Ang 1391
1 ਸਵਈਏ ਮਹਲੇ ਦੂਜੇ ਕੇ ੨ ॥
2 ੴ ਸਤਿਗੁਰ ਪ੍ਰਸਾਦਿ ॥
3 ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥
4 ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥
5 ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥
6 ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥
7 ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥
8 ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥
9 ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥
10 ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥
11 ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥
12 ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥
13 ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥
14 ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥
15 ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥
16 ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥
17 ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥
18 ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥
19 ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥
20 ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥
21 ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥
22 ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥
23 ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥
24 ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥
25 ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥
26 ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥