Ang 150
1 ਦਯਿ ਵਿਗੋਏ ਫਿਰਹਿ ਵਿਗੁਤੇ ਫਿਟਾ ਵਤੈ ਗਲਾ ॥
2 ਜੀਆ ਮਾਰਿ ਜੀਵਾਲੇ ਸੋਈ ਅਵਰੁ ਨ ਕੋਈ ਰਖੈ ॥
3 ਦਾਨਹੁ ਤੈ ਇਸਨਾਨਹੁ ਵੰਜੇ ਭਸੁ ਪਈ ਸਿਰਿ ਖੁਥੈ ॥
4 ਪਾਣੀ ਵਿਚਹੁ ਰਤਨ ਉਪੰਨੇ ਮੇਰੁ ਕੀਆ ਮਾਧਾਣੀ ॥
5 ਅਠਸਠਿ ਤੀਰਥ ਦੇਵੀ ਥਾਪੇ ਪੁਰਬੀ ਲਗੈ ਬਾਣੀ ॥
6 ਨਾਇ ਨਿਵਾਜਾ ਨਾਤੈ ਪੂਜਾ ਨਾਵਨਿ ਸਦਾ ਸੁਜਾਣੀ ॥
7 ਮੁਇਆ ਜੀਵਦਿਆ ਗਤਿ ਹੋਵੈ ਜਾਂ ਸਿਰਿ ਪਾਈਐ ਪਾਣੀ ॥
8 ਨਾਨਕ ਸਿਰਖੁਥੇ ਸੈਤਾਨੀ ਏਨਾ ਗਲ ਨ ਭਾਣੀ ॥
9 ਵੁਠੈ ਹੋਇਐ ਹੋਇ ਬਿਲਾਵਲੁ ਜੀਆ ਜੁਗਤਿ ਸਮਾਣੀ ॥
10 ਵੁਠੈ ਅੰਨੁ ਕਮਾਦੁ ਕਪਾਹਾ ਸਭਸੈ ਪੜਦਾ ਹੋਵੈ ॥
11 ਵੁਠੈ ਘਾਹੁ ਚਰਹਿ ਨਿਤਿ ਸੁਰਹੀ ਸਾ ਧਨ ਦਹੀ ਵਿਲੋਵੈ ॥
12 ਤਿਤੁ ਘਿਇ ਹੋਮ ਜਗ ਸਦ ਪੂਜਾ ਪਇਐ ਕਾਰਜੁ ਸੋਹੈ ॥
13 ਗੁਰੂ ਸਮੁੰਦੁ ਨਦੀ ਸਭਿ ਸਿਖੀ ਨਾਤੈ ਜਿਤੁ ਵਡਿਆਈ ॥
14 ਨਾਨਕ ਜੇ ਸਿਰਖੁਥੇ ਨਾਵਨਿ ਨਾਹੀ ਤਾ ਸਤ ਚਟੇ ਸਿਰਿ ਛਾਈ ॥੧॥
15 ਮਃ ੨ ॥
16 ਅਗੀ ਪਾਲਾ ਕਿ ਕਰੇ ਸੂਰਜ ਕੇਹੀ ਰਾਤਿ ॥
17 ਚੰਦ ਅਨੇਰਾ ਕਿ ਕਰੇ ਪਉਣ ਪਾਣੀ ਕਿਆ ਜਾਤਿ ॥
18 ਧਰਤੀ ਚੀਜੀ ਕਿ ਕਰੇ ਜਿਸੁ ਵਿਚਿ ਸਭੁ ਕਿਛੁ ਹੋਇ ॥
19 ਨਾਨਕ ਤਾ ਪਤਿ ਜਾਣੀਐ ਜਾ ਪਤਿ ਰਖੈ ਸੋਇ ॥੨॥
20 ਪਉੜੀ ॥
21 ਤੁਧੁ ਸਚੇ ਸੁਬਹਾਨੁ ਸਦਾ ਕਲਾਣਿਆ ॥
22 ਤੂੰ ਸਚਾ ਦੀਬਾਣੁ ਹੋਰਿ ਆਵਣ ਜਾਣਿਆ ॥
23 ਸਚੁ ਜਿ ਮੰਗਹਿ ਦਾਨੁ ਸਿ ਤੁਧੈ ਜੇਹਿਆ ॥
24 ਸਚੁ ਤੇਰਾ ਫੁਰਮਾਨੁ ਸਬਦੇ ਸੋਹਿਆ ॥
25 ਮੰਨਿਐ ਗਿਆਨੁ ਧਿਆਨੁ ਤੁਧੈ ਤੇ ਪਾਇਆ ॥
26 ਕਰਮਿ ਪਵੈ ਨੀਸਾਨੁ ਨ ਚਲੈ ਚਲਾਇਆ ॥
27 ਤੂੰ ਸਚਾ ਦਾਤਾਰੁ ਨਿਤ ਦੇਵਹਿ ਚੜਹਿ ਸਵਾਇਆ ॥
28 ਨਾਨਕੁ ਮੰਗੈ ਦਾਨੁ ਜੋ ਤੁਧੁ ਭਾਇਆ ॥੨੬॥
29 ਸਲੋਕੁ ਮਃ ੨ ॥
30 ਦੀਖਿਆ ਆਖਿ ਬੁਝਾਇਆ ਸਿਫਤੀ ਸਚਿ ਸਮੇਉ ॥
31 ਤਿਨ ਕਉ ਕਿਆ ਉਪਦੇਸੀਐ ਜਿਨ ਗੁਰੁ ਨਾਨਕ ਦੇਉ ॥੧॥
32 ਮਃ ੧ ॥
33 ਆਪਿ ਬੁਝਾਏ ਸੋਈ ਬੂਝੈ ॥
34 ਜਿਸੁ ਆਪਿ ਸੁਝਾਏ ਤਿਸੁ ਸਭੁ ਕਿਛੁ ਸੂਝੈ ॥
35 ਕਹਿ ਕਹਿ ਕਥਨਾ ਮਾਇਆ ਲੂਝੈ ॥
36 ਹੁਕਮੀ ਸਗਲ ਕਰੇ ਆਕਾਰ ॥
37 ਆਪੇ ਜਾਣੈ ਸਰਬ ਵੀਚਾਰ ॥
38 ਅਖਰ ਨਾਨਕ ਅਖਿਓ ਆਪਿ ॥
39 ਲਹੈ ਭਰਾਤਿ ਹੋਵੈ ਜਿਸੁ ਦਾਤਿ ॥੨॥
40 ਪਉੜੀ ॥
41 ਹਉ ਢਾਢੀ ਵੇਕਾਰੁ ਕਾਰੈ ਲਾਇਆ ॥
42 ਰਾਤਿ ਦਿਹੈ ਕੈ ਵਾਰ ਧੁਰਹੁ ਫੁਰਮਾਇਆ ॥
43 ਢਾਢੀ ਸਚੈ ਮਹਲਿ ਖਸਮਿ ਬੁਲਾਇਆ ॥
44 ਸਚੀ ਸਿਫਤਿ ਸਾਲਾਹ ਕਪੜਾ ਪਾਇਆ ॥
45 ਸਚਾ ਅੰਮ੍ਰਿਤ ਨਾਮੁ ਭੋਜਨੁ ਆਇਆ ॥
46 ਗੁਰਮਤੀ ਖਾਧਾ ਰਜਿ ਤਿਨਿ ਸੁਖੁ ਪਾਇਆ ॥
47 ਢਾਢੀ ਕਰੇ ਪਸਾਉ ਸਬਦੁ ਵਜਾਇਆ ॥
48 ਨਾਨਕ ਸਚੁ ਸਾਲਾਹਿ ਪੂਰਾ ਪਾਇਆ ॥੨੭॥ ਸੁਧੁ