Ang 311
1 ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥
2 ਇਹੁ ਹਰਿ ਰਸੁ ਸੇਈ ਜਾਣਦੇ ਜਿਉ ਗੂੰਗੈ ਮਿਠਿਆਈ ਖਾਈ ॥
3 ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥
4 ਸਲੋਕ ਮਃ ੪ ॥
5 ਜਿਨਾ ਅੰਦਰਿ ਉਮਰਥਲ ਸੇਈ ਜਾਣਨਿ ਸੂਲੀਆ ॥
6 ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ ॥
7 ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥
8 ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤਿਨਾ ਕਾ ਗੋਲੀਆ ॥
9 ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥
10 ਕਰਿ ਕਿਰਪਾ ਨਾਨਕ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥
11 ਮਃ ੪ ॥
12 ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ਹੋਇ ॥
13 ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥
14 ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥
15 ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥
16 ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਹੋਇ ॥੨॥
17 ਪਉੜੀ ॥
18 ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥
19 ਸਚੁ ਸੇਵੀ ਸਚੁ ਮਨਿ ਵਸੈ ਸਚੁ ਸਚਾ ਹਰਿ ਰਖਵਾਲੇ ॥
20 ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥
21 ਸਚੁ ਸਚਾ ਜਿਨੀ ਨ ਸੇਵਿਆ ਸੇ ਮਨਮੁਖ ਮੂੜ ਬੇਤਾਲੇ ॥
22 ਓਹ ਆਲੁ ਪਤਾਲੁ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥
23 ਸਲੋਕ ਮਹਲਾ ੩ ॥
24 ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥
25 ਭਾਣੈ ਚਲੈ ਸਤਿਗੁਰੂ ਕੈ ਐਸਾ ਸੀਗਾਰੁ ਕਰੇਇ ॥
26 ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥
27 ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥
28 ਰੰਗਿ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥
29 ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ ॥
30 ਕੂੜੀ ਕਰਨਿ ਵਡਾਈਆ ਕੂੜੇ ਸਿਉ ਲਗਾ ਨੇਹੁ ॥
31 ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥
32 ਮਃ ੪ ॥
33 ਸਤਸੰਗਤਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥
34 ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਪਰਉਪਕਾਰਿਆ ॥
35 ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥
36 ਗੁਰ ਵੇਖਣ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥
37 ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਤੁਧੁ ਸਵਾਰਿਆ ॥
38 ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥
39 ਕੋਈ ਵਿਛੁੜਿ ਜਾਇ ਸਤਿਗੁਰੂ ਪਾਸਹੁ ਤਿਸੁ ਕਾਲਾ ਮੁਹੁ ਜਮਿ ਮਾਰਿਆ ॥