Ang 980
1 ਨਟ ਮਹਲਾ ੫ ॥
2 ਹਉ ਵਾਰਿ ਵਾਰਿ ਜਾਉ ਗੁਰ ਗੋਪਾਲ ॥੧॥ ਰਹਾਉ ॥
3 ਮੋਹਿ ਨਿਰਗੁਨ ਤੁਮ ਪੂਰਨ ਦਾਤੇ ਦੀਨਾ ਨਾਥ ਦਇਆਲ ॥੧॥
4 ਊਠਤ ਬੈਠਤ ਸੋਵਤ ਜਾਗਤ ਜੀਅ ਪ੍ਰਾਨ ਧਨ ਮਾਲ ॥੨॥
5 ਦਰਸਨ ਪਿਆਸ ਬਹੁਤੁ ਮਨਿ ਮੇਰੈ ਨਾਨਕ ਦਰਸ ਨਿਹਾਲ ॥੩॥੮॥੯॥
6 ਨਟ ਪੜਤਾਲ ਮਹਲਾ ੫ ॥
7 ੴ ਸਤਿਗੁਰ ਪ੍ਰਸਾਦਿ ॥
8 ਕੋਊ ਹੈ ਮੇਰੋ ਸਾਜਨੁ ਮੀਤੁ ॥
9 ਹਰਿ ਨਾਮੁ ਸੁਨਾਵੈ ਨੀਤ ॥
10 ਬਿਨਸੈ ਦੁਖੁ ਬਿਪਰੀਤਿ ॥
11 ਸਭੁ ਅਰਪਉ ਮਨੁ ਤਨੁ ਚੀਤੁ ॥੧॥ ਰਹਾਉ ॥
12 ਕੋਈ ਵਿਰਲਾ ਆਪਨ ਕੀਤ ॥
13 ਸੰਗਿ ਚਰਨ ਕਮਲ ਮਨੁ ਸੀਤ ॥
14 ਕਰਿ ਕਿਰਪਾ ਹਰਿ ਜਸੁ ਦੀਤ ॥੧॥
15 ਹਰਿ ਭਜਿ ਜਨਮੁ ਪਦਾਰਥੁ ਜੀਤ ॥
16 ਕੋਟਿ ਪਤਿਤ ਹੋਹਿ ਪੁਨੀਤ ॥
17 ਨਾਨਕ ਦਾਸ ਬਲਿ ਬਲਿ ਕੀਤ ॥੨॥੧॥੧੦॥੧੯॥
18 ਨਟ ਅਸਟਪਦੀਆ ਮਹਲਾ ੪ ॥
19 ੴ ਸਤਿਗੁਰ ਪ੍ਰਸਾਦਿ ॥
20 ਰਾਮ ਮੇਰੇ ਮਨਿ ਤਨਿ ਨਾਮੁ ਅਧਾਰੇ ॥
21 ਖਿਨੁ ਪਲੁ ਰਹਿ ਨ ਸਕਉ ਬਿਨੁ ਸੇਵਾ ਮੈ ਗੁਰਮਤਿ ਨਾਮੁ ਸਮੑਾਰੇ ॥੧॥ ਰਹਾਉ ॥
22 ਹਰਿ ਹਰਿ ਹਰਿ ਹਰਿ ਹਰਿ ਮਨਿ ਧਿਆਵਹੁ ਮੈ ਹਰਿ ਹਰਿ ਨਾਮੁ ਪਿਆਰੇ ॥
23 ਦੀਨ ਦਇਆਲ ਭਏ ਪ੍ਰਭ ਠਾਕੁਰ ਗੁਰ ਕੈ ਸਬਦਿ ਸਵਾਰੇ ॥੧॥
24 ਮਧਸੂਦਨ ਜਗਜੀਵਨ ਮਾਧੋ ਮੇਰੇ ਠਾਕੁਰ ਅਗਮ ਅਪਾਰੇ ॥
25 ਇਕ ਬਿਨਉ ਬੇਨਤੀ ਕਰਉ ਗੁਰ ਆਗੈ ਮੈ ਸਾਧੂ ਚਰਨ ਪਖਾਰੇ ॥੨॥
26 ਸਹਸ ਨੇਤ੍ਰ ਨੇਤ੍ਰ ਹੈ ਪ੍ਰਭ ਕਉ ਪ੍ਰਭ ਏਕੋ ਪੁਰਖੁ ਨਿਰਾਰੇ ॥
27 ਸਹਸ ਮੂਰਤਿ ਏਕੋ ਪ੍ਰਭੁ ਠਾਕੁਰੁ ਪ੍ਰਭੁ ਏਕੋ ਗੁਰਮਤਿ ਤਾਰੇ ॥੩॥
28 ਗੁਰਮਤਿ ਨਾਮੁ ਦਮੋਦਰੁ ਪਾਇਆ ਹਰਿ ਹਰਿ ਨਾਮੁ ਉਰਿ ਧਾਰੇ ॥
29 ਹਰਿ ਹਰਿ ਕਥਾ ਬਨੀ ਅਤਿ ਮੀਠੀ ਜਿਉ ਗੂੰਗਾ ਗਟਕ ਸਮੑਾਰੇ ॥੪॥
30 ਰਸਨਾ ਸਾਦ ਚਖੈ ਭਾਇ ਦੂਜੈ ਅਤਿ ਫੀਕੇ ਲੋਭ ਬਿਕਾਰੇ ॥
31 ਜੋ ਗੁਰਮੁਖਿ ਸਾਦ ਚਖਹਿ ਰਾਮ ਨਾਮਾ ਸਭ ਅਨ ਰਸ ਸਾਦ ਬਿਸਾਰੇ ॥੫॥
32 ਗੁਰਮਤਿ ਰਾਮ ਨਾਮੁ ਧਨੁ ਪਾਇਆ ਸੁਣਿ ਕਹਤਿਆ ਪਾਪ ਨਿਵਾਰੇ ॥
33 ਧਰਮ ਰਾਇ ਜਮੁ ਨੇੜਿ ਨ ਆਵੈ ਮੇਰੇ ਠਾਕੁਰ ਕੇ ਜਨ ਪਿਆਰੇ ॥੬॥
34 ਸਾਸ ਸਾਸ ਸਾਸ ਹੈ ਜੇਤੇ ਮੈ ਗੁਰਮਤਿ ਨਾਮੁ ਸਮੑਾਰੇ ॥
35 ਸਾਸੁ ਸਾਸੁ ਜਾਇ ਨਾਮੈ ਬਿਨੁ ਸੋ ਬਿਰਥਾ ਸਾਸੁ ਬਿਕਾਰੇ ॥੭॥
36 ਕ੍ਰਿਪਾ ਕ੍ਰਿਪਾ ਕਰਿ ਦੀਨ ਪ੍ਰਭ ਸਰਨੀ ਮੋ ਕਉ ਹਰਿ ਜਨ ਮੇਲਿ ਪਿਆਰੇ ॥