Ang 1328
1 ਦੂਖਾ ਤੇ ਸੁਖ ਊਪਜਹਿ ਸੂਖੀ ਹੋਵਹਿ ਦੂਖ ॥
2 ਜਿਤੁ ਮੁਖਿ ਤੂ ਸਾਲਾਹੀਅਹਿ ਤਿਤੁ ਮੁਖਿ ਕੈਸੀ ਭੂਖ ॥੩॥
3 ਨਾਨਕ ਮੂਰਖੁ ਏਕੁ ਤੂ ਅਵਰੁ ਭਲਾ ਸੈਸਾਰੁ ॥
4 ਜਿਤੁ ਤਨਿ ਨਾਮੁ ਨ ਊਪਜੈ ਸੇ ਤਨ ਹੋਹਿ ਖੁਆਰ ॥੪॥੨॥
5 ਪ੍ਰਭਾਤੀ ਮਹਲਾ ੧ ॥
6 ਜੈ ਕਾਰਣਿ ਬੇਦ ਬ੍ਰਹਮੈ ਉਚਰੇ ਸੰਕਰਿ ਛੋਡੀ ਮਾਇਆ ॥
7 ਜੈ ਕਾਰਣਿ ਸਿਧ ਭਏ ਉਦਾਸੀ ਦੇਵੀ ਮਰਮੁ ਨ ਪਾਇਆ ॥੧॥
8 ਬਾਬਾ ਮਨਿ ਸਾਚਾ ਮੁਖਿ ਸਾਚਾ ਕਹੀਐ ਤਰੀਐ ਸਾਚਾ ਹੋਈ ॥
9 ਦੁਸਮਨੁ ਦੂਖੁ ਨ ਆਵੈ ਨੇੜੈ ਹਰਿ ਮਤਿ ਪਾਵੈ ਕੋਈ ॥੧॥ ਰਹਾਉ ॥
10 ਅਗਨਿ ਬਿੰਬ ਪਵਣੈ ਕੀ ਬਾਣੀ ਤੀਨਿ ਨਾਮ ਕੇ ਦਾਸਾ ॥
11 ਤੇ ਤਸਕਰ ਜੋ ਨਾਮੁ ਨ ਲੇਵਹਿ ਵਾਸਹਿ ਕੋਟ ਪੰਚਾਸਾ ॥੨॥
12 ਜੇ ਕੋ ਏਕ ਕਰੈ ਚੰਗਿਆਈ ਮਨਿ ਚਿਤਿ ਬਹੁਤੁ ਬਫਾਵੈ ॥
13 ਏਤੇ ਗੁਣ ਏਤੀਆ ਚੰਗਿਆਈਆ ਦੇਇ ਨ ਪਛੋਤਾਵੈ ॥੩॥
14 ਤੁਧੁ ਸਾਲਾਹਨਿ ਤਿਨ ਧਨੁ ਪਲੈ ਨਾਨਕ ਕਾ ਧਨੁ ਸੋਈ ॥
15 ਜੇ ਕੋ ਜੀਉ ਕਹੈ ਓਨਾ ਕਉ ਜਮ ਕੀ ਤਲਬ ਨ ਹੋਈ ॥੪॥੩॥
16 ਪ੍ਰਭਾਤੀ ਮਹਲਾ ੧ ॥
17 ਜਾ ਕੈ ਰੂਪੁ ਨਾਹੀ ਜਾਤਿ ਨਾਹੀ ਨਾਹੀ ਮੁਖੁ ਮਾਸਾ ॥
18 ਸਤਿਗੁਰਿ ਮਿਲੇ ਨਿਰੰਜਨੁ ਪਾਇਆ ਤੇਰੈ ਨਾਮਿ ਹੈ ਨਿਵਾਸਾ ॥੧॥
19 ਅਉਧੂ ਸਹਜੇ ਤਤੁ ਬੀਚਾਰਿ ॥
20 ਜਾ ਤੇ ਫਿਰਿ ਨ ਆਵਹੁ ਸੈਸਾਰਿ ॥੧॥ ਰਹਾਉ ॥
21 ਜਾ ਕੈ ਕਰਮੁ ਨਾਹੀ ਧਰਮੁ ਨਾਹੀ ਨਾਹੀ ਸੁਚਿ ਮਾਲਾ ॥
22 ਸਿਵ ਜੋਤਿ ਕੰਨਹੁ ਬੁਧਿ ਪਾਈ ਸਤਿਗੁਰੂ ਰਖਵਾਲਾ ॥੨॥
23 ਜਾ ਕੈ ਬਰਤੁ ਨਾਹੀ ਨੇਮੁ ਨਾਹੀ ਨਾਹੀ ਬਕਬਾਈ ॥
24 ਗਤਿ ਅਵਗਤਿ ਕੀ ਚਿੰਤ ਨਾਹੀ ਸਤਿਗੁਰੂ ਫੁਰਮਾਈ ॥੩॥
25 ਜਾ ਕੈ ਆਸ ਨਾਹੀ ਨਿਰਾਸ ਨਾਹੀ ਚਿਤਿ ਸੁਰਤਿ ਸਮਝਾਈ ॥
26 ਤੰਤ ਕਉ ਪਰਮ ਤੰਤੁ ਮਿਲਿਆ ਨਾਨਕਾ ਬੁਧਿ ਪਾਈ ॥੪॥੪॥
27 ਪ੍ਰਭਾਤੀ ਮਹਲਾ ੧ ॥
28 ਤਾ ਕਾ ਕਹਿਆ ਦਰਿ ਪਰਵਾਣੁ ॥
29 ਬਿਖੁ ਅੰਮ੍ਰਿਤੁ ਦੁਇ ਸਮ ਕਰਿ ਜਾਣੁ ॥੧॥
30 ਕਿਆ ਕਹੀਐ ਸਰਬੇ ਰਹਿਆ ਸਮਾਇ ॥
31 ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥ ਰਹਾਉ ॥
32 ਪ੍ਰਗਟੀ ਜੋਤਿ ਚੂਕਾ ਅਭਿਮਾਨੁ ॥
33 ਸਤਿਗੁਰਿ ਦੀਆ ਅੰਮ੍ਰਿਤ ਨਾਮੁ ॥੨॥
34 ਕਲਿ ਮਹਿ ਆਇਆ ਸੋ ਜਨੁ ਜਾਣੁ ॥
35 ਸਾਚੀ ਦਰਗਹ ਪਾਵੈ ਮਾਣੁ ॥੩॥
36 ਕਹਣਾ ਸੁਨਣਾ ਅਕਥ ਘਰਿ ਜਾਇ ॥
37 ਕਥਨੀ ਬਦਨੀ ਨਾਨਕ ਜਲਿ ਜਾਇ ॥੪॥੫॥
38 ਪ੍ਰਭਾਤੀ ਮਹਲਾ ੧ ॥
39 ਅੰਮ੍ਰਿਤੁ ਨੀਰੁ ਗਿਆਨਿ ਮਨ ਮਜਨੁ ਅਠਸਠਿ ਤੀਰਥ ਸੰਗਿ ਗਹੇ ॥
40 ਗੁਰ ਉਪਦੇਸਿ ਜਵਾਹਰ ਮਾਣਕ ਸੇਵੇ ਸਿਖੁ ਸੋੁ ਖੋਜਿ ਲਹੈ ॥੧॥
41 ਗੁਰ ਸਮਾਨਿ ਤੀਰਥੁ ਨਹੀ ਕੋਇ ॥
42 ਸਰੁ ਸੰਤੋਖੁ ਤਾਸੁ ਗੁਰੁ ਹੋਇ ॥੧॥ ਰਹਾਉ ॥