Ang 287
1 ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥
2 ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥
3 ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥
4 ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥
5 ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥
6 ਅਨਿਕ ਬਾਰ ਗੁਰ ਕਉ ਬਲਿ ਜਾਉ ॥
7 ਸਰਬ ਨਿਧਾਨ ਜੀਅ ਕਾ ਦਾਤਾ ॥
8 ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥
9 ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥
10 ਏਕਹਿ ਆਪਿ ਨਹੀ ਕਛੁ ਭਰਮੁ ॥
11 ਸਹਸ ਸਿਆਨਪ ਲਇਆ ਨ ਜਾਈਐ ॥
12 ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥
13 ਸਫਲ ਦਰਸਨੁ ਪੇਖਤ ਪੁਨੀਤ ॥
14 ਪਰਸਤ ਚਰਨ ਗਤਿ ਨਿਰਮਲ ਰੀਤਿ ॥
15 ਭੇਟਤ ਸੰਗਿ ਰਾਮ ਗੁਨ ਰਵੇ ॥
16 ਪਾਰਬ੍ਰਹਮ ਕੀ ਦਰਗਹ ਗਵੇ ॥
17 ਸੁਨਿ ਕਰਿ ਬਚਨ ਕਰਨ ਆਘਾਨੇ ॥
18 ਮਨਿ ਸੰਤੋਖੁ ਆਤਮ ਪਤੀਆਨੇ ॥
19 ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥
20 ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥
21 ਗੁਣ ਬਿਅੰਤ ਕੀਮਤਿ ਨਹੀ ਪਾਇ ॥
22 ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥
23 ਜਿਹਬਾ ਏਕ ਉਸਤਤਿ ਅਨੇਕ ॥
24 ਸਤਿ ਪੁਰਖ ਪੂਰਨ ਬਿਬੇਕ ॥
25 ਕਾਹੂ ਬੋਲ ਨ ਪਹੁਚਤ ਪ੍ਰਾਨੀ ॥
26 ਅਗਮ ਅਗੋਚਰ ਪ੍ਰਭ ਨਿਰਬਾਨੀ ॥
27 ਨਿਰਾਹਾਰ ਨਿਰਵੈਰ ਸੁਖਦਾਈ ॥
28 ਤਾ ਕੀ ਕੀਮਤਿ ਕਿਨੈ ਨ ਪਾਈ ॥
29 ਅਨਿਕ ਭਗਤ ਬੰਦਨ ਨਿਤ ਕਰਹਿ ॥
30 ਚਰਨ ਕਮਲ ਹਿਰਦੈ ਸਿਮਰਹਿ ॥
31 ਸਦ ਬਲਿਹਾਰੀ ਸਤਿਗੁਰ ਅਪਨੇ ॥
32 ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥
33 ਇਹੁ ਹਰਿ ਰਸੁ ਪਾਵੈ ਜਨੁ ਕੋਇ ॥
34 ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥
35 ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥
36 ਜਾ ਕੈ ਮਨਿ ਪ੍ਰਗਟੇ ਗੁਨਤਾਸ ॥
37 ਆਠ ਪਹਰ ਹਰਿ ਕਾ ਨਾਮੁ ਲੇਇ ॥
38 ਸਚੁ ਉਪਦੇਸੁ ਸੇਵਕ ਕਉ ਦੇਇ ॥
39 ਮੋਹ ਮਾਇਆ ਕੈ ਸੰਗਿ ਨ ਲੇਪੁ ॥
40 ਮਨ ਮਹਿ ਰਾਖੈ ਹਰਿ ਹਰਿ ਏਕੁ ॥
41 ਅੰਧਕਾਰ ਦੀਪਕ ਪਰਗਾਸੇ ॥
42 ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥
43 ਤਪਤਿ ਮਾਹਿ ਠਾਢਿ ਵਰਤਾਈ ॥
44 ਅਨਦੁ ਭਇਆ ਦੁਖ ਨਾਠੇ ਭਾਈ ॥
45 ਜਨਮ ਮਰਨ ਕੇ ਮਿਟੇ ਅੰਦੇਸੇ ॥
46 ਸਾਧੂ ਕੇ ਪੂਰਨ ਉਪਦੇਸੇ ॥
47 ਭਉ ਚੂਕਾ ਨਿਰਭਉ ਹੋਇ ਬਸੇ ॥
48 ਸਗਲ ਬਿਆਧਿ ਮਨ ਤੇ ਖੈ ਨਸੇ ॥
49 ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥
50 ਸਾਧਸੰਗਿ ਜਪਿ ਨਾਮੁ ਮੁਰਾਰੀ ॥
51 ਥਿਤਿ ਪਾਈ ਚੂਕੇ ਭ੍ਰਮ ਗਵਨ ॥
52 ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥
53 ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥
54 ਕਲਾ ਧਾਰਿ ਜਿਨਿ ਸਗਲੀ ਮੋਹੀ ॥
55 ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥
56 ਅਪੁਨੀ ਕੀਮਤਿ ਆਪੇ ਪਾਏ ॥
57 ਹਰਿ ਬਿਨੁ ਦੂਜਾ ਨਾਹੀ ਕੋਇ ॥
58 ਸਰਬ ਨਿਰੰਤਰਿ ਏਕੋ ਸੋਇ ॥
59 ਓਤਿ ਪੋਤਿ ਰਵਿਆ ਰੂਪ ਰੰਗ ॥
60 ਭਏ ਪ੍ਰਗਾਸ ਸਾਧ ਕੈ ਸੰਗ ॥