Ang 1365
1 ਲੈ ਫਾਹੇ ਉਠਿ ਧਾਵਤੇ ਸਿ ਜਾਨਿ ਮਾਰੇ ਭਗਵੰਤ ॥੧੦॥
2 ਕਬੀਰ ਚੰਦਨ ਕਾ ਬਿਰਵਾ ਭਲਾ ਬੇੜੑਿਓ ਢਾਕ ਪਲਾਸ ॥
3 ਓਇ ਭੀ ਚੰਦਨੁ ਹੋਇ ਰਹੇ ਬਸੇ ਜੁ ਚੰਦਨ ਪਾਸਿ ॥੧੧॥
4 ਕਬੀਰ ਬਾਂਸੁ ਬਡਾਈ ਬੂਡਿਆ ਇਉ ਮਤ ਡੂਬਹੁ ਕੋਇ ॥
5 ਚੰਦਨ ਕੈ ਨਿਕਟੇ ਬਸੈ ਬਾਂਸੁ ਸੁਗੰਧੁ ਨ ਹੋਇ ॥੧੨॥
6 ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥
7 ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥
8 ਕਬੀਰ ਜਹ ਜਹ ਹਉ ਫਿਰਿਓ ਕਉਤਕ ਠਾਓ ਠਾਇ ॥
9 ਇਕ ਰਾਮ ਸਨੇਹੀ ਬਾਹਰਾ ਊਜਰੁ ਮੇਰੈ ਭਾਂਇ ॥੧੪॥
10 ਕਬੀਰ ਸੰਤਨ ਕੀ ਝੁੰਗੀਆ ਭਲੀ ਭਠਿ ਕੁਸਤੀ ਗਾਉ ॥
11 ਆਗਿ ਲਗਉ ਤਿਹ ਧਉਲਹਰ ਜਿਹ ਨਾਹੀ ਹਰਿ ਕੋ ਨਾਉ ॥੧੫॥
12 ਕਬੀਰ ਸੰਤ ਮੂਏ ਕਿਆ ਰੋਈਐ ਜੋ ਅਪੁਨੇ ਗ੍ਰਿਹਿ ਜਾਇ ॥
13 ਰੋਵਹੁ ਸਾਕਤ ਬਾਪੁਰੇ ਜੁ ਹਾਟੈ ਹਾਟ ਬਿਕਾਇ ॥੧੬॥
14 ਕਬੀਰ ਸਾਕਤੁ ਐਸਾ ਹੈ ਜੈਸੀ ਲਸਨ ਕੀ ਖਾਨਿ ॥
15 ਕੋਨੇ ਬੈਠੇ ਖਾਈਐ ਪਰਗਟ ਹੋਇ ਨਿਦਾਨਿ ॥੧੭॥
16 ਕਬੀਰ ਮਾਇਆ ਡੋਲਨੀ ਪਵਨੁ ਝਕੋਲਨਹਾਰੁ ॥
17 ਸੰਤਹੁ ਮਾਖਨੁ ਖਾਇਆ ਛਾਛਿ ਪੀਐ ਸੰਸਾਰੁ ॥੧੮॥
18 ਕਬੀਰ ਮਾਇਆ ਡੋਲਨੀ ਪਵਨੁ ਵਹੈ ਹਿਵ ਧਾਰ ॥
19 ਜਿਨਿ ਬਿਲੋਇਆ ਤਿਨਿ ਖਾਇਆ ਅਵਰ ਬਿਲੋਵਨਹਾਰ ॥੧੯॥
20 ਕਬੀਰ ਮਾਇਆ ਚੋਰਟੀ ਮੁਸਿ ਮੁਸਿ ਲਾਵੈ ਹਾਟਿ ॥
21 ਏਕੁ ਕਬੀਰਾ ਨਾ ਮੁਸੈ ਜਿਨਿ ਕੀਨੀ ਬਾਰਹ ਬਾਟ ॥੨੦॥
22 ਕਬੀਰ ਸੂਖੁ ਨ ਏਂਹ ਜੁਗਿ ਕਰਹਿ ਜੁ ਬਹੁਤੈ ਮੀਤ ॥
23 ਜੋ ਚਿਤੁ ਰਾਖਹਿ ਏਕ ਸਿਉ ਤੇ ਸੁਖੁ ਪਾਵਹਿ ਨੀਤ ॥੨੧॥
24 ਕਬੀਰ ਜਿਸੁ ਮਰਨੇ ਤੇ ਜਗੁ ਡਰੈ ਮੇਰੇ ਮਨਿ ਆਨੰਦੁ ॥
25 ਮਰਨੇ ਹੀ ਤੇ ਪਾਈਐ ਪੂਰਨੁ ਪਰਮਾਨੰਦੁ ॥੨੨॥
26 ਰਾਮ ਪਦਾਰਥੁ ਪਾਇ ਕੈ ਕਬੀਰਾ ਗਾਂਠਿ ਨ ਖੋਲੑ ॥
27 ਨਹੀ ਪਟਣੁ ਨਹੀ ਪਾਰਖੂ ਨਹੀ ਗਾਹਕੁ ਨਹੀ ਮੋਲੁ ॥੨੩॥
28 ਕਬੀਰ ਤਾ ਸਿਉ ਪ੍ਰੀਤਿ ਕਰਿ ਜਾ ਕੋ ਠਾਕੁਰੁ ਰਾਮੁ ॥
29 ਪੰਡਿਤ ਰਾਜੇ ਭੂਪਤੀ ਆਵਹਿ ਕਉਨੇ ਕਾਮ ॥੨੪॥
30 ਕਬੀਰ ਪ੍ਰੀਤਿ ਇਕ ਸਿਉ ਕੀਏ ਆਨ ਦੁਬਿਧਾ ਜਾਇ ॥
31 ਭਾਵੈ ਲਾਂਬੇ ਕੇਸ ਕਰੁ ਭਾਵੈ ਘਰਰਿ ਮੁਡਾਇ ॥੨੫॥
32 ਕਬੀਰ ਜਗੁ ਕਾਜਲ ਕੀ ਕੋਠਰੀ ਅੰਧ ਪਰੇ ਤਿਸ ਮਾਹਿ ॥
33 ਹਉ ਬਲਿਹਾਰੀ ਤਿਨ ਕਉ ਪੈਸਿ ਜੁ ਨੀਕਸਿ ਜਾਹਿ ॥੨੬॥
34 ਕਬੀਰ ਇਹੁ ਤਨੁ ਜਾਇਗਾ ਸਕਹੁ ਤ ਲੇਹੁ ਬਹੋਰਿ ॥
35 ਨਾਂਗੇ ਪਾਵਹੁ ਤੇ ਗਏ ਜਿਨ ਕੇ ਲਾਖ ਕਰੋਰਿ ॥੨੭॥
36 ਕਬੀਰ ਇਹੁ ਤਨੁ ਜਾਇਗਾ ਕਵਨੈ ਮਾਰਗਿ ਲਾਇ ॥
37 ਕੈ ਸੰਗਤਿ ਕਰਿ ਸਾਧ ਕੀ ਕੈ ਹਰਿ ਕੇ ਗੁਨ ਗਾਇ ॥੨੮॥
38 ਕਬੀਰ ਮਰਤਾ ਮਰਤਾ ਜਗੁ ਮੂਆ ਮਰਿ ਭੀ ਨ ਜਾਨਿਆ ਕੋਇ ॥