Ang 204
1 ਰਾਗੁ ਗਉੜੀ ਪੂਰਬੀ ਮਹਲਾ ੫ ॥
2 ੴ ਸਤਿਗੁਰ ਪ੍ਰਸਾਦਿ ॥
3 ਕਵਨ ਗੁਨ ਪ੍ਰਾਨਪਤਿ ਮਿਲਉ ਮੇਰੀ ਮਾਈ ॥੧॥ ਰਹਾਉ ॥
4 ਰੂਪ ਹੀਨ ਬੁਧਿ ਬਲ ਹੀਨੀ ਮੋਹਿ ਪਰਦੇਸਨਿ ਦੂਰ ਤੇ ਆਈ ॥੧॥
5 ਨਾਹਿਨ ਦਰਬੁ ਨ ਜੋਬਨ ਮਾਤੀ ਮੋਹਿ ਅਨਾਥ ਕੀ ਕਰਹੁ ਸਮਾਈ ॥੨॥
6 ਖੋਜਤ ਖੋਜਤ ਭਈ ਬੈਰਾਗਨਿ ਪ੍ਰਭ ਦਰਸਨ ਕਉ ਹਉ ਫਿਰਤ ਤਿਸਾਈ ॥੩॥
7 ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥
8 ਗਉੜੀ ਮਹਲਾ ੫ ॥
9 ਪ੍ਰਭ ਮਿਲਬੇ ਕਉ ਪ੍ਰੀਤਿ ਮਨਿ ਲਾਗੀ ॥
10 ਪਾਇ ਲਗਉ ਮੋਹਿ ਕਰਉ ਬੇਨਤੀ ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥
11 ਮਨੁ ਅਰਪਉ ਧਨੁ ਰਾਖਉ ਆਗੈ ਮਨ ਕੀ ਮਤਿ ਮੋਹਿ ਸਗਲ ਤਿਆਗੀ ॥
12 ਜੋ ਪ੍ਰਭ ਕੀ ਹਰਿ ਕਥਾ ਸੁਨਾਵੈ ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥
13 ਪੂਰਬ ਕਰਮ ਅੰਕੁਰ ਜਬ ਪ੍ਰਗਟੇ ਭੇਟਿਓ ਪੁਰਖੁ ਰਸਿਕ ਬੈਰਾਗੀ ॥
14 ਮਿਟਿਓ ਅੰਧੇਰੁ ਮਿਲਤ ਹਰਿ ਨਾਨਕ ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥
15 ਗਉੜੀ ਮਹਲਾ ੫ ॥
16 ਨਿਕਸੁ ਰੇ ਪੰਖੀ ਸਿਮਰਿ ਹਰਿ ਪਾਂਖ ॥
17 ਮਿਲਿ ਸਾਧੂ ਸਰਣਿ ਗਹੁ ਪੂਰਨ ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥
18 ਭ੍ਰਮ ਕੀ ਕੂਈ ਤ੍ਰਿਸਨਾ ਰਸ ਪੰਕਜ ਅਤਿ ਤੀਖੵਣ ਮੋਹ ਕੀ ਫਾਸ ॥
19 ਕਾਟਨਹਾਰ ਜਗਤ ਗੁਰ ਗੋਬਿਦ ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥
20 ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ ਦੀਨਾ ਨਾਥ ਸੁਨਹੁ ਅਰਦਾਸਿ ॥
21 ਕਰੁ ਗਹਿ ਲੇਹੁ ਨਾਨਕ ਕੇ ਸੁਆਮੀ ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥
22 ਗਉੜੀ ਮਹਲਾ ੫ ॥
23 ਹਰਿ ਪੇਖਨ ਕਉ ਸਿਮਰਤ ਮਨੁ ਮੇਰਾ ॥
24 ਆਸ ਪਿਆਸੀ ਚਿਤਵਉ ਦਿਨੁ ਰੈਨੀ ਹੈ ਕੋਈ ਸੰਤੁ ਮਿਲਾਵੈ ਨੇਰਾ ॥੧॥ ਰਹਾਉ ॥
25 ਸੇਵਾ ਕਰਉ ਦਾਸ ਦਾਸਨ ਕੀ ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥
26 ਤੁਲਾ ਧਾਰਿ ਤੋਲੇ ਸੁਖ ਸਗਲੇ ਬਿਨੁ ਹਰਿ ਦਰਸ ਸਭੋ ਹੀ ਥੋਰਾ ॥੧॥
27 ਸੰਤ ਪ੍ਰਸਾਦਿ ਗਾਏ ਗੁਨ ਸਾਗਰ ਜਨਮ ਜਨਮ ਕੋ ਜਾਤ ਬਹੋਰਾ ॥
28 ਆਨਦ ਸੂਖ ਭੇਟਤ ਹਰਿ ਨਾਨਕ ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥
29 ਰਾਗੁ ਗਉੜੀ ਪੂਰਬੀ₁ ਮਹਲਾ ੫ ॥
30 ੴ ਸਤਿਗੁਰ ਪ੍ਰਸਾਦਿ ॥
31 ਕਿਨ ਬਿਧਿ ਮਿਲੈ ਗੁਸਾਈ ਮੇਰੇ ਰਾਮ ਰਾਇ ॥
32 ਕੋਈ ਐਸਾ ਸੰਤੁ ਸਹਜ ਸੁਖਦਾਤਾ ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥