Ang 107
1 ਮਾਝ ਮਹਲਾ ੫ ॥
2 ਕੀਨੀ ਦਇਆ ਗੋਪਾਲ ਗੁਸਾਈ ॥
3 ਗੁਰ ਕੇ ਚਰਣ ਵਸੇ ਮਨ ਮਾਹੀ ॥
4 ਅੰਗੀਕਾਰੁ ਕੀਆ ਤਿਨਿ ਕਰਤੈ ਦੁਖ ਕਾ ਡੇਰਾ ਢਾਹਿਆ ਜੀਉ ॥੧॥
5 ਮਨਿ ਤਨਿ ਵਸਿਆ ਸਚਾ ਸੋਈ ॥
6 ਬਿਖੜਾ ਥਾਨੁ ਨ ਦਿਸੈ ਕੋਈ ॥
7 ਦੂਤ ਦੁਸਮਣ ਸਭਿ ਸਜਣ ਹੋਏ ਏਕੋ ਸੁਆਮੀ ਆਹਿਆ ਜੀਉ ॥੨॥
8 ਜੋ ਕਿਛੁ ਕਰੇ ਸੁ ਆਪੇ ਆਪੈ ॥
9 ਬੁਧਿ ਸਿਆਣਪ ਕਿਛੂ ਨ ਜਾਪੈ ॥
10 ਆਪਣਿਆ ਸੰਤਾ ਨੋ ਆਪਿ ਸਹਾਈ ਪ੍ਰਭਿ ਭਰਮ ਭੁਲਾਵਾ ਲਾਹਿਆ ਜੀਉ ॥੩॥
11 ਚਰਣ ਕਮਲ ਜਨ ਕਾ ਆਧਾਰੋ ॥
12 ਆਠ ਪਹਰ ਰਾਮ ਨਾਮੁ ਵਾਪਾਰੋ ॥
13 ਸਹਜ ਅਨੰਦ ਗਾਵਹਿ ਗੁਣ ਗੋਵਿੰਦ ਪ੍ਰਭ ਨਾਨਕ ਸਰਬ ਸਮਾਹਿਆ ਜੀਉ ॥੪॥੩੬॥੪੩॥
14 ਮਾਝ ਮਹਲਾ ੫ ॥
15 ਸੋ ਸਚੁ ਮੰਦਰੁ ਜਿਤੁ ਸਚੁ ਧਿਆਈਐ ॥
16 ਸੋ ਰਿਦਾ ਸੁਹੇਲਾ ਜਿਤੁ ਹਰਿ ਗੁਣ ਗਾਈਐ ॥
17 ਸਾ ਧਰਤਿ ਸੁਹਾਵੀ ਜਿਤੁ ਵਸਹਿ ਹਰਿ ਜਨ ਸਚੇ ਨਾਮ ਵਿਟਹੁ ਕੁਰਬਾਣੋ ਜੀਉ ॥੧॥
18 ਸਚੁ ਵਡਾਈ ਕੀਮ ਨ ਪਾਈ ॥
19 ਕੁਦਰਤਿ ਕਰਮੁ ਨ ਕਹਣਾ ਜਾਈ ॥
20 ਧਿਆਇ ਧਿਆਇ ਜੀਵਹਿ ਜਨ ਤੇਰੇ ਸਚੁ ਸਬਦੁ ਮਨਿ ਮਾਣੋ ਜੀਉ ॥੨॥
21 ਸਚੁ ਸਾਲਾਹਣੁ ਵਡਭਾਗੀ ਪਾਈਐ ॥
22 ਗੁਰ ਪਰਸਾਦੀ ਹਰਿ ਗੁਣ ਗਾਈਐ ॥
23 ਰੰਗਿ ਰਤੇ ਤੇਰੈ ਤੁਧੁ ਭਾਵਹਿ ਸਚੁ ਨਾਮੁ ਨੀਸਾਣੋ ਜੀਉ ॥੩॥
24 ਸਚੇ ਅੰਤੁ ਨ ਜਾਣੈ ਕੋਈ ॥
25 ਥਾਨਿ ਥਨੰਤਰਿ ਸਚਾ ਸੋਈ ॥
26 ਨਾਨਕ ਸਚੁ ਧਿਆਈਐ ਸਦ ਹੀ ਅੰਤਰਜਾਮੀ ਜਾਣੋ ਜੀਉ ॥੪॥੩੭॥੪੪॥
27 ਮਾਝ ਮਹਲਾ ੫ ॥
28 ਰੈਣਿ ਸੁਹਾਵੜੀ ਦਿਨਸੁ ਸੁਹੇਲਾ ॥
29 ਜਪਿ ਅੰਮ੍ਰਿਤ ਨਾਮੁ ਸੰਤਸੰਗਿ ਮੇਲਾ ॥
30 ਘੜੀ ਮੂਰਤ ਸਿਮਰਤ ਪਲ ਵੰਞਹਿ ਜੀਵਣੁ ਸਫਲੁ ਤਿਥਾਈ ਜੀਉ ॥੧॥
31 ਸਿਮਰਤ ਨਾਮੁ ਦੋਖ ਸਭਿ ਲਾਥੇ ॥
32 ਅੰਤਰਿ ਬਾਹਰਿ ਹਰਿ ਪ੍ਰਭੁ ਸਾਥੇ ॥
33 ਭੈ ਭਉ ਭਰਮੁ ਖੋਇਆ ਗੁਰਿ ਪੂਰੈ ਦੇਖਾ ਸਭਨੀ ਜਾਈ ਜੀਉ ॥੨॥
34 ਪ੍ਰਭੁ ਸਮਰਥੁ ਵਡ ਊਚ ਅਪਾਰਾ ॥
35 ਨਉ ਨਿਧਿ ਨਾਮੁ ਭਰੇ ਭੰਡਾਰਾ ॥
36 ਆਦਿ ਅੰਤਿ ਮਧਿ ਪ੍ਰਭੁ ਸੋਈ ਦੂਜਾ ਲਵੈ ਨ ਲਾਈ ਜੀਉ ॥੩॥
37 ਕਰਿ ਕਿਰਪਾ ਮੇਰੇ ਦੀਨ ਦਇਆਲਾ ॥
38 ਜਾਚਿਕੁ ਜਾਚੈ ਸਾਧ ਰਵਾਲਾ ॥
39 ਦੇਹਿ ਦਾਨੁ ਨਾਨਕੁ ਜਨੁ ਮਾਗੈ ਸਦਾ ਸਦਾ ਹਰਿ ਧਿਆਈ ਜੀਉ ॥੪॥੩੮॥੪੫॥
40 ਮਾਝ ਮਹਲਾ ੫ ॥
41 ਐਥੈ ਤੂੰਹੈ ਆਗੈ ਆਪੇ ॥
42 ਜੀਅ ਜੰਤ੍ਰ ਸਭਿ ਤੇਰੇ ਥਾਪੇ ॥
43 ਤੁਧੁ ਬਿਨੁ ਅਵਰੁ ਨ ਕੋਈ ਕਰਤੇ ਮੈ ਧਰ ਓਟ ਤੁਮਾਰੀ ਜੀਉ ॥੧॥
44 ਰਸਨਾ ਜਪਿ ਜਪਿ ਜੀਵੈ ਸੁਆਮੀ ॥
45 ਪਾਰਬ੍ਰਹਮ ਪ੍ਰਭ ਅੰਤਰਜਾਮੀ ॥
46 ਜਿਨਿ ਸੇਵਿਆ ਤਿਨ ਹੀ ਸੁਖੁ ਪਾਇਆ ਸੋ ਜਨਮੁ ਨ ਜੂਐ ਹਾਰੀ ਜੀਉ ॥੨॥
47 ਨਾਮੁ ਅਵਖਧੁ ਜਿਨਿ ਜਨ ਤੇਰੈ ਪਾਇਆ ॥