Ang 161
1 ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥
2 ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥
3 ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥
4 ਗਉੜੀ ਮਹਲਾ ੩ ਗੁਆਰੇਰੀ ॥
5 ਸਚਾ ਅਮਰੁ ਸਚਾ ਪਾਤਿਸਾਹੁ ॥
6 ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥
7 ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥
8 ਸੁਣਿ ਮਨ ਮੇਰੇ ਸਬਦੁ ਵੀਚਾਰਿ ॥
9 ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥
10 ਭਰਮੇ ਆਵੈ ਭਰਮੇ ਜਾਇ ॥
11 ਇਹੁ ਜਗੁ ਜਨਮਿਆ ਦੂਜੈ ਭਾਇ ॥
12 ਮਨਮੁਖਿ ਨ ਚੇਤੈ ਆਵੈ ਜਾਇ ॥੨॥
13 ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥
14 ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥
15 ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥
16 ਕਿਰਪਾ ਕਰਿ ਸਤਿਗੁਰੂ ਮਿਲਾਏ ॥
17 ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥
18 ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥
19 ਗਉੜੀ ਗੁਆਰੇਰੀ ਮਹਲਾ ੩ ॥
20 ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥
21 ਗੁਰ ਸੇਵਾ ਤੇ ਮਨੁ ਪਤੀਆਇ ॥
22 ਸੇ ਧਨਵੰਤ ਹਰਿ ਨਾਮੁ ਕਮਾਇ ॥
23 ਪੂਰੇ ਗੁਰ ਤੇ ਸੋਝੀ ਪਾਇ ॥੧॥
24 ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥
25 ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥
26 ਆਪੁ ਪਛਾਣੈ ਮਨੁ ਨਿਰਮਲੁ ਹੋਇ ॥
27 ਜੀਵਨ ਮੁਕਤਿ ਹਰਿ ਪਾਵੈ ਸੋਇ ॥
28 ਹਰਿ ਗੁਣ ਗਾਵੈ ਮਤਿ ਊਤਮ ਹੋਇ ॥
29 ਸਹਜੇ ਸਹਜਿ ਸਮਾਵੈ ਸੋਇ ॥੨॥
30 ਦੂਜੈ ਭਾਇ ਨ ਸੇਵਿਆ ਜਾਇ ॥
31 ਹਉਮੈ ਮਾਇਆ ਮਹਾ ਬਿਖੁ ਖਾਇ ॥
32 ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥
33 ਮਨਮੁਖਿ ਅੰਧਾ ਆਵੈ ਜਾਇ ॥੩॥
34 ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥
35 ਅਨਦਿਨੁ ਭਗਤਿ ਗੁਰਸਬਦੀ ਹੋਇ ॥
36 ਗੁਰਮਤਿ ਵਿਰਲਾ ਬੂਝੈ ਕੋਇ ॥
37 ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥
38 ਗਉੜੀ ਗੁਆਰੇਰੀ ਮਹਲਾ ੩ ॥
39 ਗੁਰ ਸੇਵਾ ਜੁਗ ਚਾਰੇ ਹੋਈ ॥
40 ਪੂਰਾ ਜਨੁ ਕਾਰ ਕਮਾਵੈ ਕੋਈ ॥
41 ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥
42 ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥
43 ਏ ਮਨ ਮੇਰੇ ਭਰਮੁ ਨ ਕੀਜੈ ॥
44 ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥
45 ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥
46 ਆਪਿ ਉਧਰੇ ਕੁਲ ਸਗਲ ਨਿਸਤਾਰੇ ॥
47 ਹਰਿ ਕਾ ਨਾਮੁ ਰਖਹਿ ਉਰ ਧਾਰੇ ॥
48 ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥
49 ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥
50 ਹਉਮੈ ਮਾਰਿ ਕਮਲੁ ਪਰਗਾਸਾ ॥
51 ਅਨਹਦੁ ਵਾਜੈ ਨਿਜ ਘਰਿ ਵਾਸਾ ॥
52 ਨਾਮਿ ਰਤੇ ਘਰ ਮਾਹਿ ਉਦਾਸਾ ॥੩॥
53 ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥
54 ਜੁਗੁ ਜੁਗੁ ਭਗਤੀ ਆਖਿ ਵਖਾਣੀ ॥
55 ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥