Ang 224
1 ਨਰ ਨਿਹਕੇਵਲ ਨਿਰਭਉ ਨਾਉ ॥
2 ਅਨਾਥਹ ਨਾਥ ਕਰੇ ਬਲਿ ਜਾਉ ॥
3 ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥
4 ਅੰਤਰਿ ਬਾਹਰਿ ਏਕੋ ਜਾਣੈ ॥
5 ਗੁਰ ਕੈ ਸਬਦੇ ਆਪੁ ਪਛਾਣੈ ॥
6 ਸਾਚੈ ਸਬਦਿ ਦਰਿ ਨੀਸਾਣੈ ॥੬॥
7 ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥
8 ਆਵੈ ਨ ਜਾਵੈ ਚੂਕੈ ਆਸਾ ॥
9 ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥
10 ਜੋ ਦੀਸੈ ਸੋ ਆਸ ਨਿਰਾਸਾ ॥
11 ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥
12 ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
13 ਗਉੜੀ ਮਹਲਾ ੧ ॥
14 ਐਸੋ ਦਾਸੁ ਮਿਲੈ ਸੁਖੁ ਹੋਈ ॥
15 ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥
16 ਦਰਸਨੁ ਦੇਖਿ ਭਈ ਮਤਿ ਪੂਰੀ ॥
17 ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥
18 ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥
19 ਜਿਹਵਾ ਸੂਚੀ ਹਰਿ ਰਸ ਸਾਰਾ ॥੨॥
20 ਸਚੁ ਕਰਣੀ ਅਭ ਅੰਤਰਿ ਸੇਵਾ ॥
21 ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥
22 ਜਹ ਜਹ ਦੇਖਉ ਤਹ ਤਹ ਸਾਚਾ ॥
23 ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥
24 ਗੁਰੁ ਸਮਝਾਵੈ ਸੋਝੀ ਹੋਈ ॥
25 ਗੁਰਮੁਖਿ ਵਿਰਲਾ ਬੂਝੈ ਕੋਈ ॥੫॥
26 ਕਰਿ ਕਿਰਪਾ ਰਾਖਹੁ ਰਖਵਾਲੇ ॥
27 ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
28 ਗੁਰਿ ਕਹਿਆ ਅਵਰੁ ਨਹੀ ਦੂਜਾ ॥
29 ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥
30 ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥
31 ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥
32 ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥
33 ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥
34 ਗਉੜੀ ਮਹਲਾ ੧ ॥
35 ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥
36 ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥
37 ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥
38 ਐਸਾ ਗਰਬੁ ਬੁਰਾ ਸੰਸਾਰੈ ॥
39 ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥
40 ਬਲਿ ਰਾਜਾ ਮਾਇਆ ਅਹੰਕਾਰੀ ॥
41 ਜਗਨ ਕਰੈ ਬਹੁ ਭਾਰ ਅਫਾਰੀ ॥
42 ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥
43 ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥
44 ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥
45 ਆਪਿ ਭੁਲਾਇ ਆਪੇ ਮਤਿ ਦੇਵੈ ॥੩॥
46 ਦੁਰਮਤਿ ਹਰਣਾਖਸੁ ਦੁਰਾਚਾਰੀ ॥
47 ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥
48 ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥
49 ਭੂਲੋ ਰਾਵਣੁ ਮੁਗਧੁ ਅਚੇਤਿ ॥
50 ਲੂਟੀ ਲੰਕਾ ਸੀਸ ਸਮੇਤਿ ॥
51 ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥
52 ਸਹਸਬਾਹੁ ਮਧੁ ਕੀਟ ਮਹਿਖਾਸਾ ॥
53 ਹਰਣਾਖਸੁ ਲੇ ਨਖਹੁ ਬਿਧਾਸਾ ॥
54 ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥
55 ਜਰਾਸੰਧਿ ਕਾਲਜਮੁਨ ਸੰਘਾਰੇ ॥
56 ਰਕਤਬੀਜੁ ਕਾਲੁਨੇਮੁ ਬਿਦਾਰੇ ॥
57 ਦੈਤ ਸੰਘਾਰਿ ਸੰਤ ਨਿਸਤਾਰੇ ॥੭॥
58 ਆਪੇ ਸਤਿਗੁਰੁ ਸਬਦੁ ਬੀਚਾਰੇ ॥