Ang 1209
1 ਸਾਰਗ ਮਹਲਾ ੫ ਦੁਪਦੇ ਘਰੁ ੪ ॥
2 ੴ ਸਤਿਗੁਰ ਪ੍ਰਸਾਦਿ ॥
3 ਮੋਹਨ ਘਰਿ ਆਵਹੁ ਕਰਉ ਜੋਦਰੀਆ ॥
4 ਮਾਨੁ ਕਰਉ ਅਭਿਮਾਨੈ ਬੋਲਉ ਭੂਲ ਚੂਕ ਤੇਰੀ ਪ੍ਰਿਅ ਚਿਰੀਆ ॥੧॥ ਰਹਾਉ ॥
5 ਨਿਕਟਿ ਸੁਨਉ ਅਰੁ ਪੇਖਉ ਨਾਹੀ ਭਰਮਿ ਭਰਮਿ ਦੁਖ ਭਰੀਆ ॥
6 ਹੋਇ ਕ੍ਰਿਪਾਲ ਗੁਰ ਲਾਹਿ ਪਾਰਦੋ ਮਿਲਉ ਲਾਲ ਮਨੁ ਹਰੀਆ ॥੧॥
7 ਏਕ ਨਿਮਖ ਜੇ ਬਿਸਰੈ ਸੁਆਮੀ ਜਾਨਉ ਕੋਟਿ ਦਿਨਸ ਲਖ ਬਰੀਆ ॥
8 ਸਾਧਸੰਗਤਿ ਕੀ ਭੀਰ ਜਉ ਪਾਈ ਤਉ ਨਾਨਕ ਹਰਿ ਸੰਗਿ ਮਿਰੀਆ ॥੨॥੧॥੨੪॥
9 ਸਾਰਗ ਮਹਲਾ ੫ ॥
10 ਅਬ ਕਿਆ ਸੋਚਉ ਸੋਚ ਬਿਸਾਰੀ ॥
11 ਕਰਣਾ ਸਾ ਸੋਈ ਕਰਿ ਰਹਿਆ ਦੇਹਿ ਨਾਉ ਬਲਿਹਾਰੀ ॥੧॥ ਰਹਾਉ ॥
12 ਚਹੁ ਦਿਸ ਫੂਲਿ ਰਹੀ ਬਿਖਿਆ ਬਿਖੁ ਗੁਰ ਮੰਤ੍ਰੁ ਮੂਖਿ ਗਰੁੜਾਰੀ ॥
13 ਹਾਥ ਦੇਇ ਰਾਖਿਓ ਕਰਿ ਅਪੁਨਾ ਜਿਉ ਜਲ ਕਮਲਾ ਅਲਿਪਾਰੀ ॥੧॥
14 ਹਉ ਨਾਹੀ ਕਿਛੁ ਮੈ ਕਿਆ ਹੋਸਾ ਸਭ ਤੁਮ ਹੀ ਕਲ ਧਾਰੀ ॥
15 ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਸੰਤ ਸਦਕਾਰੀ ॥੨॥੨॥੨੫॥
16 ਸਾਰਗ ਮਹਲਾ ੫ ॥
17 ਅਬ ਮੋਹਿ ਸਰਬ ਉਪਾਵ ਬਿਰਕਾਤੇ ॥
18 ਕਰਣ ਕਾਰਣ ਸਮਰਥ ਸੁਆਮੀ ਹਰਿ ਏਕਸੁ ਤੇ ਮੇਰੀ ਗਾਤੇ ॥੧॥ ਰਹਾਉ ॥
19 ਦੇਖੇ ਨਾਨਾ ਰੂਪ ਬਹੁ ਰੰਗਾ ਅਨ ਨਾਹੀ ਤੁਮ ਭਾਂਤੇ ॥
20 ਦੇਂਹਿ ਅਧਾਰੁ ਸਰਬ ਕਉ ਠਾਕੁਰ ਜੀਅ ਪ੍ਰਾਨ ਸੁਖਦਾਤੇ ॥੧॥
21 ਭ੍ਰਮਤੌ ਭ੍ਰਮਤੌ ਹਾਰਿ ਜਉ ਪਰਿਓ ਤਉ ਗੁਰ ਮਿਲਿ ਚਰਨ ਪਰਾਤੇ ॥
22 ਕਹੁ ਨਾਨਕ ਮੈ ਸਰਬ ਸੁਖੁ ਪਾਇਆ ਇਹ ਸੂਖਿ ਬਿਹਾਨੀ ਰਾਤੇ ॥੨॥੩॥੨੬॥
23 ਸਾਰਗ ਮਹਲਾ ੫ ॥
24 ਅਬ ਮੋਹਿ ਲਬਧਿਓ ਹੈ ਹਰਿ ਟੇਕਾ ॥
25 ਗੁਰ ਦਇਆਲ ਭਏ ਸੁਖਦਾਈ ਅੰਧੁਲੈ ਮਾਣਿਕੁ ਦੇਖਾ ॥੧॥ ਰਹਾਉ ॥
26 ਕਾਟੇ ਅਗਿਆਨ ਤਿਮਰ ਨਿਰਮਲੀਆ ਬੁਧਿ ਬਿਗਾਸ ਬਿਬੇਕਾ ॥
27 ਜਿਉ ਜਲ ਤਰੰਗ ਫੇਨੁ ਜਲ ਹੋਈ ਹੈ ਸੇਵਕ ਠਾਕੁਰ ਭਏ ਏਕਾ ॥੧॥
28 ਜਹ ਤੇ ਉਠਿਓ ਤਹ ਹੀ ਆਇਓ ਸਭ ਹੀ ਏਕੈ ਏਕਾ ॥
29 ਨਾਨਕ ਦ੍ਰਿਸਟਿ ਆਇਓ ਸ੍ਰਬ ਠਾਈ ਪ੍ਰਾਣਪਤੀ ਹਰਿ ਸਮਕਾ ॥੨॥੪॥੨੭॥
30 ਸਾਰਗ ਮਹਲਾ ੫ ॥
31 ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥
32 ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥
33 ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥
34 ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥