Ang 1016
1 ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥
2 ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥
3 ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥
4 ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥
5 ਮਾਰੂ ਮਹਲਾ ੩ ਘਰੁ ੫ ਅਸਟਪਦੀ ॥
6 ੴ ਸਤਿਗੁਰ ਪ੍ਰਸਾਦਿ ॥
7 ਜਿਸ ਨੋ ਪ੍ਰੇਮੁ ਮੰਨਿ ਵਸਾਏ ॥
8 ਸਾਚੈ ਸਬਦਿ ਸਹਜਿ ਸੁਭਾਏ ॥
9 ਏਹਾ ਵੇਦਨ ਸੋਈ ਜਾਣੈ ਅਵਰੁ ਕਿ ਜਾਣੈ ਕਾਰੀ ਜੀਉ ॥੧॥
10 ਆਪੇ ਮੇਲੇ ਆਪਿ ਮਿਲਾਏ ॥
11 ਆਪਣਾ ਪਿਆਰੁ ਆਪੇ ਲਾਏ ॥
12 ਪ੍ਰੇਮ ਕੀ ਸਾਰ ਸੋਈ ਜਾਣੈ ਜਿਸ ਨੋ ਨਦਰਿ ਤੁਮਾਰੀ ਜੀਉ ॥੧॥ ਰਹਾਉ ॥
13 ਦਿਬ ਦ੍ਰਿਸਟਿ ਜਾਗੈ ਭਰਮੁ ਚੁਕਾਏ ॥
14 ਗੁਰ ਪਰਸਾਦਿ ਪਰਮ ਪਦੁ ਪਾਏ ॥
15 ਸੋ ਜੋਗੀ ਇਹ ਜੁਗਤਿ ਪਛਾਣੈ ਗੁਰ ਕੈ ਸਬਦਿ ਬੀਚਾਰੀ ਜੀਉ ॥੨॥
16 ਸੰਜੋਗੀ ਧਨ ਪਿਰ ਮੇਲਾ ਹੋਵੈ ॥
17 ਗੁਰਮਤਿ ਵਿਚਹੁ ਦੁਰਮਤਿ ਖੋਵੈ ॥
18 ਰੰਗ ਸਿਉ ਨਿਤ ਰਲੀਆ ਮਾਣੈ ਅਪਣੇ ਕੰਤ ਪਿਆਰੀ ਜੀਉ ॥੩॥
19 ਸਤਿਗੁਰ ਬਾਝਹੁ ਵੈਦੁ ਨ ਕੋਈ ॥
20 ਆਪੇ ਆਪਿ ਨਿਰੰਜਨੁ ਸੋਈ ॥
21 ਸਤਿਗੁਰ ਮਿਲਿਐ ਮਰੈ ਮੰਦਾ ਹੋਵੈ ਗਿਆਨ ਬੀਚਾਰੀ ਜੀਉ ॥੪॥
22 ਏਹੁ ਸਬਦੁ ਸਾਰੁ ਜਿਸ ਨੋ ਲਾਏ ॥
23 ਗੁਰਮੁਖਿ ਤ੍ਰਿਸਨਾ ਭੁਖ ਗਵਾਏ ॥
24 ਆਪਣ ਲੀਆ ਕਿਛੂ ਨ ਪਾਈਐ ਕਰਿ ਕਿਰਪਾ ਕਲ ਧਾਰੀ ਜੀਉ ॥੫॥
25 ਅਗਮ ਨਿਗਮੁ ਸਤਿਗੁਰੂ ਦਿਖਾਇਆ ॥
26 ਕਰਿ ਕਿਰਪਾ ਅਪਨੈ ਘਰਿ ਆਇਆ ॥
27 ਅੰਜਨ ਮਾਹਿ ਨਿਰੰਜਨੁ ਜਾਤਾ ਜਿਨ ਕਉ ਨਦਰਿ ਤੁਮਾਰੀ ਜੀਉ ॥੬॥
28 ਗੁਰਮੁਖਿ ਹੋਵੈ ਸੋ ਤਤੁ ਪਾਏ ॥
29 ਆਪਣਾ ਆਪੁ ਵਿਚਹੁ ਗਵਾਏ ॥
30 ਸਤਿਗੁਰ ਬਾਝਹੁ ਸਭੁ ਧੰਧੁ ਕਮਾਵੈ ਵੇਖਹੁ ਮਨਿ ਵੀਚਾਰੀ ਜੀਉ ॥੭॥
31 ਇਕਿ ਭ੍ਰਮਿ ਭੂਲੇ ਫਿਰਹਿ ਅਹੰਕਾਰੀ ॥
32 ਇਕਨਾ ਗੁਰਮੁਖਿ ਹਉਮੈ ਮਾਰੀ ॥
33 ਸਚੈ ਸਬਦਿ ਰਤੇ ਬੈਰਾਗੀ ਹੋਰਿ ਭਰਮਿ ਭੁਲੇ ਗਾਵਾਰੀ ਜੀਉ ॥੮॥
34 ਗੁਰਮੁਖਿ ਜਿਨੀ ਨਾਮੁ ਨ ਪਾਇਆ ॥
35 ਮਨਮੁਖਿ ਬਿਰਥਾ ਜਨਮੁ ਗਵਾਇਆ ॥
36 ਅਗੈ ਵਿਣੁ ਨਾਵੈ ਕੋ ਬੇਲੀ ਨਾਹੀ ਬੂਝੈ ਗੁਰ ਬੀਚਾਰੀ ਜੀਉ ॥੯॥
37 ਅੰਮ੍ਰਿਤ ਨਾਮੁ ਸਦਾ ਸੁਖਦਾਤਾ ॥
38 ਗੁਰਿ ਪੂਰੈ ਜੁਗ ਚਾਰੇ ਜਾਤਾ ॥
39 ਜਿਸੁ ਤੂ ਦੇਵਹਿ ਸੋਈ ਪਾਏ ਨਾਨਕ ਤਤੁ ਬੀਚਾਰੀ ਜੀਉ ॥੧੦॥੧॥