Ang 1026
1 ਛੋਡਿਹੁ ਨਿੰਦਾ ਤਾਤਿ ਪਰਾਈ ॥
2 ਪੜਿ ਪੜਿ ਦਝਹਿ ਸਾਤਿ ਨ ਆਈ ॥
3 ਮਿਲਿ ਸਤਸੰਗਤਿ ਨਾਮੁ ਸਲਾਹਹੁ ਆਤਮ ਰਾਮੁ ਸਖਾਈ ਹੇ ॥੭॥
4 ਛੋਡਹੁ ਕਾਮ ਕ੍ਰੋਧੁ ਬੁਰਿਆਈ ॥
5 ਹਉਮੈ ਧੰਧੁ ਛੋਡਹੁ ਲੰਪਟਾਈ ॥
6 ਸਤਿਗੁਰ ਸਰਣਿ ਪਰਹੁ ਤਾ ਉਬਰਹੁ ਇਉ ਤਰੀਐ ਭਵਜਲੁ ਭਾਈ ਹੇ ॥੮॥
7 ਆਗੈ ਬਿਮਲ ਨਦੀ ਅਗਨਿ ਬਿਖੁ ਝੇਲਾ ॥
8 ਤਿਥੈ ਅਵਰੁ ਨ ਕੋਈ ਜੀਉ ਇਕੇਲਾ ॥
9 ਭੜ ਭੜ ਅਗਨਿ ਸਾਗਰੁ ਦੇ ਲਹਰੀ ਪੜਿ ਦਝਹਿ ਮਨਮੁਖ ਤਾਈ ਹੇ ॥੯॥
10 ਗੁਰ ਪਹਿ ਮੁਕਤਿ ਦਾਨੁ ਦੇ ਭਾਣੈ ॥
11 ਜਿਨਿ ਪਾਇਆ ਸੋਈ ਬਿਧਿ ਜਾਣੈ ॥
12 ਜਿਨ ਪਾਇਆ ਤਿਨ ਪੂਛਹੁ ਭਾਈ ਸੁਖੁ ਸਤਿਗੁਰ ਸੇਵ ਕਮਾਈ ਹੇ ॥੧੦॥
13 ਗੁਰ ਬਿਨੁ ਉਰਝਿ ਮਰਹਿ ਬੇਕਾਰਾ ॥
14 ਜਮੁ ਸਿਰਿ ਮਾਰੇ ਕਰੇ ਖੁਆਰਾ ॥
15 ਬਾਧੇ ਮੁਕਤਿ ਨਾਹੀ ਨਰ ਨਿੰਦਕ ਡੂਬਹਿ ਨਿੰਦ ਪਰਾਈ ਹੇ ॥੧੧॥
16 ਬੋਲਹੁ ਸਾਚੁ ਪਛਾਣਹੁ ਅੰਦਰਿ ॥
17 ਦੂਰਿ ਨਾਹੀ ਦੇਖਹੁ ਕਰਿ ਨੰਦਰਿ ॥
18 ਬਿਘਨੁ ਨਾਹੀ ਗੁਰਮੁਖਿ ਤਰੁ ਤਾਰੀ ਇਉ ਭਵਜਲੁ ਪਾਰਿ ਲੰਘਾਈ ਹੇ ॥੧੨॥
19 ਦੇਹੀ ਅੰਦਰਿ ਨਾਮੁ ਨਿਵਾਸੀ ॥
20 ਆਪੇ ਕਰਤਾ ਹੈ ਅਬਿਨਾਸੀ ॥
21 ਨਾ ਜੀਉ ਮਰੈ ਨ ਮਾਰਿਆ ਜਾਈ ਕਰਿ ਦੇਖੈ ਸਬਦਿ ਰਜਾਈ ਹੇ ॥੧੩॥
22 ਓਹੁ ਨਿਰਮਲੁ ਹੈ ਨਾਹੀ ਅੰਧਿਆਰਾ ॥
23 ਓਹੁ ਆਪੇ ਤਖਤਿ ਬਹੈ ਸਚਿਆਰਾ ॥
24 ਸਾਕਤ ਕੂੜੇ ਬੰਧਿ ਭਵਾਈਅਹਿ ਮਰਿ ਜਨਮਹਿ ਆਈ ਜਾਈ ਹੇ ॥੧੪॥
25 ਗੁਰ ਕੇ ਸੇਵਕ ਸਤਿਗੁਰ ਪਿਆਰੇ ॥
26 ਓਇ ਬੈਸਹਿ ਤਖਤਿ ਸੁ ਸਬਦੁ ਵੀਚਾਰੇ ॥
27 ਤਤੁ ਲਹਹਿ ਅੰਤਰਗਤਿ ਜਾਣਹਿ ਸਤਸੰਗਤਿ ਸਾਚੁ ਵਡਾਈ ਹੇ ॥੧੫॥
28 ਆਪਿ ਤਰੈ ਜਨੁ ਪਿਤਰਾ ਤਾਰੇ ॥
29 ਸੰਗਤਿ ਮੁਕਤਿ ਸੁ ਪਾਰਿ ਉਤਾਰੇ ॥
30 ਨਾਨਕੁ ਤਿਸ ਕਾ ਲਾਲਾ ਗੋਲਾ ਜਿਨਿ ਗੁਰਮੁਖਿ ਹਰਿ ਲਿਵ ਲਾਈ ਹੇ ॥੧੬॥੬॥
31 ਮਾਰੂ ਮਹਲਾ ੧ ॥
32 ਕੇਤੇ ਜੁਗ ਵਰਤੇ ਗੁਬਾਰੈ ॥
33 ਤਾੜੀ ਲਾਈ ਅਪਰ ਅਪਾਰੈ ॥
34 ਧੁੰਧੂਕਾਰਿ ਨਿਰਾਲਮੁ ਬੈਠਾ ਨਾ ਤਦਿ ਧੰਧੁ ਪਸਾਰਾ ਹੇ ॥੧॥
35 ਜੁਗ ਛਤੀਹ ਤਿਨੈ ਵਰਤਾਏ ॥
36 ਜਿਉ ਤਿਸੁ ਭਾਣਾ ਤਿਵੈ ਚਲਾਏ ॥
37 ਤਿਸਹਿ ਸਰੀਕੁ ਨ ਦੀਸੈ ਕੋਈ ਆਪੇ ਅਪਰ ਅਪਾਰਾ ਹੇ ॥੨॥
38 ਗੁਪਤੇ ਬੂਝਹੁ ਜੁਗ ਚਤੁਆਰੇ ॥
39 ਘਟਿ ਘਟਿ ਵਰਤੈ ਉਦਰ ਮਝਾਰੇ ॥
40 ਜੁਗੁ ਜੁਗੁ ਏਕਾ ਏਕੀ ਵਰਤੈ ਕੋਈ ਬੂਝੈ ਗੁਰ ਵੀਚਾਰਾ ਹੇ ॥੩॥
41 ਬਿੰਦੁ ਰਕਤੁ ਮਿਲਿ ਪਿੰਡੁ ਸਰੀਆ ॥
42 ਪਉਣੁ ਪਾਣੀ ਅਗਨੀ ਮਿਲਿ ਜੀਆ ॥
43 ਆਪੇ ਚੋਜ ਕਰੇ ਰੰਗ ਮਹਲੀ ਹੋਰ ਮਾਇਆ ਮੋਹ ਪਸਾਰਾ ਹੇ ॥੪॥
44 ਗਰਭ ਕੁੰਡਲ ਮਹਿ ਉਰਧ ਧਿਆਨੀ ॥
45 ਆਪੇ ਜਾਣੈ ਅੰਤਰਜਾਮੀ ॥
46 ਸਾਸਿ ਸਾਸਿ ਸਚੁ ਨਾਮੁ ਸਮਾਲੇ ਅੰਤਰਿ ਉਦਰ ਮਝਾਰਾ ਹੇ ॥੫॥