Ang 1108
1 ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥
2 ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥
3 ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥
4 ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥
5 ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥੫॥
6 ਵੈਸਾਖੁ ਭਲਾ ਸਾਖਾ ਵੇਸ ਕਰੇ ॥
7 ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
8 ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
9 ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
10 ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
11 ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥
12 ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥
13 ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ ॥
14 ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥
15 ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥
16 ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥
17 ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥੭॥
18 ਆਸਾੜੁ ਭਲਾ ਸੂਰਜੁ ਗਗਨਿ ਤਪੈ ॥
19 ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥
20 ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥
21 ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥
22 ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥
23 ਨਾਨਕ ਜਿਸ ਨੋ ਇਹੁ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥੮॥
24 ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥
25 ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥
26 ਪਿਰੁ ਘਰਿ ਨਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥
27 ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥
28 ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥
29 ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥੯॥
30 ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥
31 ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥
32 ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥
33 ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥
34 ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥
35 ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥੧੦॥
36 ਅਸੁਨਿ ਆਉ ਪਿਰਾ ਸਾ ਧਨ ਝੂਰਿ ਮੁਈ ॥
37 ਤਾ ਮਿਲੀਐ ਪ੍ਰਭ ਮੇਲੇ ਦੂਜੈ ਭਾਇ ਖੁਈ ॥
38 ਝੂਠਿ ਵਿਗੁਤੀ ਤਾ ਪਿਰ ਮੁਤੀ ਕੁਕਹ ਕਾਹ ਸਿ ਫੁਲੇ ॥