Ang 238
1 ਜੋ ਇਸੁ ਮਾਰੇ ਤਿਸ ਕਉ ਭਉ ਨਾਹਿ ॥
2 ਜੋ ਇਸੁ ਮਾਰੇ ਸੁ ਨਾਮਿ ਸਮਾਹਿ ॥
3 ਜੋ ਇਸੁ ਮਾਰੇ ਤਿਸ ਕੀ ਤ੍ਰਿਸਨਾ ਬੁਝੈ ॥
4 ਜੋ ਇਸੁ ਮਾਰੇ ਸੁ ਦਰਗਹ ਸਿਝੈ ॥੨॥
5 ਜੋ ਇਸੁ ਮਾਰੇ ਸੋ ਧਨਵੰਤਾ ॥
6 ਜੋ ਇਸੁ ਮਾਰੇ ਸੋ ਪਤਿਵੰਤਾ ॥
7 ਜੋ ਇਸੁ ਮਾਰੇ ਸੋਈ ਜਤੀ ॥
8 ਜੋ ਇਸੁ ਮਾਰੇ ਤਿਸੁ ਹੋਵੈ ਗਤੀ ॥੩॥
9 ਜੋ ਇਸੁ ਮਾਰੇ ਤਿਸ ਕਾ ਆਇਆ ਗਨੀ ॥
10 ਜੋ ਇਸੁ ਮਾਰੇ ਸੁ ਨਿਹਚਲੁ ਧਨੀ ॥
11 ਜੋ ਇਸੁ ਮਾਰੇ ਸੋ ਵਡਭਾਗਾ ॥
12 ਜੋ ਇਸੁ ਮਾਰੇ ਸੁ ਅਨਦਿਨੁ ਜਾਗਾ ॥੪॥
13 ਜੋ ਇਸੁ ਮਾਰੇ ਸੁ ਜੀਵਨ ਮੁਕਤਾ ॥
14 ਜੋ ਇਸੁ ਮਾਰੇ ਤਿਸ ਕੀ ਨਿਰਮਲ ਜੁਗਤਾ ॥
15 ਜੋ ਇਸੁ ਮਾਰੇ ਸੋਈ ਸੁਗਿਆਨੀ ॥
16 ਜੋ ਇਸੁ ਮਾਰੇ ਸੁ ਸਹਜ ਧਿਆਨੀ ॥੫॥
17 ਇਸੁ ਮਾਰੀ ਬਿਨੁ ਥਾਇ ਨ ਪਰੈ ॥
18 ਕੋਟਿ ਕਰਮ ਜਾਪ ਤਪ ਕਰੈ ॥
19 ਇਸੁ ਮਾਰੀ ਬਿਨੁ ਜਨਮੁ ਨ ਮਿਟੈ ॥
20 ਇਸੁ ਮਾਰੀ ਬਿਨੁ ਜਮ ਤੇ ਨਹੀ ਛੁਟੈ ॥੬॥
21 ਇਸੁ ਮਾਰੀ ਬਿਨੁ ਗਿਆਨੁ ਨ ਹੋਈ ॥
22 ਇਸੁ ਮਾਰੀ ਬਿਨੁ ਜੂਠਿ ਨ ਧੋਈ ॥
23 ਇਸੁ ਮਾਰੀ ਬਿਨੁ ਸਭੁ ਕਿਛੁ ਮੈਲਾ ॥
24 ਇਸੁ ਮਾਰੀ ਬਿਨੁ ਸਭੁ ਕਿਛੁ ਜਉਲਾ ॥੭॥
25 ਜਾ ਕਉ ਭਏ ਕ੍ਰਿਪਾਲ ਕ੍ਰਿਪਾ ਨਿਧਿ ॥
26 ਤਿਸੁ ਭਈ ਖਲਾਸੀ ਹੋਈ ਸਗਲ ਸਿਧਿ ॥
27 ਗੁਰਿ ਦੁਬਿਧਾ ਜਾ ਕੀ ਹੈ ਮਾਰੀ ॥
28 ਕਹੁ ਨਾਨਕ ਸੋ ਬ੍ਰਹਮ ਬੀਚਾਰੀ ॥੮॥੫॥
29 ਗਉੜੀ ਮਹਲਾ ੫ ॥
30 ਹਰਿ ਸਿਉ ਜੁਰੈ ਤ ਸਭੁ ਕੋ ਮੀਤੁ ॥
31 ਹਰਿ ਸਿਉ ਜੁਰੈ ਤ ਨਿਹਚਲੁ ਚੀਤੁ ॥
32 ਹਰਿ ਸਿਉ ਜੁਰੈ ਨ ਵਿਆਪੈ ਕਾੜੑਾ ॥
33 ਹਰਿ ਸਿਉ ਜੁਰੈ ਤ ਹੋਇ ਨਿਸਤਾਰਾ ॥੧॥
34 ਰੇ ਮਨ ਮੇਰੇ ਤੂੰ ਹਰਿ ਸਿਉ ਜੋਰੁ ॥
35 ਕਾਜਿ ਤੁਹਾਰੈ ਨਾਹੀ ਹੋਰੁ ॥੧॥ ਰਹਾਉ ॥
36 ਵਡੇ ਵਡੇ ਜੋ ਦੁਨੀਆਦਾਰ ॥
37 ਕਾਹੂ ਕਾਜਿ ਨਾਹੀ ਗਾਵਾਰ ॥
38 ਹਰਿ ਕਾ ਦਾਸੁ ਨੀਚ ਕੁਲੁ ਸੁਣਹਿ ॥
39 ਤਿਸ ਕੈ ਸੰਗਿ ਖਿਨ ਮਹਿ ਉਧਰਹਿ ॥੨॥
40 ਕੋਟਿ ਮਜਨ ਜਾ ਕੈ ਸੁਣਿ ਨਾਮ ॥
41 ਕੋਟਿ ਪੂਜਾ ਜਾ ਕੈ ਹੈ ਧਿਆਨ ॥
42 ਕੋਟਿ ਪੁੰਨ ਸੁਣਿ ਹਰਿ ਕੀ ਬਾਣੀ ॥
43 ਕੋਟਿ ਫਲਾ ਗੁਰ ਤੇ ਬਿਧਿ ਜਾਣੀ ॥੩॥
44 ਮਨ ਅਪੁਨੇ ਮਹਿ ਫਿਰਿ ਫਿਰਿ ਚੇਤ ॥
45 ਬਿਨਸਿ ਜਾਹਿ ਮਾਇਆ ਕੇ ਹੇਤ ॥
46 ਹਰਿ ਅਬਿਨਾਸੀ ਤੁਮਰੈ ਸੰਗਿ ॥
47 ਮਨ ਮੇਰੇ ਰਚੁ ਰਾਮ ਕੈ ਰੰਗਿ ॥੪॥
48 ਜਾ ਕੈ ਕਾਮਿ ਉਤਰੈ ਸਭ ਭੂਖ ॥
49 ਜਾ ਕੈ ਕਾਮਿ ਨ ਜੋਹਹਿ ਦੂਤ ॥
50 ਜਾ ਕੈ ਕਾਮਿ ਤੇਰਾ ਵਡ ਗਮਰੁ ॥
51 ਜਾ ਕੈ ਕਾਮਿ ਹੋਵਹਿ ਤੂੰ ਅਮਰੁ ॥੫॥
52 ਜਾ ਕੇ ਚਾਕਰ ਕਉ ਨਹੀ ਡਾਨ ॥
53 ਜਾ ਕੇ ਚਾਕਰ ਕਉ ਨਹੀ ਬਾਨ ॥
54 ਜਾ ਕੈ ਦਫਤਰਿ ਪੁਛੈ ਨ ਲੇਖਾ ॥
55 ਤਾ ਕੀ ਚਾਕਰੀ ਕਰਹੁ ਬਿਸੇਖਾ ॥੬॥
56 ਜਾ ਕੈ ਊਨ ਨਾਹੀ ਕਾਹੂ ਬਾਤ ॥
57 ਏਕਹਿ ਆਪਿ ਅਨੇਕਹਿ ਭਾਤਿ ॥
58 ਜਾ ਕੀ ਦ੍ਰਿਸਟਿ ਹੋਇ ਸਦਾ ਨਿਹਾਲ ॥
59 ਮਨ ਮੇਰੇ ਕਰਿ ਤਾ ਕੀ ਘਾਲ ॥੭॥
60 ਨਾ ਕੋ ਚਤੁਰੁ ਨਾਹੀ ਕੋ ਮੂੜਾ ॥
61 ਨਾ ਕੋ ਹੀਣੁ ਨਾਹੀ ਕੋ ਸੂਰਾ ॥