Ang 327
1 ਤਨ ਮਹਿ ਹੋਤੀ ਕੋਟਿ ਉਪਾਧਿ ॥
2 ਉਲਟਿ ਭਈ ਸੁਖ ਸਹਜਿ ਸਮਾਧਿ ॥
3 ਆਪੁ ਪਛਾਨੈ ਆਪੈ ਆਪ ॥
4 ਰੋਗੁ ਨ ਬਿਆਪੈ ਤੀਨੌ ਤਾਪ ॥੨॥
5 ਅਬ ਮਨੁ ਉਲਟਿ ਸਨਾਤਨੁ ਹੂਆ ॥
6 ਤਬ ਜਾਨਿਆ ਜਬ ਜੀਵਤ ਮੂਆ ॥
7 ਕਹੁ ਕਬੀਰ ਸੁਖਿ ਸਹਜਿ ਸਮਾਵਉ ॥
8 ਆਪਿ ਨ ਡਰਉ ਨ ਅਵਰ ਡਰਾਵਉ ॥੩॥੧੭॥
9 ਗਉੜੀ ਕਬੀਰ ਜੀ ॥
10 ਪਿੰਡਿ ਮੂਐ ਜੀਉ ਕਿਹ ਘਰਿ ਜਾਤਾ ॥
11 ਸਬਦਿ ਅਤੀਤਿ ਅਨਾਹਦਿ ਰਾਤਾ ॥
12 ਜਿਨਿ ਰਾਮੁ ਜਾਨਿਆ ਤਿਨਹਿ ਪਛਾਨਿਆ ॥
13 ਜਿਉ ਗੂੰਗੇ ਸਾਕਰ ਮਨੁ ਮਾਨਿਆ ॥੧॥
14 ਐਸਾ ਗਿਆਨੁ ਕਥੈ ਬਨਵਾਰੀ ॥
15 ਮਨ ਰੇ ਪਵਨ ਦ੍ਰਿੜ ਸੁਖਮਨ ਨਾਰੀ ॥੧॥ ਰਹਾਉ ॥
16 ਸੋ ਗੁਰੁ ਕਰਹੁ ਜਿ ਬਹੁਰਿ ਨ ਕਰਨਾ ॥
17 ਸੋ ਪਦੁ ਰਵਹੁ ਜਿ ਬਹੁਰਿ ਨ ਰਵਨਾ ॥
18 ਸੋ ਧਿਆਨੁ ਧਰਹੁ ਜਿ ਬਹੁਰਿ ਨ ਧਰਨਾ ॥
19 ਐਸੇ ਮਰਹੁ ਜਿ ਬਹੁਰਿ ਨ ਮਰਨਾ ॥੨॥
20 ਉਲਟੀ ਗੰਗਾ ਜਮੁਨ ਮਿਲਾਵਉ ॥
21 ਬਿਨੁ ਜਲ ਸੰਗਮ ਮਨ ਮਹਿ ਨੑਾਵਉ ॥
22 ਲੋਚਾ ਸਮਸਰਿ ਇਹੁ ਬਿਉਹਾਰਾ ॥
23 ਤਤੁ ਬੀਚਾਰਿ ਕਿਆ ਅਵਰਿ ਬੀਚਾਰਾ ॥੩॥
24 ਅਪੁ ਤੇਜੁ ਬਾਇ ਪ੍ਰਿਥਮੀ ਆਕਾਸਾ ॥
25 ਐਸੀ ਰਹਤ ਰਹਉ ਹਰਿ ਪਾਸਾ ॥
26 ਕਹੈ ਕਬੀਰ ਨਿਰੰਜਨ ਧਿਆਵਉ ॥
27 ਤਿਤੁ ਘਰਿ ਜਾਉ ਜਿ ਬਹੁਰਿ ਨ ਆਵਉ ॥੪॥੧੮॥
28 ਗਉੜੀ ਕਬੀਰ ਜੀ ਤਿਪਦੇ₁₅ ॥
29 ਕੰਚਨ ਸਿਉ ਪਾਈਐ ਨਹੀ ਤੋਲਿ ॥
30 ਮਨੁ ਦੇ ਰਾਮੁ ਲੀਆ ਹੈ ਮੋਲਿ ॥੧॥
31 ਅਬ ਮੋਹਿ ਰਾਮੁ ਅਪੁਨਾ ਕਰਿ ਜਾਨਿਆ ॥
32 ਸਹਜ ਸੁਭਾਇ ਮੇਰਾ ਮਨੁ ਮਾਨਿਆ ॥੧॥ ਰਹਾਉ ॥
33 ਬ੍ਰਹਮੈ ਕਥਿ ਕਥਿ ਅੰਤੁ ਨ ਪਾਇਆ ॥
34 ਰਾਮ ਭਗਤਿ ਬੈਠੇ ਘਰਿ ਆਇਆ ॥੨॥
35 ਕਹੁ ਕਬੀਰ ਚੰਚਲ ਮਤਿ ਤਿਆਗੀ ॥
36 ਕੇਵਲ ਰਾਮ ਭਗਤਿ ਨਿਜ ਭਾਗੀ ॥੩॥੧॥੧੯॥
37 ਗਉੜੀ ਕਬੀਰ ਜੀ ॥
38 ਜਿਹ ਮਰਨੈ ਸਭੁ ਜਗਤੁ ਤਰਾਸਿਆ ॥
39 ਸੋ ਮਰਨਾ ਗੁਰ ਸਬਦਿ ਪ੍ਰਗਾਸਿਆ ॥੧॥
40 ਅਬ ਕੈਸੇ ਮਰਉ ਮਰਨਿ ਮਨੁ ਮਾਨਿਆ ॥
41 ਮਰਿ ਮਰਿ ਜਾਤੇ ਜਿਨ ਰਾਮੁ ਨ ਜਾਨਿਆ ॥੧॥ ਰਹਾਉ ॥
42 ਮਰਨੋ ਮਰਨੁ ਕਹੈ ਸਭੁ ਕੋਈ ॥
43 ਸਹਜੇ ਮਰੈ ਅਮਰੁ ਹੋਇ ਸੋਈ ॥੨॥
44 ਕਹੁ ਕਬੀਰ ਮਨਿ ਭਇਆ ਅਨੰਦਾ ॥
45 ਗਇਆ ਭਰਮੁ ਰਹਿਆ ਪਰਮਾਨੰਦਾ ॥੩॥੨੦॥
46 ਗਉੜੀ ਕਬੀਰ ਜੀ ॥
47 ਕਤ ਨਹੀ ਠਉਰ ਮੂਲੁ ਕਤ ਲਾਵਉ ॥
48 ਖੋਜਤ ਤਨ ਮਹਿ ਠਉਰ ਨ ਪਾਵਉ ॥੧॥
49 ਲਾਗੀ ਹੋਇ ਸੁ ਜਾਨੈ ਪੀਰ ॥
50 ਰਾਮ ਭਗਤਿ ਅਨੀਆਲੇ ਤੀਰ ॥੧॥ ਰਹਾਉ ॥
51 ਏਕ ਭਾਇ ਦੇਖਉ ਸਭ ਨਾਰੀ ॥
52 ਕਿਆ ਜਾਨਉ ਸਹ ਕਉਨ ਪਿਆਰੀ ॥੨॥
53 ਕਹੁ ਕਬੀਰ ਜਾ ਕੈ ਮਸਤਕਿ ਭਾਗੁ ॥
54 ਸਭ ਪਰਹਰਿ ਤਾ ਕਉ ਮਿਲੈ ਸੁਹਾਗੁ ॥੩॥੨੧॥