Ang 1169
1 ਜਾਮਿ ਨ ਭੀਜੈ ਸਾਚ ਨਾਇ ॥੧॥ ਰਹਾਉ ॥
2 ਦਸ ਅਠ ਲੀਖੇ ਹੋਵਹਿ ਪਾਸਿ ॥
3 ਚਾਰੇ ਬੇਦ ਮੁਖਾਗਰ ਪਾਠਿ ॥
4 ਪੁਰਬੀ ਨਾਵੈ ਵਰਨਾਂ ਕੀ ਦਾਤਿ ॥
5 ਵਰਤ ਨੇਮ ਕਰੇ ਦਿਨ ਰਾਤਿ ॥੨॥
6 ਕਾਜੀ ਮੁਲਾਂ ਹੋਵਹਿ ਸੇਖ ॥
7 ਜੋਗੀ ਜੰਗਮ ਭਗਵੇ ਭੇਖ ॥
8 ਕੋ ਗਿਰਹੀ ਕਰਮਾ ਕੀ ਸੰਧਿ ॥
9 ਬਿਨੁ ਬੂਝੇ ਸਭ ਖੜੀਅਸਿ ਬੰਧਿ ॥੩॥
10 ਜੇਤੇ ਜੀਅ ਲਿਖੀ ਸਿਰਿ ਕਾਰ ॥
11 ਕਰਣੀ ਉਪਰਿ ਹੋਵਗਿ ਸਾਰ ॥
12 ਹੁਕਮੁ ਕਰਹਿ ਮੂਰਖ ਗਾਵਾਰ ॥
13 ਨਾਨਕ ਸਾਚੇ ਕੇ ਸਿਫਤਿ ਭੰਡਾਰ ॥੪॥੩॥
14 ਬਸੰਤੁ ਮਹਲਾ ੩ ਤੀਜਾ ॥
15 ਬਸਤ੍ਰ ਉਤਾਰਿ ਦਿਗੰਬਰੁ ਹੋਗੁ ॥
16 ਜਟਾਧਾਰਿ ਕਿਆ ਕਮਾਵੈ ਜੋਗੁ ॥
17 ਮਨੁ ਨਿਰਮਲੁ ਨਹੀ ਦਸਵੈ ਦੁਆਰ ॥
18 ਭ੍ਰਮਿ ਭ੍ਰਮਿ ਆਵੈ ਮੂੜੑਾ ਵਾਰੋ ਵਾਰ ॥੧॥
19 ਏਕੁ ਧਿਆਵਹੁ ਮੂੜੑ ਮਨਾ ॥
20 ਪਾਰਿ ਉਤਰਿ ਜਾਹਿ ਇਕ ਖਿਨਾਂ ॥੧॥ ਰਹਾਉ ॥
21 ਸਿਮ੍ਰਿਤਿ ਸਾਸਤ੍ਰ ਕਰਹਿ ਵਖਿਆਣ ॥
22 ਨਾਦੀ ਬੇਦੀ ਪੜੑਹਿ ਪੁਰਾਣ ॥
23 ਪਾਖੰਡ ਦ੍ਰਿਸਟਿ ਮਨਿ ਕਪਟੁ ਕਮਾਹਿ ॥
24 ਤਿਨ ਕੈ ਰਮਈਆ ਨੇੜਿ ਨਾਹਿ ॥੨॥
25 ਜੇ ਕੋ ਐਸਾ ਸੰਜਮੀ ਹੋਇ ॥
26 ਕ੍ਰਿਆ ਵਿਸੇਖ ਪੂਜਾ ਕਰੇਇ ॥
27 ਅੰਤਰਿ ਲੋਭੁ ਮਨੁ ਬਿਖਿਆ ਮਾਹਿ ॥
28 ਓਇ ਨਿਰੰਜਨੁ ਕੈਸੇ ਪਾਹਿ ॥੩॥
29 ਕੀਤਾ ਹੋਆ ਕਰੇ ਕਿਆ ਹੋਇ ॥
30 ਜਿਸ ਨੋ ਆਪਿ ਚਲਾਏ ਸੋਇ ॥
31 ਨਦਰਿ ਕਰੇ ਤਾਂ ਭਰਮੁ ਚੁਕਾਏ ॥
32 ਹੁਕਮੈ ਬੂਝੈ ਤਾਂ ਸਾਚਾ ਪਾਏ ॥੪॥
33 ਜਿਸੁ ਜੀਉ ਅੰਤਰੁ ਮੈਲਾ ਹੋਇ ॥
34 ਤੀਰਥ ਭਵੈ ਦਿਸੰਤਰ ਲੋਇ ॥
35 ਨਾਨਕ ਮਿਲੀਐ ਸਤਿਗੁਰ ਸੰਗ ॥
36 ਤਉ ਭਵਜਲ ਕੇ ਤੂਟਸਿ ਬੰਧ ॥੫॥੪॥
37 ਬਸੰਤੁ ਮਹਲਾ ੧ ॥
38 ਸਗਲ ਭਵਨ ਤੇਰੀ ਮਾਇਆ ਮੋਹ ॥
39 ਮੈ ਅਵਰੁ ਨ ਦੀਸੈ ਸਰਬ ਤੋਹ ॥
40 ਤੂ ਸੁਰਿ ਨਾਥਾ ਦੇਵਾ ਦੇਵ ॥
41 ਹਰਿ ਨਾਮੁ ਮਿਲੈ ਗੁਰ ਚਰਨ ਸੇਵ ॥੧॥
42 ਮੇਰੇ ਸੁੰਦਰ ਗਹਿਰ ਗੰਭੀਰ ਲਾਲ ॥
43 ਗੁਰਮੁਖਿ ਰਾਮ ਨਾਮ ਗੁਨ ਗਾਏ ਤੂ ਅਪਰੰਪਰੁ ਸਰਬ ਪਾਲ ॥੧॥ ਰਹਾਉ ॥
44 ਬਿਨੁ ਸਾਧ ਨ ਪਾਈਐ ਹਰਿ ਕਾ ਸੰਗੁ ॥
45 ਬਿਨੁ ਗੁਰ ਮੈਲ ਮਲੀਨ ਅੰਗੁ ॥
46 ਬਿਨੁ ਹਰਿ ਨਾਮ ਨ ਸੁਧੁ ਹੋਇ ॥
47 ਗੁਰ ਸਬਦਿ ਸਲਾਹੇ ਸਾਚੁ ਸੋਇ ॥੨॥
48 ਜਾ ਕਉ ਤੂ ਰਾਖਹਿ ਰਖਨਹਾਰ ॥
49 ਸਤਿਗੁਰੂ ਮਿਲਾਵਹਿ ਕਰਹਿ ਸਾਰ ॥
50 ਬਿਖੁ ਹਉਮੈ ਮਮਤਾ ਪਰਹਰਾਇ ॥
51 ਸਭਿ ਦੂਖ ਬਿਨਾਸੇ ਰਾਮ ਰਾਇ ॥੩॥
52 ਊਤਮ ਗਤਿ ਮਿਤਿ ਹਰਿ ਗੁਨ ਸਰੀਰ ॥
53 ਗੁਰਮਤਿ ਪ੍ਰਗਟੇ ਰਾਮ ਨਾਮ ਹੀਰ ॥
54 ਲਿਵ ਲਾਗੀ ਨਾਮਿ ਤਜਿ ਦੂਜਾ ਭਾਉ ॥
55 ਜਨ ਨਾਨਕ ਹਰਿ ਗੁਰੁ ਗੁਰ ਮਿਲਾਉ ॥੪॥੫॥
56 ਬਸੰਤੁ ਮਹਲਾ ੧ ॥
57 ਮੇਰੀ ਸਖੀ ਸਹੇਲੀ ਸੁਨਹੁ ਭਾਇ ॥
58 ਮੇਰਾ ਪਿਰੁ ਰੀਸਾਲੂ ਸੰਗਿ ਸਾਇ ॥
59 ਓਹੁ ਅਲਖੁ ਨ ਲਖੀਐ ਕਹਹੁ ਕਾਇ ॥