Ang 154
1 ਗਉੜੀ ਮਹਲਾ ੧ ॥
2 ਕਿਰਤੁ ਪਇਆ ਨਹ ਮੇਟੈ ਕੋਇ ॥
3 ਕਿਆ ਜਾਣਾ ਕਿਆ ਆਗੈ ਹੋਇ ॥
4 ਜੋ ਤਿਸੁ ਭਾਣਾ ਸੋਈ ਹੂਆ ॥
5 ਅਵਰੁ ਨ ਕਰਣੈ ਵਾਲਾ ਦੂਆ ॥੧॥
6 ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥
7 ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥
8 ਤੂ ਏਵਡੁ ਦਾਤਾ ਦੇਵਣਹਾਰੁ ॥
9 ਤੋਟਿ ਨਾਹੀ ਤੁਧੁ ਭਗਤਿ ਭੰਡਾਰ ॥
10 ਕੀਆ ਗਰਬੁ ਨ ਆਵੈ ਰਾਸਿ ॥
11 ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥
12 ਤੂ ਮਾਰਿ ਜੀਵਾਲਹਿ ਬਖਸਿ ਮਿਲਾਇ ॥
13 ਜਿਉ ਭਾਵੀ ਤਿਉ ਨਾਮੁ ਜਪਾਇ ॥
14 ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥
15 ਗੁਰਮਤਿ ਦੇਇ ਭਰੋਸੈ ਤੇਰੈ ॥੩॥
16 ਤਨ ਮਹਿ ਮੈਲੁ ਨਾਹੀ ਮਨੁ ਰਾਤਾ ॥
17 ਗੁਰ ਬਚਨੀ ਸਚੁ ਸਬਦਿ ਪਛਾਤਾ ॥
18 ਤੇਰਾ ਤਾਣੁ ਨਾਮ ਕੀ ਵਡਿਆਈ ॥
19 ਨਾਨਕ ਰਹਣਾ ਭਗਤਿ ਸਰਣਾਈ ॥੪॥੧੦॥
20 ਗਉੜੀ ਮਹਲਾ ੧ ॥
21 ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥
22 ਅਨ ਭੈ ਵਿਸਰੇ ਨਾਮਿ ਸਮਾਇਆ ॥੧॥
23 ਕਿਆ ਡਰੀਐ ਡਰੁ ਡਰਹਿ ਸਮਾਨਾ ॥
24 ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥
25 ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥
26 ਸਹਜਿ ਸੁਭਾਇ ਮਿਲੇ ਸਾਬਾਸਿ ॥੨॥
27 ਜਾਹਿ ਸਵਾਰੈ ਸਾਝ ਬਿਆਲ ॥
28 ਇਤ ਉਤ ਮਨਮੁਖ ਬਾਧੇ ਕਾਲ ॥੩॥
29 ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥
30 ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥
31 ਗਉੜੀ ਮਹਲਾ ੧ ॥
32 ਜਨਮਿ ਮਰੈ ਤ੍ਰੈ ਗੁਣ ਹਿਤਕਾਰੁ ॥
33 ਚਾਰੇ ਬੇਦ ਕਥਹਿ ਆਕਾਰੁ ॥
34 ਤੀਨਿ ਅਵਸਥਾ ਕਹਹਿ ਵਖਿਆਨੁ ॥
35 ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥
36 ਰਾਮ ਭਗਤਿ ਗੁਰ ਸੇਵਾ ਤਰਣਾ ॥
37 ਬਾਹੁੜਿ ਜਨਮੁ ਨ ਹੋਇ ਹੈ ਮਰਣਾ ॥੧॥ ਰਹਾਉ ॥
38 ਚਾਰਿ ਪਦਾਰਥ ਕਹੈ ਸਭੁ ਕੋਈ ॥
39 ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥
40 ਬਿਨੁ ਗੁਰ ਅਰਥੁ ਬੀਚਾਰੁ ਨ ਪਾਇਆ ॥
41 ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥
42 ਜਾ ਕੈ ਹਿਰਦੈ ਵਸਿਆ ਹਰਿ ਸੋਈ ॥
43 ਗੁਰਮੁਖਿ ਭਗਤਿ ਪਰਾਪਤਿ ਹੋਈ ॥
44 ਹਰਿ ਕੀ ਭਗਤਿ ਮੁਕਤਿ ਆਨੰਦੁ ॥
45 ਗੁਰਮਤਿ ਪਾਏ ਪਰਮਾਨੰਦੁ ॥੩॥
46 ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥
47 ਆਸਾ ਮਾਹਿ ਨਿਰਾਸੁ ਬੁਝਾਇਆ ॥
48 ਦੀਨਾ ਨਾਥੁ ਸਰਬ ਸੁਖਦਾਤਾ ॥
49 ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥
50 ਗਉੜੀ ਚੇਤੀ ਮਹਲਾ ੧ ॥
51 ਅੰਮ੍ਰਿਤ ਕਾਇਆ ਰਹੈ ਸੁਖਾਲੀ ਬਾਜੀ ਇਹੁ ਸੰਸਾਰੋ ॥
52 ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥
53 ਤੂੰ ਕਾਇਆ ਮੈ ਰੁਲਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥
54 ਸੁਣਿ ਸੁਣਿ ਸਿਖ ਹਮਾਰੀ ॥
55 ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਬਹੁੜਿ ਨ ਆਵੈ ਵਾਰੀ ॥੧॥ ਰਹਾਉ ॥