Ang 352
1 ਸਤਿਗੁਰੁ ਸੇਵਿ ਪਾਏ ਨਿਜ ਥਾਉ ॥੧॥
2 ਮਨ ਚੂਰੇ ਖਟੁ ਦਰਸਨ ਜਾਣੁ ॥
3 ਸਰਬ ਜੋਤਿ ਪੂਰਨ ਭਗਵਾਨੁ ॥੧॥ ਰਹਾਉ ॥
4 ਅਧਿਕ ਤਿਆਸ ਭੇਖ ਬਹੁ ਕਰੈ ॥
5 ਦੁਖੁ ਬਿਖਿਆ ਸੁਖੁ ਤਨਿ ਪਰਹਰੈ ॥
6 ਕਾਮੁ ਕ੍ਰੋਧੁ ਅੰਤਰਿ ਧਨੁ ਹਿਰੈ ॥
7 ਦੁਬਿਧਾ ਛੋਡਿ ਨਾਮਿ ਨਿਸਤਰੈ ॥੨॥
8 ਸਿਫਤਿ ਸਲਾਹਣੁ ਸਹਜ ਅਨੰਦ ॥
9 ਸਖਾ ਸੈਨੁ ਪ੍ਰੇਮੁ ਗੋਬਿੰਦ ॥
10 ਆਪੇ ਕਰੇ ਆਪੇ ਬਖਸਿੰਦੁ ॥
11 ਤਨੁ ਮਨੁ ਹਰਿ ਪਹਿ ਆਗੈ ਜਿੰਦੁ ॥੩॥
12 ਝੂਠ ਵਿਕਾਰ ਮਹਾ ਦੁਖੁ ਦੇਹ ॥
13 ਭੇਖ ਵਰਨ ਦੀਸਹਿ ਸਭਿ ਖੇਹ ॥
14 ਜੋ ਉਪਜੈ ਸੋ ਆਵੈ ਜਾਇ ॥
15 ਨਾਨਕ ਅਸਥਿਰੁ ਨਾਮੁ ਰਜਾਇ ॥੪॥੧੧॥
16 ਆਸਾ ਮਹਲਾ ੧ ॥
17 ਏਕੋ ਸਰਵਰੁ ਕਮਲ ਅਨੂਪ ॥
18 ਸਦਾ ਬਿਗਾਸੈ ਪਰਮਲ ਰੂਪ ॥
19 ਊਜਲ ਮੋਤੀ ਚੂਗਹਿ ਹੰਸ ॥
20 ਸਰਬ ਕਲਾ ਜਗਦੀਸੈ ਅੰਸ ॥੧॥
21 ਜੋ ਦੀਸੈ ਸੋ ਉਪਜੈ ਬਿਨਸੈ ॥
22 ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥
23 ਬਿਰਲਾ ਬੂਝੈ ਪਾਵੈ ਭੇਦੁ ॥
24 ਸਾਖਾ ਤੀਨਿ ਕਹੈ ਨਿਤ ਬੇਦੁ ॥
25 ਨਾਦ ਬਿੰਦ ਕੀ ਸੁਰਤਿ ਸਮਾਇ ॥
26 ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥
27 ਮੁਕਤੋ ਰਾਤਉ ਰੰਗਿ ਰਵਾਂਤਉ ॥
28 ਰਾਜਨ ਰਾਜਿ ਸਦਾ ਬਿਗਸਾਂਤਉ ॥
29 ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥
30 ਬੂਡਤ ਪਾਹਨ ਤਾਰਹਿ ਤਾਰਿ ॥੩॥
31 ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥
32 ਉਲਟ ਭਈ ਘਰੁ ਘਰ ਮਹਿ ਆਣਿਆ ॥
33 ਅਹਿਨਿਸਿ ਭਗਤਿ ਕਰੇ ਲਿਵ ਲਾਇ ॥
34 ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
35 ਆਸਾ ਮਹਲਾ ੧ ॥
36 ਗੁਰਮਤਿ ਸਾਚੀ ਹੁਜਤਿ ਦੂਰਿ ॥
37 ਬਹੁਤੁ ਸਿਆਣਪ ਲਾਗੈ ਧੂਰਿ ॥
38 ਲਾਗੀ ਮੈਲੁ ਮਿਟੈ ਸਚ ਨਾਇ ॥
39 ਗੁਰ ਪਰਸਾਦਿ ਰਹੈ ਲਿਵ ਲਾਇ ॥੧॥
40 ਹੈ ਹਜੂਰਿ ਹਾਜਰੁ ਅਰਦਾਸਿ ॥
41 ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥
42 ਕੂੜੁ ਕਮਾਵੈ ਆਵੈ ਜਾਵੈ ॥
43 ਕਹਣਿ ਕਥਨਿ ਵਾਰਾ ਨਹੀ ਆਵੈ ॥
44 ਕਿਆ ਦੇਖਾ ਸੂਝ ਬੂਝ ਨ ਪਾਵੈ ॥
45 ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥
46 ਜੋ ਜਨਮੇ ਸੇ ਰੋਗਿ ਵਿਆਪੇ ॥
47 ਹਉਮੈ ਮਾਇਆ ਦੂਖਿ ਸੰਤਾਪੇ ॥
48 ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥
49 ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥
50 ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥
51 ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥
52 ਸਾਚੈ ਸਬਦਿ ਮੁਕਤਿ ਗਤਿ ਪਾਏ ॥
53 ਨਾਨਕ ਵਿਚਹੁ ਆਪੁ ਗਵਾਏ ॥੪॥੧੩॥
54 ਆਸਾ ਮਹਲਾ ੧ ॥
55 ਜੋ ਤਿਨਿ ਕੀਆ ਸੋ ਸਚੁ ਥੀਆ ॥
56 ਅੰਮ੍ਰਿਤ ਨਾਮੁ ਸਤਿਗੁਰਿ ਦੀਆ ॥
57 ਹਿਰਦੈ ਨਾਮੁ ਨਾਹੀ ਮਨਿ ਭੰਗੁ ॥
58 ਅਨਦਿਨੁ ਨਾਲਿ ਪਿਆਰੇ ਸੰਗੁ ॥੧॥
59 ਹਰਿ ਜੀਉ ਰਾਖਹੁ ਅਪਨੀ ਸਰਣਾਈ ॥