Ang 1222
1 ਸਾਰਗ ਮਹਲਾ ੫ ॥
2 ਹਰਿ ਹਰਿ ਸੰਤ ਜਨਾ ਕੀ ਜੀਵਨਿ ॥
3 ਬਿਖੈ ਰਸ ਭੋਗ ਅੰਮ੍ਰਿਤ ਸੁਖ ਸਾਗਰ ਰਾਮ ਨਾਮ ਰਸੁ ਪੀਵਨਿ ॥੧॥ ਰਹਾਉ ॥
4 ਸੰਚਨਿ ਰਾਮ ਨਾਮ ਧਨੁ ਰਤਨਾ ਮਨ ਤਨ ਭੀਤਰਿ ਸੀਵਨਿ ॥
5 ਹਰਿ ਰੰਗ ਰਾਂਗ ਭਏ ਮਨ ਲਾਲਾ ਰਾਮ ਨਾਮ ਰਸ ਖੀਵਨਿ ॥੧॥
6 ਜਿਉ ਮੀਨਾ ਜਲ ਸਿਉ ਉਰਝਾਨੋ ਰਾਮ ਨਾਮ ਸੰਗਿ ਲੀਵਨਿ ॥
7 ਨਾਨਕ ਸੰਤ ਚਾਤ੍ਰਿਕ ਕੀ ਨਿਆਈ ਹਰਿ ਬੂੰਦ ਪਾਨ ਸੁਖ ਥੀਵਨਿ ॥੨॥੬੮॥੯੧॥
8 ਸਾਰਗ ਮਹਲਾ ੫ ॥
9 ਹਰਿ ਕੇ ਨਾਮਹੀਨ ਬੇਤਾਲ ॥
10 ਜੇਤਾ ਕਰਨ ਕਰਾਵਨ ਤੇਤਾ ਸਭਿ ਬੰਧਨ ਜੰਜਾਲ ॥੧॥ ਰਹਾਉ ॥
11 ਬਿਨੁ ਪ੍ਰਭ ਸੇਵ ਕਰਤ ਅਨ ਸੇਵਾ ਬਿਰਥਾ ਕਾਟੈ ਕਾਲ ॥
12 ਜਬ ਜਮੁ ਆਇ ਸੰਘਾਰੈ ਪ੍ਰਾਨੀ ਤਬ ਤੁਮਰੋ ਕਉਨੁ ਹਵਾਲ ॥੧॥
13 ਰਾਖਿ ਲੇਹੁ ਦਾਸ ਅਪੁਨੇ ਕਉ ਸਦਾ ਸਦਾ ਕਿਰਪਾਲ ॥
14 ਸੁਖ ਨਿਧਾਨ ਨਾਨਕ ਪ੍ਰਭੁ ਮੇਰਾ ਸਾਧਸੰਗਿ ਧਨ ਮਾਲ ॥੨॥੬੯॥੯੨॥
15 ਸਾਰਗ ਮਹਲਾ ੫ ॥
16 ਮਨਿ ਤਨਿ ਰਾਮ ਕੋ ਬਿਉਹਾਰੁ ॥
17 ਪ੍ਰੇਮ ਭਗਤਿ ਗੁਨ ਗਾਵਨ ਗੀਧੇ ਪੋਹਤ ਨਹ ਸੰਸਾਰੁ ॥੧॥ ਰਹਾਉ ॥
18 ਸ੍ਰਵਣੀ ਕੀਰਤਨੁ ਸਿਮਰਨੁ ਸੁਆਮੀ ਇਹੁ ਸਾਧ ਕੋ ਆਚਾਰੁ ॥
19 ਚਰਨ ਕਮਲ ਅਸਥਿਤਿ ਰਿਦ ਅੰਤਰਿ ਪੂਜਾ ਪ੍ਰਾਨ ਕੋ ਆਧਾਰੁ ॥੧॥
20 ਪ੍ਰਭ ਦੀਨ ਦਇਆਲ ਸੁਨਹੁ ਬੇਨੰਤੀ ਕਿਰਪਾ ਅਪਨੀ ਧਾਰੁ ॥
21 ਨਾਮੁ ਨਿਧਾਨੁ ਉਚਰਉ ਨਿਤ ਰਸਨਾ ਨਾਨਕ ਸਦ ਬਲਿਹਾਰੁ ॥੨॥੭੦॥੯੩॥
22 ਸਾਰਗ ਮਹਲਾ ੫ ॥
23 ਹਰਿ ਕੇ ਨਾਮਹੀਨ ਮਤਿ ਥੋਰੀ ॥
24 ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥
25 ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥
26 ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥
27 ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥
28 ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
29 ਸਾਰਗ ਮਹਲਾ ੫ ॥
30 ਚਿਤਵਉ ਵਾ ਅਉਸਰ ਮਨ ਮਾਹਿ ॥
31 ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥
32 ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥
33 ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥
34 ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥
35 ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
36 ਸਾਰਗ ਮਹਲਾ ੫ ॥
37 ਮੇਰਾ ਪ੍ਰਭੁ ਸੰਗੇ ਅੰਤਰਜਾਮੀ ॥
38 ਆਗੈ ਕੁਸਲ ਪਾਛੈ ਖੇਮ ਸੂਖਾ ਸਿਮਰਤ ਨਾਮੁ ਸੁਆਮੀ ॥੧॥ ਰਹਾਉ ॥