Ang 950
1 ਜਿਉ ਬੈਸੰਤਰਿ ਧਾਤੁ ਸੁਧੁ ਹੋਇ ਤਿਉ ਹਰਿ ਕਾ ਭਉ ਦੁਰਮਤਿ ਮੈਲੁ ਗਵਾਇ ॥
2 ਨਾਨਕ ਤੇ ਜਨ ਸੋਹਣੇ ਜੋ ਰਤੇ ਹਰਿ ਰੰਗੁ ਲਾਇ ॥੧॥
3 ਮਃ ੩ ॥
4 ਰਾਮਕਲੀ ਰਾਮੁ ਮਨਿ ਵਸਿਆ ਤਾ ਬਨਿਆ ਸੀਗਾਰੁ ॥
5 ਗੁਰ ਕੈ ਸਬਦਿ ਕਮਲੁ ਬਿਗਸਿਆ ਤਾ ਸਉਪਿਆ ਭਗਤਿ ਭੰਡਾਰੁ ॥
6 ਭਰਮੁ ਗਇਆ ਤਾ ਜਾਗਿਆ ਚੂਕਾ ਅਗਿਆਨ ਅੰਧਾਰੁ ॥
7 ਤਿਸ ਨੋ ਰੂਪੁ ਅਤਿ ਅਗਲਾ ਜਿਸੁ ਹਰਿ ਨਾਲਿ ਪਿਆਰੁ ॥
8 ਸਦਾ ਰਵੈ ਪਿਰੁ ਆਪਣਾ ਸੋਭਾਵੰਤੀ ਨਾਰਿ ॥
9 ਮਨਮੁਖਿ ਸੀਗਾਰੁ ਨ ਜਾਣਨੀ ਜਾਸਨਿ ਜਨਮੁ ਸਭੁ ਹਾਰਿ ॥
10 ਬਿਨੁ ਹਰਿ ਭਗਤੀ ਸੀਗਾਰੁ ਕਰਹਿ ਨਿਤ ਜੰਮਹਿ ਹੋਇ ਖੁਆਰੁ ॥
11 ਸੈਸਾਰੈ ਵਿਚਿ ਸੋਭ ਨ ਪਾਇਨੀ ਅਗੈ ਜਿ ਕਰੇ ਸੁ ਜਾਣੈ ਕਰਤਾਰੁ ॥
12 ਨਾਨਕ ਸਚਾ ਏਕੁ ਹੈ ਦੁਹੁ ਵਿਚਿ ਹੈ ਸੰਸਾਰੁ ॥
13 ਚੰਗੈ ਮੰਦੈ ਆਪਿ ਲਾਇਅਨੁ ਸੋ ਕਰਨਿ ਜਿ ਆਪਿ ਕਰਾਏ ਕਰਤਾਰੁ ॥੨॥
14 ਮਃ ੩ ॥
15 ਬਿਨੁ ਸਤਿਗੁਰ ਸੇਵੇ ਸਾਂਤਿ ਨ ਆਵਈ ਦੂਜੀ ਨਾਹੀ ਜਾਇ ॥
16 ਜੇ ਬਹੁਤੇਰਾ ਲੋਚੀਐ ਵਿਣੁ ਕਰਮਾ ਪਾਇਆ ਨ ਜਾਇ ॥
17 ਅੰਤਰਿ ਲੋਭੁ ਵਿਕਾਰੁ ਹੈ ਦੂਜੈ ਭਾਇ ਖੁਆਇ ॥
18 ਤਿਨ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥
19 ਜਿਨੀ ਸਤਿਗੁਰ ਸਿਉ ਚਿਤੁ ਲਾਇਆ ਸੋ ਖਾਲੀ ਕੋਈ ਨਾਹਿ ॥
20 ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥
21 ਨਾਨਕ ਗੁਰਮੁਖਿ ਉਬਰੇ ਸਚੈ ਸਬਦਿ ਸਮਾਹਿ ॥੩॥
22 ਪਉੜੀ ॥
23 ਆਪਿ ਅਲਿਪਤੁ ਸਦਾ ਰਹੈ ਹੋਰਿ ਧੰਧੈ ਸਭਿ ਧਾਵਹਿ ॥
24 ਆਪਿ ਨਿਹਚਲੁ ਅਚਲੁ ਹੈ ਹੋਰਿ ਆਵਹਿ ਜਾਵਹਿ ॥
25 ਸਦਾ ਸਦਾ ਹਰਿ ਧਿਆਈਐ ਗੁਰਮੁਖਿ ਸੁਖੁ ਪਾਵਹਿ ॥
26 ਨਿਜ ਘਰਿ ਵਾਸਾ ਪਾਈਐ ਸਚਿ ਸਿਫਤਿ ਸਮਾਵਹਿ ॥
27 ਸਚਾ ਗਹਿਰ ਗੰਭੀਰੁ ਹੈ ਗੁਰ ਸਬਦਿ ਬੁਝਾਈ ॥੮॥
28 ਸਲੋਕ ਮਃ ੩ ॥
29 ਸਚਾ ਨਾਮੁ ਧਿਆਇ ਤੂ ਸਭੋ ਵਰਤੈ ਸਚੁ ॥
30 ਨਾਨਕ ਹੁਕਮੈ ਜੋ ਬੁਝੈ ਸੋ ਫਲੁ ਪਾਏ ਸਚੁ ॥
31 ਕਥਨੀ ਬਦਨੀ ਕਰਤਾ ਫਿਰੈ ਹੁਕਮੁ ਨ ਬੂਝੈ ਸਚੁ ॥
32 ਨਾਨਕ ਹਰਿ ਕਾ ਭਾਣਾ ਮੰਨੇ ਸੋ ਭਗਤੁ ਹੋਇ ਵਿਣੁ ਮੰਨੇ ਕਚੁ ਨਿਕਚੁ ॥੧॥
33 ਮਃ ੩ ॥
34 ਮਨਮੁਖ ਬੋਲਿ ਨ ਜਾਣਨੀ ਓਨਾ ਅੰਦਰਿ ਕਾਮੁ ਕ੍ਰੋਧੁ ਅਹੰਕਾਰੁ ॥
35 ਓਇ ਥਾਉ ਕੁਥਾਉ ਨ ਜਾਣਨੀ ਉਨ ਅੰਤਰਿ ਲੋਭੁ ਵਿਕਾਰੁ ॥
36 ਓਇ ਆਪਣੈ ਸੁਆਇ ਆਇ ਬਹਿ ਗਲਾ ਕਰਹਿ ਓਨਾ ਮਾਰੇ ਜਮੁ ਜੰਦਾਰੁ ॥
37 ਅਗੈ ਦਰਗਹ ਲੇਖੈ ਮੰਗਿਐ ਮਾਰਿ ਖੁਆਰੁ ਕੀਚਹਿ ਕੂੜਿਆਰ ॥
38 ਏਹ ਕੂੜੈ ਕੀ ਮਲੁ ਕਿਉ ਉਤਰੈ ਕੋਈ ਕਢਹੁ ਇਹੁ ਵੀਚਾਰੁ ॥
39 ਸਤਿਗੁਰੁ ਮਿਲੈ ਤਾ ਨਾਮੁ ਦਿੜਾਏ ਸਭਿ ਕਿਲਵਿਖ ਕਟਣਹਾਰੁ ॥
40 ਨਾਮੁ ਜਪੇ ਨਾਮੋ ਆਰਾਧੇ ਤਿਸੁ ਜਨ ਕਉ ਕਰਹੁ ਸਭਿ ਨਮਸਕਾਰੁ ॥