Ang 234
1 ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥
2 ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥
3 ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
4 ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ ॥
5 ੴ ਸਤਿਗੁਰ ਪ੍ਰਸਾਦਿ ॥
6 ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥
7 ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥
8 ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥
9 ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥
10 ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥
11 ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥
12 ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥
13 ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥
14 ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥
15 ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥
16 ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥
17 ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥
18 ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥
19 ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥
20 ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥
21 ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥
22 ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥
23 ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥
24 ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥
25 ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥
26 ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥
27 ਗਉੜੀ ਮਹਲਾ ੪ ॥
28 ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥
29 ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥
30 ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥
31 ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥
32 ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥
33 ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥
34 ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥
35 ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥