1 ਰਾਗੁ ਕਾਨੜਾ ਚਉਪਦੇ ਮਹਲਾ ੪ ਘਰੁ ੧ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਮੇਰਾ ਮਨੁ ਸਾਧ ਜਨਾਂ ਮਿਲਿ ਹਰਿਆ ॥
4 ਹਉ ਬਲਿ ਬਲਿ ਬਲਿ ਬਲਿ ਸਾਧ ਜਨਾਂ ਕਉ ਮਿਲਿ ਸੰਗਤਿ ਪਾਰਿ ਉਤਰਿਆ ॥੧॥ ਰਹਾਉ ॥
5 ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਹਮ ਸਾਧ ਜਨਾਂ ਪਗ ਪਰਿਆ ॥
6 ਧਨੁ ਧਨੁ ਸਾਧ ਜਿਨ ਹਰਿ ਪ੍ਰਭੁ ਜਾਨਿਆ ਮਿਲਿ ਸਾਧੂ ਪਤਿਤ ਉਧਰਿਆ ॥੧॥
7 ਮਨੂਆ ਚਲੈ ਚਲੈ ਬਹੁ ਬਹੁ ਬਿਧਿ ਮਿਲਿ ਸਾਧੂ ਵਸਗਤਿ ਕਰਿਆ ॥
8 ਜਿਉਂ ਜਲ ਤੰਤੁ ਪਸਾਰਿਓ ਬਧਕਿ ਗ੍ਰਸਿ ਮੀਨਾ ਵਸਗਤਿ ਖਰਿਆ ॥੨॥
9 ਹਰਿ ਕੇ ਸੰਤ ਸੰਤ ਭਲ ਨੀਕੇ ਮਿਲਿ ਸੰਤ ਜਨਾ ਮਲੁ ਲਹੀਆ ॥
10 ਹਉਮੈ ਦੁਰਤੁ ਗਇਆ ਸਭੁ ਨੀਕਰਿ ਜਿਉ ਸਾਬੁਨਿ ਕਾਪਰੁ ਕਰਿਆ ॥੩॥
11 ਮਸਤਕਿ ਲਿਲਾਟਿ ਲਿਖਿਆ ਧੁਰਿ ਠਾਕੁਰਿ ਗੁਰ ਸਤਿਗੁਰ ਚਰਨ ਉਰ ਧਰਿਆ ॥
12 ਸਭੁ ਦਾਲਦੁ ਦੂਖ ਭੰਜ ਪ੍ਰਭੁ ਪਾਇਆ ਜਨ ਨਾਨਕ ਨਾਮਿ ਉਧਰਿਆ ॥੪॥੧॥
13 ਕਾਨੜਾ ਮਹਲਾ ੪ ॥
14 ਮੇਰਾ ਮਨੁ ਸੰਤ ਜਨਾ ਪਗ ਰੇਨ ॥
15 ਹਰਿ ਹਰਿ ਕਥਾ ਸੁਨੀ ਮਿਲਿ ਸੰਗਤਿ ਮਨੁ ਕੋਰਾ ਹਰਿ ਰੰਗਿ ਭੇਨ ॥੧॥ ਰਹਾਉ ॥
16 ਹਮ ਅਚਿਤ ਅਚੇਤ ਨ ਜਾਨਹਿ ਗਤਿ ਮਿਤਿ ਗੁਰਿ ਕੀਏ ਸੁਚਿਤ ਚਿਤੇਨ ॥
17 ਪ੍ਰਭਿ ਦੀਨ ਦਇਆਲਿ ਕੀਓ ਅੰਗੀਕ੍ਰਿਤੁ ਮਨਿ ਹਰਿ ਹਰਿ ਨਾਮੁ ਜਪੇਨ ॥੧॥
18 ਹਰਿ ਕੇ ਸੰਤ ਮਿਲਹਿ ਮਨ ਪ੍ਰੀਤਮ ਕਟਿ ਦੇਵਉ ਹੀਅਰਾ ਤੇਨ ॥
19 ਹਰਿ ਕੇ ਸੰਤ ਮਿਲੇ ਹਰਿ ਮਿਲਿਆ ਹਮ ਕੀਏ ਪਤਿਤ ਪਵੇਨ ॥੨॥
20 ਹਰਿ ਕੇ ਜਨ ਊਤਮ ਜਗਿ ਕਹੀਅਹਿ ਜਿਨ ਮਿਲਿਆ ਪਾਥਰ ਸੇਨ ॥