Ang 1150
1 ਸਰਬ ਮਨੋਰਥ ਪੂਰਨ ਕਰਣੇ ॥
2 ਆਠ ਪਹਰ ਗਾਵਤ ਭਗਵੰਤੁ ॥
3 ਸਤਿਗੁਰਿ ਦੀਨੋ ਪੂਰਾ ਮੰਤੁ ॥੧॥
4 ਸੋ ਵਡਭਾਗੀ ਜਿਸੁ ਨਾਮਿ ਪਿਆਰੁ ॥
5 ਤਿਸ ਕੈ ਸੰਗਿ ਤਰੈ ਸੰਸਾਰੁ ॥੧॥ ਰਹਾਉ ॥
6 ਸੋਈ ਗਿਆਨੀ ਜਿ ਸਿਮਰੈ ਏਕ ॥
7 ਸੋ ਧਨਵੰਤਾ ਜਿਸੁ ਬੁਧਿ ਬਿਬੇਕ ॥
8 ਸੋ ਕੁਲਵੰਤਾ ਜਿ ਸਿਮਰੈ ਸੁਆਮੀ ॥
9 ਸੋ ਪਤਿਵੰਤਾ ਜਿ ਆਪੁ ਪਛਾਨੀ ॥੨॥
10 ਗੁਰ ਪਰਸਾਦਿ ਪਰਮ ਪਦੁ ਪਾਇਆ ॥
11 ਗੁਣ ਗੋੁਪਾਲ ਦਿਨੁ ਰੈਨਿ ਧਿਆਇਆ ॥
12 ਤੂਟੇ ਬੰਧਨ ਪੂਰਨ ਆਸਾ ॥
13 ਹਰਿ ਕੇ ਚਰਣ ਰਿਦ ਮਾਹਿ ਨਿਵਾਸਾ ॥੩॥
14 ਕਹੁ ਨਾਨਕ ਜਾ ਕੇ ਪੂਰਨ ਕਰਮਾ ॥
15 ਸੋ ਜਨੁ ਆਇਆ ਪ੍ਰਭ ਕੀ ਸਰਨਾ ॥
16 ਆਪਿ ਪਵਿਤੁ ਪਾਵਨ ਸਭਿ ਕੀਨੇ ॥
17 ਰਾਮ ਰਸਾਇਣੁ ਰਸਨਾ ਚੀਨੑੇ ॥੪॥੩੫॥੪੮॥
18 ਭੈਰਉ ਮਹਲਾ ੫ ॥
19 ਨਾਮੁ ਲੈਤ ਕਿਛੁ ਬਿਘਨੁ ਨ ਲਾਗੈ ॥
20 ਨਾਮੁ ਸੁਣਤ ਜਮੁ ਦੂਰਹੁ ਭਾਗੈ ॥
21 ਨਾਮੁ ਲੈਤ ਸਭ ਦੂਖਹ ਨਾਸੁ ॥
22 ਨਾਮੁ ਜਪਤ ਹਰਿ ਚਰਣ ਨਿਵਾਸੁ ॥੧॥
23 ਨਿਰਬਿਘਨ ਭਗਤਿ ਭਜੁ ਹਰਿ ਹਰਿ ਨਾਉ ॥
24 ਰਸਕਿ ਰਸਕਿ ਹਰਿ ਕੇ ਗੁਣ ਗਾਉ ॥੧॥ ਰਹਾਉ ॥
25 ਹਰਿ ਸਿਮਰਤ ਕਿਛੁ ਚਾਖੁ ਨ ਜੋਹੈ ॥
26 ਹਰਿ ਸਿਮਰਤ ਦੈਤ ਦੇਉ ਨ ਪੋਹੈ ॥
27 ਹਰਿ ਸਿਮਰਤ ਮੋਹੁ ਮਾਨੁ ਨ ਬਧੈ ॥
28 ਹਰਿ ਸਿਮਰਤ ਗਰਭ ਜੋਨਿ ਨ ਰੁਧੈ ॥੨॥
29 ਹਰਿ ਸਿਮਰਨ ਕੀ ਸਗਲੀ ਬੇਲਾ ॥
30 ਹਰਿ ਸਿਮਰਨੁ ਬਹੁ ਮਾਹਿ ਇਕੇਲਾ ॥
31 ਜਾਤਿ ਅਜਾਤਿ ਜਪੈ ਜਨੁ ਕੋਇ ॥
32 ਜੋ ਜਾਪੈ ਤਿਸ ਕੀ ਗਤਿ ਹੋਇ ॥੩॥
33 ਹਰਿ ਕਾ ਨਾਮੁ ਜਪੀਐ ਸਾਧਸੰਗਿ ॥
34 ਹਰਿ ਕੇ ਨਾਮ ਕਾ ਪੂਰਨ ਰੰਗੁ ॥
35 ਨਾਨਕ ਕਉ ਪ੍ਰਭ ਕਿਰਪਾ ਧਾਰਿ ॥
36 ਸਾਸਿ ਸਾਸਿ ਹਰਿ ਦੇਹੁ ਚਿਤਾਰਿ ॥੪॥੩੬॥੪੯॥
37 ਭੈਰਉ ਮਹਲਾ ੫ ॥
38 ਆਪੇ ਸਾਸਤੁ ਆਪੇ ਬੇਦੁ ॥
39 ਆਪੇ ਘਟਿ ਘਟਿ ਜਾਣੈ ਭੇਦੁ ॥
40 ਜੋਤਿ ਸਰੂਪ ਜਾ ਕੀ ਸਭ ਵਥੁ ॥
41 ਕਰਣ ਕਾਰਣ ਪੂਰਨ ਸਮਰਥੁ ॥੧॥
42 ਪ੍ਰਭ ਕੀ ਓਟ ਗਹਹੁ ਮਨ ਮੇਰੇ ॥
43 ਚਰਨ ਕਮਲ ਗੁਰਮੁਖਿ ਆਰਾਧਹੁ ਦੁਸਮਨ ਦੂਖੁ ਨ ਆਵੈ ਨੇਰੇ ॥੧॥ ਰਹਾਉ ॥
44 ਆਪੇ ਵਣੁ ਤ੍ਰਿਣੁ ਤ੍ਰਿਭਵਣ ਸਾਰੁ ॥
45 ਜਾ ਕੈ ਸੂਤਿ ਪਰੋਇਆ ਸੰਸਾਰੁ ॥
46 ਆਪੇ ਸਿਵ ਸਕਤੀ ਸੰਜੋਗੀ ॥
47 ਆਪਿ ਨਿਰਬਾਣੀ ਆਪੇ ਭੋਗੀ ॥੨॥
48 ਜਤ ਕਤ ਪੇਖਉ ਤਤ ਤਤ ਸੋਇ ॥
49 ਤਿਸੁ ਬਿਨੁ ਦੂਜਾ ਨਾਹੀ ਕੋਇ ॥
50 ਸਾਗਰੁ ਤਰੀਐ ਨਾਮ ਕੈ ਰੰਗਿ ॥
51 ਗੁਣ ਗਾਵੈ ਨਾਨਕੁ ਸਾਧਸੰਗਿ ॥੩॥
52 ਮੁਕਤਿ ਭੁਗਤਿ ਜੁਗਤਿ ਵਸਿ ਜਾ ਕੈ ॥
53 ਊਣਾ ਨਾਹੀ ਕਿਛੁ ਜਨ ਤਾ ਕੈ ॥
54 ਕਰਿ ਕਿਰਪਾ ਜਿਸੁ ਹੋਇ ਸੁਪ੍ਰਸੰਨ ॥
55 ਨਾਨਕ ਦਾਸ ਸੇਈ ਜਨ ਧੰਨ ॥੪॥੩੭॥੫੦॥
56 ਭੈਰਉ ਮਹਲਾ ੫ ॥
57 ਭਗਤਾ ਮਨਿ ਆਨੰਦੁ ਗੋਬਿੰਦ ॥
58 ਅਸਥਿਤਿ ਭਏ ਬਿਨਸੀ ਸਭ ਚਿੰਦ ॥