Ang 1148
1 ਗੁਰਮੁਖਿ ਜਪਿਓ ਹਰਿ ਕਾ ਨਾਉ ॥
2 ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥
3 ਜਨਮ ਜਨਮ ਕਾ ਸੋਇਆ ਜਾਗਾ ॥੧॥
4 ਕਰਿ ਕਿਰਪਾ ਅਪਨੀ ਸੇਵਾ ਲਾਏ ॥
5 ਸਾਧੂ ਸੰਗਿ ਸਰਬ ਸੁਖ ਪਾਏ ॥੧॥ ਰਹਾਉ ॥
6 ਰੋਗ ਦੋਖ ਗੁਰ ਸਬਦਿ ਨਿਵਾਰੇ ॥
7 ਨਾਮ ਅਉਖਧੁ ਮਨ ਭੀਤਰਿ ਸਾਰੇ ॥
8 ਗੁਰ ਭੇਟਤ ਮਨਿ ਭਇਆ ਅਨੰਦ ॥
9 ਸਰਬ ਨਿਧਾਨ ਨਾਮ ਭਗਵੰਤ ॥੨॥
10 ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥
11 ਸਾਧਸੰਗਤਿ ਊਂਧ ਕਮਲ ਬਿਗਾਸ ॥
12 ਗੁਣ ਗਾਵਤ ਨਿਹਚਲੁ ਬਿਸ੍ਰਾਮ ॥
13 ਪੂਰਨ ਹੋਏ ਸਗਲੇ ਕਾਮ ॥੩॥
14 ਦੁਲਭ ਦੇਹ ਆਈ ਪਰਵਾਨੁ ॥
15 ਸਫਲ ਹੋਈ ਜਪਿ ਹਰਿ ਹਰਿ ਨਾਮੁ ॥
16 ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥
17 ਸਾਸਿ ਗਿਰਾਸਿ ਜਪਉ ਹਰਿ ਹਰੀ ॥੪॥੨੯॥੪੨॥
18 ਭੈਰਉ ਮਹਲਾ ੫ ॥
19 ਸਭ ਤੇ ਊਚਾ ਜਾ ਕਾ ਨਾਉ ॥
20 ਸਦਾ ਸਦਾ ਤਾ ਕੇ ਗੁਣ ਗਾਉ ॥
21 ਜਿਸੁ ਸਿਮਰਤ ਸਗਲਾ ਦੁਖੁ ਜਾਇ ॥
22 ਸਰਬ ਸੂਖ ਵਸਹਿ ਮਨਿ ਆਇ ॥੧॥
23 ਸਿਮਰਿ ਮਨਾ ਤੂ ਸਾਚਾ ਸੋਇ ॥
24 ਹਲਤਿ ਪਲਤਿ ਤੁਮਰੀ ਗਤਿ ਹੋਇ ॥੧॥ ਰਹਾਉ ॥
25 ਪੁਰਖ ਨਿਰੰਜਨ ਸਿਰਜਨਹਾਰ ॥
26 ਜੀਅ ਜੰਤ ਦੇਵੈ ਆਹਾਰ ॥
27 ਕੋਟਿ ਖਤੇ ਖਿਨ ਬਖਸਨਹਾਰ ॥
28 ਭਗਤਿ ਭਾਇ ਸਦਾ ਨਿਸਤਾਰ ॥੨॥
29 ਸਾਚਾ ਧਨੁ ਸਾਚੀ ਵਡਿਆਈ ॥
30 ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥
31 ਕਰਿ ਕਿਰਪਾ ਜਿਸੁ ਰਾਖਨਹਾਰਾ ॥
32 ਤਾ ਕਾ ਸਗਲ ਮਿਟੈ ਅੰਧਿਆਰਾ ॥੩॥
33 ਪਾਰਬ੍ਰਹਮ ਸਿਉ ਲਾਗੋ ਧਿਆਨ ॥
34 ਪੂਰਨ ਪੂਰਿ ਰਹਿਓ ਨਿਰਬਾਨ ॥
35 ਭ੍ਰਮ ਭਉ ਮੇਟਿ ਮਿਲੇ ਗੋਪਾਲ ॥
36 ਨਾਨਕ ਕਉ ਗੁਰ ਭਏ ਦਇਆਲ ॥੪॥੩੦॥੪੩॥
37 ਭੈਰਉ ਮਹਲਾ ੫ ॥
38 ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥
39 ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥
40 ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥
41 ਪੂਰੇ ਗੁਰ ਕੀ ਪਾਏ ਸੇਵ ॥੧॥
42 ਸਰਬ ਸੁਖਾ ਪ੍ਰਭ ਤੇਰੋ ਨਾਉ ॥
43 ਆਠ ਪਹਰ ਮੇਰੇ ਮਨ ਗਾਉ ॥੧॥ ਰਹਾਉ ॥
44 ਜੋ ਇਛੈ ਸੋਈ ਫਲੁ ਪਾਏ ॥
45 ਹਰਿ ਕਾ ਨਾਮੁ ਮੰਨਿ ਵਸਾਏ ॥
46 ਆਵਣ ਜਾਣ ਰਹੇ ਹਰਿ ਧਿਆਇ ॥
47 ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥੨॥
48 ਬਿਨਸੇ ਕਾਮ ਕ੍ਰੋਧ ਅਹੰਕਾਰ ॥
49 ਤੂਟੇ ਮਾਇਆ ਮੋਹ ਪਿਆਰ ॥
50 ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥
51 ਪਾਰਬ੍ਰਹਮੁ ਕਰੇ ਜਿਸੁ ਦਾਤਿ ॥੩॥
52 ਕਰਨ ਕਰਾਵਨਹਾਰ ਸੁਆਮੀ ॥
53 ਸਗਲ ਘਟਾ ਕੇ ਅੰਤਰਜਾਮੀ ॥
54 ਕਰਿ ਕਿਰਪਾ ਅਪਨੀ ਸੇਵਾ ਲਾਇ ॥
55 ਨਾਨਕ ਦਾਸ ਤੇਰੀ ਸਰਣਾਇ ॥੪॥੩੧॥੪੪॥
56 ਭੈਰਉ ਮਹਲਾ ੫ ॥
57 ਲਾਜ ਮਰੈ ਜੋ ਨਾਮੁ ਨ ਲੇਵੈ ॥
58 ਨਾਮ ਬਿਹੂਨ ਸੁਖੀ ਕਿਉ ਸੋਵੈ ॥
59 ਹਰਿ ਸਿਮਰਨੁ ਛਾਡਿ ਪਰਮ ਗਤਿ ਚਾਹੈ ॥