Ang 1259
1 ਜੀਅ ਦਾਨੁ ਦੇਇ ਤ੍ਰਿਪਤਾਸੇ ਸਚੈ ਨਾਮਿ ਸਮਾਹੀ ॥
2 ਅਨਦਿਨੁ ਹਰਿ ਰਵਿਆ ਰਿਦ ਅੰਤਰਿ ਸਹਜਿ ਸਮਾਧਿ ਲਗਾਹੀ ॥੨॥
3 ਸਤਿਗੁਰਸਬਦੀ ਇਹੁ ਮਨੁ ਭੇਦਿਆ ਹਿਰਦੈ ਸਾਚੀ ਬਾਣੀ ॥
4 ਮੇਰਾ ਪ੍ਰਭੁ ਅਲਖੁ ਨ ਜਾਈ ਲਖਿਆ ਗੁਰਮੁਖਿ ਅਕਥ ਕਹਾਣੀ ॥
5 ਆਪੇ ਦਇਆ ਕਰੇ ਸੁਖਦਾਤਾ ਜਪੀਐ ਸਾਰਿੰਗਪਾਣੀ ॥੩॥
6 ਆਵਣ ਜਾਣਾ ਬਹੁੜਿ ਨ ਹੋਵੈ ਗੁਰਮੁਖਿ ਸਹਜਿ ਧਿਆਇਆ ॥
7 ਮਨ ਹੀ ਤੇ ਮਨੁ ਮਿਲਿਆ ਸੁਆਮੀ ਮਨ ਹੀ ਮੰਨੁ ਸਮਾਇਆ ॥
8 ਸਾਚੇ ਹੀ ਸਚੁ ਸਾਚਿ ਪਤੀਜੈ ਵਿਚਹੁ ਆਪੁ ਗਵਾਇਆ ॥੪॥
9 ਏਕੋ ਏਕੁ ਵਸੈ ਮਨਿ ਸੁਆਮੀ ਦੂਜਾ ਅਵਰੁ ਨ ਕੋਈ ॥
10 ਏਕੋੁ ਨਾਮੁ ਅੰਮ੍ਰਿਤੁ ਹੈ ਮੀਠਾ ਜਗਿ ਨਿਰਮਲ ਸਚੁ ਸੋਈ ॥
11 ਨਾਨਕ ਨਾਮੁ ਪ੍ਰਭੂ ਤੇ ਪਾਈਐ ਜਿਨ ਕਉ ਧੁਰਿ ਲਿਖਿਆ ਹੋਈ ॥੫॥੪॥
12 ਮਲਾਰ ਮਹਲਾ ੩ ॥
13 ਗਣ ਗੰਧਰਬ ਨਾਮੇ ਸਭਿ ਉਧਰੇ ਗੁਰ ਕਾ ਸਬਦੁ ਵੀਚਾਰਿ ॥
14 ਹਉਮੈ ਮਾਰਿ ਸਦ ਮੰਨਿ ਵਸਾਇਆ ਹਰਿ ਰਾਖਿਆ ਉਰਿ ਧਾਰਿ ॥
15 ਜਿਸਹਿ ਬੁਝਾਏ ਸੋਈ ਬੂਝੈ ਜਿਸ ਨੋ ਆਪੇ ਲਏ ਮਿਲਾਇ ॥
16 ਅਨਦਿਨੁ ਬਾਣੀ ਸਬਦੇ ਗਾਂਵੈ ਸਾਚਿ ਰਹੈ ਲਿਵ ਲਾਇ ॥੧॥
17 ਮਨ ਮੇਰੇ ਖਿਨੁ ਖਿਨੁ ਨਾਮੁ ਸਮੑਾਲਿ ॥
18 ਗੁਰ ਕੀ ਦਾਤਿ ਸਬਦ ਸੁਖੁ ਅੰਤਰਿ ਸਦਾ ਨਿਬਹੈ ਤੇਰੈ ਨਾਲਿ ॥੧॥ ਰਹਾਉ ॥
19 ਮਨਮੁਖ ਪਾਖੰਡੁ ਕਦੇ ਨ ਚੂਕੈ ਦੂਜੈ ਭਾਇ ਦੁਖੁ ਪਾਏ ॥
20 ਨਾਮੁ ਵਿਸਾਰਿ ਬਿਖਿਆ ਮਨਿ ਰਾਤੇ ਬਿਰਥਾ ਜਨਮੁ ਗਵਾਏ ॥
21 ਇਹ ਵੇਲਾ ਫਿਰਿ ਹਥਿ ਨ ਆਵੈ ਅਨਦਿਨੁ ਸਦਾ ਪਛੁਤਾਏ ॥
22 ਮਰਿ ਮਰਿ ਜਨਮੈ ਕਦੇ ਨ ਬੂਝੈ ਵਿਸਟਾ ਮਾਹਿ ਸਮਾਏ ॥੨॥
23 ਗੁਰਮੁਖਿ ਨਾਮਿ ਰਤੇ ਸੇ ਉਧਰੇ ਗੁਰ ਕਾ ਸਬਦੁ ਵੀਚਾਰਿ ॥
24 ਜੀਵਨ ਮੁਕਤਿ ਹਰਿ ਨਾਮੁ ਧਿਆਇਆ ਹਰਿ ਰਾਖਿਆ ਉਰਿ ਧਾਰਿ ॥
25 ਮਨੁ ਤਨੁ ਨਿਰਮਲੁ ਨਿਰਮਲ ਮਤਿ ਊਤਮ ਊਤਮ ਬਾਣੀ ਹੋਈ ॥
26 ਏਕੋ ਪੁਰਖੁ ਏਕੁ ਪ੍ਰਭੁ ਜਾਤਾ ਦੂਜਾ ਅਵਰੁ ਨ ਕੋਈ ॥੩॥
27 ਆਪੇ ਕਰੇ ਕਰਾਏ ਪ੍ਰਭੁ ਆਪੇ ਆਪੇ ਨਦਰਿ ਕਰੇਇ ॥
28 ਮਨੁ ਤਨੁ ਰਾਤਾ ਗੁਰ ਕੀ ਬਾਣੀ ਸੇਵਾ ਸੁਰਤਿ ਸਮੇਇ ॥
29 ਅੰਤਰਿ ਵਸਿਆ ਅਲਖ ਅਭੇਵਾ ਗੁਰਮੁਖਿ ਹੋਇ ਲਖਾਇ ॥
30 ਨਾਨਕ ਜਿਸੁ ਭਾਵੈ ਤਿਸੁ ਆਪੇ ਦੇਵੈ ਭਾਵੈ ਤਿਵੈ ਚਲਾਇ ॥੪॥੫॥
31 ਮਲਾਰ ਮਹਲਾ ੩ ਦੁਤੁਕੇ ॥
32 ਸਤਿਗੁਰ ਤੇ ਪਾਵੈ ਘਰੁ ਦਰੁ ਮਹਲੁ ਸੁ ਥਾਨੁ ॥
33 ਗੁਰਸਬਦੀ ਚੂਕੈ ਅਭਿਮਾਨੁ ॥੧॥
34 ਜਿਨ ਕਉ ਲਿਲਾਟਿ ਲਿਖਿਆ ਧੁਰਿ ਨਾਮੁ ॥
35 ਅਨਦਿਨੁ ਨਾਮੁ ਸਦਾ ਸਦਾ ਧਿਆਵਹਿ ਸਾਚੀ ਦਰਗਹ ਪਾਵਹਿ ਮਾਨੁ ॥੧॥ ਰਹਾਉ ॥
36 ਮਨ ਕੀ ਬਿਧਿ ਸਤਿਗੁਰ ਤੇ ਜਾਣੈ ਅਨਦਿਨੁ ਲਾਗੈ ਸਦ ਹਰਿ ਸਿਉ ਧਿਆਨੁ ॥