Ang 1020
1 ਦੋਜਕਿ ਪਾਏ ਸਿਰਜਣਹਾਰੈ ਲੇਖਾ ਮੰਗੈ ਬਾਣੀਆ ॥੨॥
2 ਸੰਗਿ ਨ ਕੋਈ ਭਈਆ ਬੇਬਾ ॥
3 ਮਾਲੁ ਜੋਬਨੁ ਧਨੁ ਛੋਡਿ ਵਞੇਸਾ ॥
4 ਕਰਣ ਕਰੀਮ ਨ ਜਾਤੋ ਕਰਤਾ ਤਿਲ ਪੀੜੇ ਜਿਉ ਘਾਣੀਆ ॥੩॥
5 ਖੁਸਿ ਖੁਸਿ ਲੈਦਾ ਵਸਤੁ ਪਰਾਈ ॥
6 ਵੇਖੈ ਸੁਣੇ ਤੇਰੈ ਨਾਲਿ ਖੁਦਾਈ ॥
7 ਦੁਨੀਆ ਲਬਿ ਪਇਆ ਖਾਤ ਅੰਦਰਿ ਅਗਲੀ ਗਲ ਨ ਜਾਣੀਆ ॥੪॥
8 ਜਮਿ ਜਮਿ ਮਰੈ ਮਰੈ ਫਿਰਿ ਜੰਮੈ ॥
9 ਬਹੁਤੁ ਸਜਾਇ ਪਇਆ ਦੇਸਿ ਲੰਮੈ ॥
10 ਜਿਨਿ ਕੀਤਾ ਤਿਸੈ ਨ ਜਾਣੀ ਅੰਧਾ ਤਾ ਦੁਖੁ ਸਹੈ ਪਰਾਣੀਆ ॥੫॥
11 ਖਾਲਕ ਥਾਵਹੁ ਭੁਲਾ ਮੁਠਾ ॥
12 ਦੁਨੀਆ ਖੇਲੁ ਬੁਰਾ ਰੁਠ ਤੁਠਾ ॥
13 ਸਿਦਕੁ ਸਬੂਰੀ ਸੰਤੁ ਨ ਮਿਲਿਓ ਵਤੈ ਆਪਣ ਭਾਣੀਆ ॥੬॥
14 ਮਉਲਾ ਖੇਲ ਕਰੇ ਸਭਿ ਆਪੇ ॥
15 ਇਕਿ ਕਢੇ ਇਕਿ ਲਹਰਿ ਵਿਆਪੇ ॥
16 ਜਿਉ ਨਚਾਏ ਤਿਉ ਤਿਉ ਨਚਨਿ ਸਿਰਿ ਸਿਰਿ ਕਿਰਤ ਵਿਹਾਣੀਆ ॥੭॥
17 ਮਿਹਰ ਕਰੇ ਤਾ ਖਸਮੁ ਧਿਆਈ ॥
18 ਸੰਤਾ ਸੰਗਤਿ ਨਰਕਿ ਨ ਪਾਈ ॥
19 ਅੰਮ੍ਰਿਤ ਨਾਮ ਦਾਨੁ ਨਾਨਕ ਕਉ ਗੁਣ ਗੀਤਾ ਨਿਤ ਵਖਾਣੀਆ ॥੮॥੨॥੮॥੧੨॥੨੦॥
20 ਮਾਰੂ ਸੋਲਹੇ ਮਹਲਾ ੧ ॥
21 ੴ ਸਤਿਗੁਰ ਪ੍ਰਸਾਦਿ ॥
22 ਸਾਚਾ ਸਚੁ ਸੋਈ ਅਵਰੁ ਨ ਕੋਈ ॥
23 ਜਿਨਿ ਸਿਰਜੀ ਤਿਨ ਹੀ ਫੁਨਿ ਗੋਈ ॥
24 ਜਿਉ ਭਾਵੈ ਤਿਉ ਰਾਖਹੁ ਰਹਣਾ ਤੁਮ ਸਿਉ ਕਿਆ ਮੁਕਰਾਈ ਹੇ ॥੧॥
25 ਆਪਿ ਉਪਾਏ ਆਪਿ ਖਪਾਏ ॥
26 ਆਪੇ ਸਿਰਿ ਸਿਰਿ ਧੰਧੈ ਲਾਏ ॥
27 ਆਪੇ ਵੀਚਾਰੀ ਗੁਣਕਾਰੀ ਆਪੇ ਮਾਰਗਿ ਲਾਈ ਹੇ ॥੨॥
28 ਆਪੇ ਦਾਨਾ ਆਪੇ ਬੀਨਾ ॥
29 ਆਪੇ ਆਪੁ ਉਪਾਇ ਪਤੀਨਾ ॥
30 ਆਪੇ ਪਉਣੁ ਪਾਣੀ ਬੈਸੰਤਰੁ ਆਪੇ ਮੇਲਿ ਮਿਲਾਈ ਹੇ ॥੩॥
31 ਆਪੇ ਸਸਿ ਸੂਰਾ ਪੂਰੋ ਪੂਰਾ ॥
32 ਆਪੇ ਗਿਆਨਿ ਧਿਆਨਿ ਗੁਰੁ ਸੂਰਾ ॥
33 ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਾਚੇ ਸਿਉ ਲਿਵ ਲਾਈ ਹੇ ॥੪॥
34 ਆਪੇ ਪੁਰਖੁ ਆਪੇ ਹੀ ਨਾਰੀ ॥
35 ਆਪੇ ਪਾਸਾ ਆਪੇ ਸਾਰੀ ॥
36 ਆਪੇ ਪਿੜ ਬਾਧੀ ਜਗੁ ਖੇਲੈ ਆਪੇ ਕੀਮਤਿ ਪਾਈ ਹੇ ॥੫॥
37 ਆਪੇ ਭਵਰੁ ਫੁਲੁ ਫਲੁ ਤਰਵਰੁ ॥
38 ਆਪੇ ਜਲੁ ਥਲੁ ਸਾਗਰੁ ਸਰਵਰੁ ॥
39 ਆਪੇ ਮਛੁ ਕਛੁ ਕਰਣੀਕਰੁ ਤੇਰਾ ਰੂਪੁ ਨ ਲਖਣਾ ਜਾਈ ਹੇ ॥੬॥
40 ਆਪੇ ਦਿਨਸੁ ਆਪੇ ਹੀ ਰੈਣੀ ॥
41 ਆਪਿ ਪਤੀਜੈ ਗੁਰ ਕੀ ਬੈਣੀ ॥
42 ਆਦਿ ਜੁਗਾਦਿ ਅਨਾਹਦਿ ਅਨਦਿਨੁ ਘਟਿ ਘਟਿ ਸਬਦੁ ਰਜਾਈ ਹੇ ॥੭॥
43 ਆਪੇ ਰਤਨੁ ਅਨੂਪੁ ਅਮੋਲੋ ॥
44 ਆਪੇ ਪਰਖੇ ਪੂਰਾ ਤੋਲੋ ॥