Ang 1389
1 ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥
2 ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥
3 ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥
4 ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥
5 ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥
6 ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥
7 ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥
8 ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥
9 ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥
10 ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥
11 ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥
12 ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥
13 ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥
14 ਸਵਈਏ ਮਹਲੇ ਪਹਿਲੇ ਕੇ ੧ ॥
15 ੴ ਸਤਿਗੁਰ ਪ੍ਰਸਾਦਿ ॥
16 ਇਕ ਮਨਿ ਪੁਰਖੁ ਧਿਆਇ ਬਰਦਾਤਾ ॥
17 ਸੰਤ ਸਹਾਰੁ ਸਦਾ ਬਿਖਿਆਤਾ ॥
18 ਤਾਸੁ ਚਰਨ ਲੇ ਰਿਦੈ ਬਸਾਵਉ ॥
19 ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥
20 ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥
21 ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥
22 ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥
23 ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥
24 ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥
25 ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥
26 ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥
27 ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥
28 ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥
29 ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥
30 ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥
31 ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥