Ang 1289
1 ਸਲੋਕ ਮਃ ੧ ॥
2 ਪਉਣੈ ਪਾਣੀ ਅਗਨੀ ਜੀਉ ਤਿਨ ਕਿਆ ਖੁਸੀਆ ਕਿਆ ਪੀੜ ॥
3 ਧਰਤੀ ਪਾਤਾਲੀ ਆਕਾਸੀ ਇਕਿ ਦਰਿ ਰਹਨਿ ਵਜੀਰ ॥
4 ਇਕਨਾ ਵਡੀ ਆਰਜਾ ਇਕਿ ਮਰਿ ਹੋਹਿ ਜਹੀਰ ॥
5 ਇਕਿ ਦੇ ਖਾਹਿ ਨਿਖੁਟੈ ਨਾਹੀ ਇਕਿ ਸਦਾ ਫਿਰਹਿ ਫਕੀਰ ॥
6 ਹੁਕਮੀ ਸਾਜੇ ਹੁਕਮੀ ਢਾਹੇ ਏਕ ਚਸੇ ਮਹਿ ਲਖ ॥
7 ਸਭੁ ਕੋ ਨਥੈ ਨਥਿਆ ਬਖਸੇ ਤੋੜੇ ਨਥ ॥
8 ਵਰਨਾ ਚਿਹਨਾ ਬਾਹਰਾ ਲੇਖੇ ਬਾਝੁ ਅਲਖੁ ॥
9 ਕਿਉ ਕਥੀਐ ਕਿਉ ਆਖੀਐ ਜਾਪੈ ਸਚੋ ਸਚੁ ॥
10 ਕਰਣਾ ਕਥਨਾ ਕਾਰ ਸਭ ਨਾਨਕ ਆਪਿ ਅਕਥੁ ॥
11 ਅਕਥ ਕੀ ਕਥਾ ਸੁਣੇਇ ॥
12 ਰਿਧਿ ਬੁਧਿ ਸਿਧਿ ਗਿਆਨੁ ਸਦਾ ਸੁਖੁ ਹੋਇ ॥੧॥
13 ਮਃ ੧ ॥
14 ਅਜਰੁ ਜਰੈ ਤ ਨਉ ਕੁਲ ਬੰਧੁ ॥
15 ਪੂਜੈ ਪ੍ਰਾਣ ਹੋਵੈ ਥਿਰੁ ਕੰਧੁ ॥
16 ਕਹਾਂ ਤੇ ਆਇਆ ਕਹਾਂ ਏਹੁ ਜਾਣੁ ॥
17 ਜੀਵਤ ਮਰਤ ਰਹੈ ਪਰਵਾਣੁ ॥
18 ਹੁਕਮੈ ਬੂਝੈ ਤਤੁ ਪਛਾਣੈ ॥
19 ਇਹੁ ਪਰਸਾਦੁ ਗੁਰੂ ਤੇ ਜਾਣੈ ॥
20 ਹੋਂਦਾ ਫੜੀਅਗੁ ਨਾਨਕ ਜਾਣੁ ॥
21 ਨਾ ਹਉ ਨਾ ਮੈ ਜੂਨੀ ਪਾਣੁ ॥੨॥
22 ਪਉੜੀ ॥
23 ਪੜੑੀਐ ਨਾਮੁ ਸਾਲਾਹ ਹੋਰਿ ਬੁਧਂੀ ਮਿਥਿਆ ॥
24 ਬਿਨੁ ਸਚੇ ਵਾਪਾਰ ਜਨਮੁ ਬਿਰਥਿਆ ॥
25 ਅੰਤੁ ਨ ਪਾਰਾਵਾਰੁ ਨ ਕਿਨ ਹੀ ਪਾਇਆ ॥
26 ਸਭੁ ਜਗੁ ਗਰਬਿ ਗੁਬਾਰੁ ਤਿਨ ਸਚੁ ਨ ਭਾਇਆ ॥
27 ਚਲੇ ਨਾਮੁ ਵਿਸਾਰਿ ਤਾਵਣਿ ਤਤਿਆ ॥
28 ਬਲਦੀ ਅੰਦਰਿ ਤੇਲੁ ਦੁਬਿਧਾ ਘਤਿਆ ॥
29 ਆਇਆ ਉਠੀ ਖੇਲੁ ਫਿਰੈ ਉਵਤਿਆ ॥
30 ਨਾਨਕ ਸਚੈ ਮੇਲੁ ਸਚੈ ਰਤਿਆ ॥੨੪॥
31 ਸਲੋਕ ਮਃ ੧ ॥
32 ਪਹਿਲਾਂ ਮਾਸਹੁ ਨਿੰਮਿਆ ਮਾਸੈ ਅੰਦਰਿ ਵਾਸੁ ॥
33 ਜੀਉ ਪਾਇ ਮਾਸੁ ਮੁਹਿ ਮਿਲਿਆ ਹਡੁ ਚੰਮੁ ਤਨੁ ਮਾਸੁ ॥
34 ਮਾਸਹੁ ਬਾਹਰਿ ਕਢਿਆ ਮੰਮਾ ਮਾਸੁ ਗਿਰਾਸੁ ॥
35 ਮੁਹੁ ਮਾਸੈ ਕਾ ਜੀਭ ਮਾਸੈ ਕੀ ਮਾਸੈ ਅੰਦਰਿ ਸਾਸੁ ॥
36 ਵਡਾ ਹੋਆ ਵੀਆਹਿਆ ਘਰਿ ਲੈ ਆਇਆ ਮਾਸੁ ॥
37 ਮਾਸਹੁ ਹੀ ਮਾਸੁ ਊਪਜੈ ਮਾਸਹੁ ਸਭੋ ਸਾਕੁ ॥
38 ਸਤਿਗੁਰਿ ਮਿਲਿਐ ਹੁਕਮੁ ਬੁਝੀਐ ਤਾਂ ਕੋ ਆਵੈ ਰਾਸਿ ॥
39 ਆਪਿ ਛੁਟੇ ਨਹ ਛੂਟੀਐ ਨਾਨਕ ਬਚਨਿ ਬਿਣਾਸੁ ॥੧॥
40 ਮਃ ੧ ॥
41 ਮਾਸੁ ਮਾਸੁ ਕਰਿ ਮੂਰਖੁ ਝਗੜੇ ਗਿਆਨੁ ਧਿਆਨੁ ਨਹੀ ਜਾਣੈ ॥
42 ਕਉਣੁ ਮਾਸੁ ਕਉਣੁ ਸਾਗੁ ਕਹਾਵੈ ਕਿਸੁ ਮਹਿ ਪਾਪ ਸਮਾਣੇ ॥
43 ਗੈਂਡਾ ਮਾਰਿ ਹੋਮ ਜਗ ਕੀਏ ਦੇਵਤਿਆ ਕੀ ਬਾਣੇ ॥
44 ਮਾਸੁ ਛੋਡਿ ਬੈਸਿ ਨਕੁ ਪਕੜਹਿ ਰਾਤੀ ਮਾਣਸ ਖਾਣੇ ॥
45 ਫੜੁ ਕਰਿ ਲੋਕਾਂ ਨੋ ਦਿਖਲਾਵਹਿ ਗਿਆਨੁ ਧਿਆਨੁ ਨਹੀ ਸੂਝੈ ॥
46 ਨਾਨਕ ਅੰਧੇ ਸਿਉ ਕਿਆ ਕਹੀਐ ਕਹੈ ਨ ਕਹਿਆ ਬੂਝੈ ॥
47 ਅੰਧਾ ਸੋਇ ਜਿ ਅੰਧੁ ਕਮਾਵੈ ਤਿਸੁ ਰਿਦੈ ਸਿ ਲੋਚਨ ਨਾਹੀ ॥
48 ਮਾਤ ਪਿਤਾ ਕੀ ਰਕਤੁ ਨਿਪੰਨੇ ਮਛੀ ਮਾਸੁ ਨ ਖਾਂਹੀ ॥