Ang 1383
1 ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥
2 ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥
3 ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥
4 ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥
5 ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥
6 ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥
7 ਫਰੀਦਾ ਦਰੀਆਵੈ ਕੰਨੑੈ ਬਗੁਲਾ ਬੈਠਾ ਕੇਲ ਕਰੇ ॥
8 ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥
9 ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥
10 ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥
11 ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥
12 ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨੑਿ ॥
13 ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥
14 ਤਿਨੑਾ ਪਿਆਰਿਆ ਭਾਈਆਂ ਅਗੈ ਦਿਤਾ ਬੰਨੑਿ ॥
15 ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨੑਿ ॥
16 ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥
17 ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨੑਾ ਵਾਸੁ ॥
18 ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥
19 ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥
20 ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥
21 ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥
22 ਜਿਨੑੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥
23 ਮਃ ੩ ॥
24 ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥
25 ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥
26 ਮਃ ੫ ॥
27 ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ ॥
28 ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥
29 ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥
30 ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥
31 ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥
32 ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥
33 ਮਃ ੫ ॥
34 ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥
35 ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥
36 ਮਃ ੫ ॥
37 ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥
38 ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥
39 ਮਃ ੫ ॥
40 ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥
41 ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥
42 ਮਃ ੫ ॥
43 ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥