Ang 294
1 ਬਨਿ ਤਿਨਿ ਪਰਬਤਿ ਹੈ ਪਾਰਬ੍ਰਹਮੁ ॥
2 ਜੈਸੀ ਆਗਿਆ ਤੈਸਾ ਕਰਮੁ ॥
3 ਪਉਣ ਪਾਣੀ ਬੈਸੰਤਰ ਮਾਹਿ ॥
4 ਚਾਰਿ ਕੁੰਟ ਦਹ ਦਿਸੇ ਸਮਾਹਿ ॥
5 ਤਿਸ ਤੇ ਭਿੰਨ ਨਹੀ ਕੋ ਠਾਉ ॥
6 ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥
7 ਬੇਦ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥
8 ਸਸੀਅਰ ਸੂਰ ਨਖੵਤ੍ਰ ਮਹਿ ਏਕੁ ॥
9 ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥
10 ਆਪਿ ਅਡੋਲੁ ਨ ਕਬਹੂ ਡੋਲੈ ॥
11 ਸਰਬ ਕਲਾ ਕਰਿ ਖੇਲੈ ਖੇਲ ॥
12 ਮੋਲਿ ਨ ਪਾਈਐ ਗੁਣਹ ਅਮੋਲ ॥
13 ਸਰਬ ਜੋਤਿ ਮਹਿ ਜਾ ਕੀ ਜੋਤਿ ॥
14 ਧਾਰਿ ਰਹਿਓ ਸੁਆਮੀ ਓਤਿ ਪੋਤਿ ॥
15 ਗੁਰ ਪਰਸਾਦਿ ਭਰਮ ਕਾ ਨਾਸੁ ॥
16 ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥
17 ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥
18 ਸੰਤ ਜਨਾ ਕੈ ਹਿਰਦੈ ਸਭਿ ਧਰਮ ॥
19 ਸੰਤ ਜਨਾ ਸੁਨਹਿ ਸੁਭ ਬਚਨ ॥
20 ਸਰਬ ਬਿਆਪੀ ਰਾਮ ਸੰਗਿ ਰਚਨ ॥
21 ਜਿਨਿ ਜਾਤਾ ਤਿਸ ਕੀ ਇਹ ਰਹਤ ॥
22 ਸਤਿ ਬਚਨ ਸਾਧੂ ਸਭਿ ਕਹਤ ॥
23 ਜੋ ਜੋ ਹੋਇ ਸੋਈ ਸੁਖੁ ਮਾਨੈ ॥
24 ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥
25 ਅੰਤਰਿ ਬਸੇ ਬਾਹਰਿ ਭੀ ਓਹੀ ॥
26 ਨਾਨਕ ਦਰਸਨੁ ਦੇਖਿ ਸਭ ਮੋਹੀ ॥੪॥
27 ਆਪਿ ਸਤਿ ਕੀਆ ਸਭੁ ਸਤਿ ॥
28 ਤਿਸੁ ਪ੍ਰਭ ਤੇ ਸਗਲੀ ਉਤਪਤਿ ॥
29 ਤਿਸੁ ਭਾਵੈ ਤਾ ਕਰੇ ਬਿਸਥਾਰੁ ॥
30 ਤਿਸੁ ਭਾਵੈ ਤਾ ਏਕੰਕਾਰੁ ॥
31 ਅਨਿਕ ਕਲਾ ਲਖੀ ਨਹ ਜਾਇ ॥
32 ਜਿਸੁ ਭਾਵੈ ਤਿਸੁ ਲਏ ਮਿਲਾਇ ॥
33 ਕਵਨ ਨਿਕਟਿ ਕਵਨ ਕਹੀਐ ਦੂਰਿ ॥
34 ਆਪੇ ਆਪਿ ਆਪ ਭਰਪੂਰਿ ॥
35 ਅੰਤਰਗਤਿ ਜਿਸੁ ਆਪਿ ਜਨਾਏ ॥
36 ਨਾਨਕ ਤਿਸੁ ਜਨ ਆਪਿ ਬੁਝਾਏ ॥੫॥
37 ਸਰਬ ਭੂਤ ਆਪਿ ਵਰਤਾਰਾ ॥
38 ਸਰਬ ਨੈਨ ਆਪਿ ਪੇਖਨਹਾਰਾ ॥
39 ਸਗਲ ਸਮਗ੍ਰੀ ਜਾ ਕਾ ਤਨਾ ॥
40 ਆਪਨ ਜਸੁ ਆਪ ਹੀ ਸੁਨਾ ॥
41 ਆਵਨ ਜਾਨੁ ਇਕੁ ਖੇਲੁ ਬਨਾਇਆ ॥
42 ਆਗਿਆਕਾਰੀ ਕੀਨੀ ਮਾਇਆ ॥
43 ਸਭ ਕੈ ਮਧਿ ਅਲਿਪਤੋ ਰਹੈ ॥
44 ਜੋ ਕਿਛੁ ਕਹਣਾ ਸੁ ਆਪੇ ਕਹੈ ॥
45 ਆਗਿਆ ਆਵੈ ਆਗਿਆ ਜਾਇ ॥
46 ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥
47 ਇਸ ਤੇ ਹੋਇ ਸੁ ਨਾਹੀ ਬੁਰਾ ॥
48 ਓਰੈ ਕਹਹੁ ਕਿਨੈ ਕਛੁ ਕਰਾ ॥
49 ਆਪਿ ਭਲਾ ਕਰਤੂਤਿ ਅਤਿ ਨੀਕੀ ॥
50 ਆਪੇ ਜਾਨੈ ਅਪਨੇ ਜੀ ਕੀ ॥
51 ਆਪਿ ਸਾਚੁ ਧਾਰੀ ਸਭ ਸਾਚੁ ॥
52 ਓਤਿ ਪੋਤਿ ਆਪਨ ਸੰਗਿ ਰਾਚੁ ॥
53 ਤਾ ਕੀ ਗਤਿ ਮਿਤਿ ਕਹੀ ਨ ਜਾਇ ॥
54 ਦੂਸਰ ਹੋਇ ਤ ਸੋਝੀ ਪਾਇ ॥
55 ਤਿਸ ਕਾ ਕੀਆ ਸਭੁ ਪਰਵਾਨੁ ॥
56 ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥
57 ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥
58 ਆਪਿ ਮਿਲਾਇ ਲਏ ਪ੍ਰਭੁ ਸੋਇ ॥
59 ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥
60 ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥
61 ਧੰਨੁ ਧੰਨੁ ਧੰਨੁ ਜਨੁ ਆਇਆ ॥