾਨਿਆ ॥

19 ਗੁਰ ਕਿਰਪਾ ਤੇ ਨਾਮੁ ਪਛਾਨਿਆ ॥੧੯॥

20 ਗਗਨ ਗੰਭੀਰੁ ਗਗਨੰਤਰਿ ਵਾਸੁ ॥

21 ਗੁਣ ਗਾਵੈ ਸੁਖ ਸਹਜਿ ਨਿਵਾਸੁ ॥

22 ਗਇਆ ਨ ਆਵੈ ਆਇ ਨ ਜਾਇ ॥

23 ਗੁਰ ਪਰਸਾਦਿ ਰਹੈ ਲਿਵ ਲਾਇ ॥

24 ਗਗਨੁ ਅਗੰਮੁ ਅਨਾਥੁ ਅਜੋਨੀ ॥

25 ਅਸਥਿਰੁ ਚੀਤੁ ਸਮਾਧਿ ਸਗੋਨੀ ॥

26 ਹਰਿ ਨਾਮੁ ਚੇਤਿ ਫਿਰਿ ਪਵਹਿ ਨ ਜੂਨੀ ॥

27 ਗੁਰਮਤਿ ਸਾਰੁ ਹੋਰ ਨਾਮ ਬਿਹੂਨੀ ॥੨੦॥

28 ਘਰ ਦਰ ਫਿਰਿ ਥਾਕੀ ਬਹੁਤੇਰੇ ॥

29 ਜਾਤਿ ਅਸੰਖ ਅੰਤ ਨਹੀ ਮੇਰੇ ॥

30 ਕੇਤੇ ਮਾਤ ਪਿਤਾ ਸੁਤ ਧੀਆ ॥

31 ਕੇਤੇ ਗੁਰ ਚੇਲੇ ਫੁਨਿ ਹੂਆ ॥

32 ਕਾਚੇ ਗੁਰ ਤੇ ਮੁਕਤਿ ਨ ਹੂਆ ॥

33 ਕੇਤੀ ਨਾਰਿ ਵਰੁ ਏਕੁ ਸਮਾਲਿ ॥

34 ਗੁਰਮੁਖਿ ਮਰਣੁ ਜੀਵਣੁ ਪ੍ਰਭ ਨਾਲਿ ॥

35 ਦਹ ਦਿਸ ਢੂਢਿ ਘਰੈ ਮਹਿ ਪਾਇਆ ॥

36 ਮੇਲੁ ਭਇਆ ਸਤਿਗੁਰੂ ਮਿਲਾਇਆ ॥੨੧॥

37 ਗੁਰਮੁਖਿ ਗਾਵੈ ਗੁਰਮੁਖਿ ਬੋਲੈ ॥

38 ਗੁਰਮੁਖਿ ਤੋਲਿ ਤੋੁਲਾਵੈ ਤੋਲੈ ॥

39 ਗੁਰਮੁਖਿ ਆਵੈ ਜਾਇ ਨਿਸੰਗੁ ॥

40 ਪਰਹਰਿ ਮੈਲੁ ਜਲਾਇ ਕਲੰਕੁ ॥

41 ਗੁਰਮੁਖਿ ਨਾਦ ਬੇਦ ਬੀਚਾਰੁ ॥

42 ਗੁਰਮੁਖਿ ਮਜਨੁ ਚਜੁ ਅਚਾਰੁ ॥

43 ਗੁਰਮੁਖਿ ਸਬਦੁ ਅੰਮ੍ਰਿਤੁ ਹੈ ਸਾਰੁ ॥

44 ਨਾਨਕ ਗੁਰਮੁਖਿ ਪਾਵੈ ਪਾਰੁ ॥੨੨॥

45 ਚੰਚਲੁ ਚੀਤੁ ਨ ਰਹਈ ਠਾਇ ॥

46 ਚੋਰੀ ਮਿਰਗੁ ਅੰਗੂਰੀ ਖਾਇ ॥

47 ਚਰਨ ਕਮਲ ਉਰ ਧਾਰੇ ਚੀਤ ॥

48 ਚਿਰੁ ਜੀਵਨੁ ਚੇਤਨੁ ਨਿਤ ਨੀਤ ॥

49 ਚਿੰਤਤ ਹੀ ਦੀਸੈ ਸਭੁ ਕੋਇ ॥

50 ਚੇਤਹਿ ਏਕੁ ਤਹੀ ਸੁਖੁ ਹੋਇ ॥

51 ਚਿਤਿ ਵਸੈ ਰਾਚੈ ਹਰਿ ਨਾਇ ॥

52 ਮੁਕਤਿ ਭਇਆ ਪਤਿ ਸਿਉ ਘਰਿ ਜਾਇ ॥੨੩॥

53 ਛੀਜੈ ਦੇਹ ਖੁਲੈ ਇਕ ਗੰਢਿ ॥

54 ਛੇਆ ਨਿਤ ਦੇਖਹੁ ਜਗਿ ਹੰਢਿ ॥

55 ਧੂਪ ਛਾਵ ਜੇ ਸਮ ਕਰਿ ਜਾਣੈ ॥

56 ਬੰਧਨ ਕਾਟਿ ਮੁਕਤਿ ਘਰਿ ਆਣੈ ॥

57 ਛਾਇਆ ਛੂਛੀ ਜਗਤੁ ਭੁਲਾਨਾ ॥

58 ਲਿਖਿਆ ਕਿਰਤੁ ਧੁਰੇ ਪਰਵਾਨਾ ॥

59 ਛੀਜੈ ਜੋਬਨੁ ਜਰੂਆ ਸਿਰਿ ਕਾਲੁ ॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. ভার্সন: Shabad OS database v5.0.0-next.0. উৎস

Sri Guru Granth Sahib Ji, 1,430 Angs in Gurmukhi.

Shabad OS এই গুরুমুখীকে পাবলিক ডোমেইন বলে চিহ্নিত করে। এটি তার স্বেচ্ছাসেবকদের বিবৃতি, কোনো আইনি বা ধর্মীয় রায় নয়। SGPC, অকাল তখত ও অন্য শিখ সংস্থাগুলো এই অ্যাপ পর্যালোচনা বা অনুমোদন করেনি, এবং এটি কোনো শিখ প্রতিষ্ঠান থেকে আসেনি। উপাসনা বা পাঠের জন্য কোনো স্বরূপ বা আপনার সঙ্গত যে উৎসে ভরসা করে তা অনুসরণ করুন।

এই উৎসের শর্তাবলি:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

এখানে উল্লেখ করা উৎসগুলো থেকে পড়া ও অধ্যয়নের জন্য দেখানো হয়েছে। EveryApp কোনো পাঠ্যকে প্রত্যয়িত করে না: গুরুত্বপূর্ণ যেকোনো বিষয়ে কোনো মুদ্রিত সংস্করণ দেখে নিন বা সেই ঐতিহ্যের কোনো শিক্ষকের কাছে জিজ্ঞেস করুন।

পাঠ্যে কোনো ভুলের কথা জানানঅধিকার নিয়ে কোনো উদ্বেগের কথা জানান