Ang 1170
1 ਗੁਰਿ ਸੰਗਿ ਦਿਖਾਇਓ ਰਾਮ ਰਾਇ ॥੧॥
2 ਮਿਲੁ ਸਖੀ ਸਹੇਲੀ ਹਰਿ ਗੁਨ ਬਨੇ ॥
3 ਹਰਿ ਪ੍ਰਭ ਸੰਗਿ ਖੇਲਹਿ ਵਰ ਕਾਮਨਿ ਗੁਰਮੁਖਿ ਖੋਜਤ ਮਨ ਮਨੇ ॥੧॥ ਰਹਾਉ ॥
4 ਮਨਮੁਖੀ ਦੁਹਾਗਣਿ ਨਾਹਿ ਭੇਉ ॥
5 ਓਹੁ ਘਟਿ ਘਟਿ ਰਾਵੈ ਸਰਬ ਪ੍ਰੇਉ ॥
6 ਗੁਰਮੁਖਿ ਥਿਰੁ ਚੀਨੈ ਸੰਗਿ ਦੇਉ ॥
7 ਗੁਰਿ ਨਾਮੁ ਦ੍ਰਿੜਾਇਆ ਜਪੁ ਜਪੇਉ ॥੨॥
8 ਬਿਨੁ ਗੁਰ ਭਗਤਿ ਨ ਭਾਉ ਹੋਇ ॥
9 ਬਿਨੁ ਗੁਰ ਸੰਤ ਨ ਸੰਗੁ ਦੇਇ ॥
10 ਬਿਨੁ ਗੁਰ ਅੰਧੁਲੇ ਧੰਧੁ ਰੋਇ ॥
11 ਮਨੁ ਗੁਰਮੁਖਿ ਨਿਰਮਲੁ ਮਲੁ ਸਬਦਿ ਖੋਇ ॥੩॥
12 ਗੁਰਿ ਮਨੁ ਮਾਰਿਓ ਕਰਿ ਸੰਜੋਗੁ ॥
13 ਅਹਿਨਿਸਿ ਰਾਵੇ ਭਗਤਿ ਜੋਗੁ ॥
14 ਗੁਰ ਸੰਤ ਸਭਾ ਦੁਖੁ ਮਿਟੈ ਰੋਗੁ ॥
15 ਜਨ ਨਾਨਕ ਹਰਿ ਵਰੁ ਸਹਜ ਜੋਗੁ ॥੪॥੬॥
16 ਬਸੰਤੁ ਮਹਲਾ ੧ ॥
17 ਆਪੇ ਕੁਦਰਤਿ ਕਰੇ ਸਾਜਿ ॥
18 ਸਚੁ ਆਪਿ ਨਿਬੇੜੇ ਰਾਜੁ ਰਾਜਿ ॥
19 ਗੁਰਮਤਿ ਊਤਮ ਸੰਗਿ ਸਾਥਿ ॥
20 ਹਰਿ ਨਾਮੁ ਰਸਾਇਣੁ ਸਹਜਿ ਆਥਿ ॥੧॥
21 ਮਤ ਬਿਸਰਸਿ ਰੇ ਮਨ ਰਾਮ ਬੋਲਿ ॥
22 ਅਪਰੰਪਰੁ ਅਗਮ ਅਗੋਚਰੁ ਗੁਰਮੁਖਿ ਹਰਿ ਆਪਿ ਤੁਲਾਏ ਅਤੁਲੁ ਤੋਲਿ ॥੧॥ ਰਹਾਉ ॥
23 ਗੁਰ ਚਰਨ ਸਰੇਵਹਿ ਗੁਰਸਿਖ ਤੋਰ ॥
24 ਗੁਰ ਸੇਵ ਤਰੇ ਤਜਿ ਮੇਰ ਤੋਰ ॥
25 ਨਰ ਨਿੰਦਕ ਲੋਭੀ ਮਨਿ ਕਠੋਰ ॥
26 ਗੁਰ ਸੇਵ ਨ ਭਾਈ ਸਿ ਚੋਰ ਚੋਰ ॥੨॥
27 ਗੁਰੁ ਤੁਠਾ ਬਖਸੇ ਭਗਤਿ ਭਾਉ ॥
28 ਗੁਰਿ ਤੁਠੈ ਪਾਈਐ ਹਰਿ ਮਹਲਿ ਠਾਉ ॥
29 ਪਰਹਰਿ ਨਿੰਦਾ ਹਰਿ ਭਗਤਿ ਜਾਗੁ ॥
30 ਹਰਿ ਭਗਤਿ ਸੁਹਾਵੀ ਕਰਮਿ ਭਾਗੁ ॥੩॥
31 ਗੁਰੁ ਮੇਲਿ ਮਿਲਾਵੈ ਕਰੇ ਦਾਤਿ ॥
32 ਗੁਰਸਿਖ ਪਿਆਰੇ ਦਿਨਸੁ ਰਾਤਿ ॥
33 ਫਲੁ ਨਾਮੁ ਪਰਾਪਤਿ ਗੁਰੁ ਤੁਸਿ ਦੇਇ ॥
34 ਕਹੁ ਨਾਨਕ ਪਾਵਹਿ ਵਿਰਲੇ ਕੇਇ ॥੪॥੭॥
35 ਬਸੰਤੁ ਮਹਲਾ ੩ ਇਕ ਤੁਕਾ ॥
36 ਸਾਹਿਬ ਭਾਵੈ ਸੇਵਕੁ ਸੇਵਾ ਕਰੈ ॥
37 ਜੀਵਤੁ ਮਰੈ ਸਭਿ ਕੁਲ ਉਧਰੈ ॥੧॥
38 ਤੇਰੀ ਭਗਤਿ ਨ ਛੋਡਉ ਕਿਆ ਕੋ ਹਸੈ ॥
39 ਸਾਚੁ ਨਾਮੁ ਮੇਰੈ ਹਿਰਦੈ ਵਸੈ ॥੧॥ ਰਹਾਉ ॥
40 ਜੈਸੇ ਮਾਇਆ ਮੋਹਿ ਪ੍ਰਾਣੀ ਗਲਤੁ ਰਹੈ ॥
41 ਤੈਸੇ ਸੰਤ ਜਨ ਰਾਮ ਨਾਮ ਰਵਤ ਰਹੈ ॥੨॥
42 ਮੈ ਮੂਰਖ ਮੁਗਧ ਊਪਰਿ ਕਰਹੁ ਦਇਆ ॥
43 ਤਉ ਸਰਣਾਗਤਿ ਰਹਉ ਪਇਆ ॥੩॥
44 ਕਹਤੁ ਨਾਨਕੁ ਸੰਸਾਰ ਕੇ ਨਿਹਫਲ ਕਾਮਾ ॥
45 ਗੁਰ ਪ੍ਰਸਾਦਿ ਕੋ ਪਾਵੈ ਅੰਮ੍ਰਿਤ ਨਾਮਾ ॥੪॥੮॥
46 ਮਹਲਾ ੧ ਬਸੰਤੁ ਹਿੰਡੋਲ ਘਰੁ ੨ ॥
47 ੴ ਸਤਿਗੁਰ ਪ੍ਰਸਾਦਿ ॥
48 ਸਾਲ ਗ੍ਰਾਮ ਬਿਪ ਪੂਜਿ ਮਨਾਵਹੁ ਸੁਕ੍ਰਿਤੁ ਤੁਲਸੀ ਮਾਲਾ ॥
49 ਰਾਮ ਨਾਮੁ ਜਪਿ ਬੇੜਾ ਬਾਂਧਹੁ ਦਇਆ ਕਰਹੁ ਦਇਆਲਾ ॥੧॥