Ang 357
1 ਆਸ ਪਿਆਸੀ ਸੇਜੈ ਆਵਾ ॥
2 ਆਗੈ ਸਹ ਭਾਵਾ ਕਿ ਨ ਭਾਵਾ ॥੨॥
3 ਕਿਆ ਜਾਨਾ ਕਿਆ ਹੋਇਗਾ ਰੀ ਮਾਈ ॥
4 ਹਰਿ ਦਰਸਨ ਬਿਨੁ ਰਹਨੁ ਨ ਜਾਈ ॥੧॥ ਰਹਾਉ ॥
5 ਪ੍ਰੇਮੁ ਨ ਚਾਖਿਆ ਮੇਰੀ ਤਿਸ ਨ ਬੁਝਾਨੀ ॥
6 ਗਇਆ ਸੁ ਜੋਬਨੁ ਧਨ ਪਛੁਤਾਨੀ ॥੩॥
7 ਅਜੈ ਸੁ ਜਾਗਉ ਆਸ ਪਿਆਸੀ ॥
8 ਭਈਲੇ ਉਦਾਸੀ ਰਹਉ ਨਿਰਾਸੀ ॥੧॥ ਰਹਾਉ ॥
9 ਹਉਮੈ ਖੋਇ ਕਰੇ ਸੀਗਾਰੁ ॥
10 ਤਉ ਕਾਮਣਿ ਸੇਜੈ ਰਵੈ ਭਤਾਰੁ ॥੪॥
11 ਤਉ ਨਾਨਕ ਕੰਤੈ ਮਨਿ ਭਾਵੈ ॥
12 ਛੋਡਿ ਵਡਾਈ ਅਪਣੇ ਖਸਮ ਸਮਾਵੈ ॥੧॥ ਰਹਾਉ ॥੨੬॥
13 ਆਸਾ ਮਹਲਾ ੧ ॥
14 ਪੇਵਕੜੈ ਧਨ ਖਰੀ ਇਆਣੀ ॥
15 ਤਿਸੁ ਸਹ ਕੀ ਮੈ ਸਾਰ ਨ ਜਾਣੀ ॥੧॥
16 ਸਹੁ ਮੇਰਾ ਏਕੁ ਦੂਜਾ ਨਹੀ ਕੋਈ ॥
17 ਨਦਰਿ ਕਰੇ ਮੇਲਾਵਾ ਹੋਈ ॥੧॥ ਰਹਾਉ ॥
18 ਸਾਹੁਰੜੈ ਧਨ ਸਾਚੁ ਪਛਾਣਿਆ ॥
19 ਸਹਜਿ ਸੁਭਾਇ ਅਪਣਾ ਪਿਰੁ ਜਾਣਿਆ ॥੨॥
20 ਗੁਰ ਪਰਸਾਦੀ ਐਸੀ ਮਤਿ ਆਵੈ ॥
21 ਤਾਂ ਕਾਮਣਿ ਕੰਤੈ ਮਨਿ ਭਾਵੈ ॥੩॥
22 ਕਹਤੁ ਨਾਨਕੁ ਭੈ ਭਾਵ ਕਾ ਕਰੇ ਸੀਗਾਰੁ ॥
23 ਸਦ ਹੀ ਸੇਜੈ ਰਵੈ ਭਤਾਰੁ ॥੪॥੨੭॥
24 ਆਸਾ ਮਹਲਾ ੧ ॥
25 ਨ ਕਿਸ ਕਾ ਪੂਤੁ ਨ ਕਿਸ ਕੀ ਮਾਈ ॥
26 ਝੂਠੈ ਮੋਹਿ ਭਰਮਿ ਭੁਲਾਈ ॥੧॥
27 ਮੇਰੇ ਸਾਹਿਬ ਹਉ ਕੀਤਾ ਤੇਰਾ ॥
28 ਜਾਂ ਤੂੰ ਦੇਹਿ ਜਪੀ ਨਾਉ ਤੇਰਾ ॥੧॥ ਰਹਾਉ ॥
29 ਬਹੁਤੇ ਅਉਗਣ ਕੂਕੈ ਕੋਈ ॥
30 ਜਾ ਤਿਸੁ ਭਾਵੈ ਬਖਸੇ ਸੋਈ ॥੨॥
31 ਗੁਰ ਪਰਸਾਦੀ ਦੁਰਮਤਿ ਖੋਈ ॥
32 ਜਹ ਦੇਖਾ ਤਹ ਏਕੋ ਸੋਈ ॥੩॥
33 ਕਹਤ ਨਾਨਕ ਐਸੀ ਮਤਿ ਆਵੈ ॥
34 ਤਾਂ ਕੋ ਸਚੇ ਸਚਿ ਸਮਾਵੈ ॥੪॥੨੮॥
35 ਆਸਾ ਮਹਲਾ ੧ ਦੁਪਦੇ ॥
36 ਤਿਤੁ ਸਰਵਰੜੈ ਭਈਲੇ ਨਿਵਾਸਾ ਪਾਣੀ ਪਾਵਕੁ ਤਿਨਹਿ ਕੀਆ ॥
37 ਪੰਕਜੁ ਮੋਹ ਪਗੁ ਨਹੀ ਚਾਲੈ ਹਮ ਦੇਖਾ ਤਹ ਡੂਬੀਅਲੇ ॥੧॥
38 ਮਨ ਏਕੁ ਨ ਚੇਤਸਿ ਮੂੜ ਮਨਾ ॥
39 ਹਰਿ ਬਿਸਰਤ ਤੇਰੇ ਗੁਣ ਗਲਿਆ ॥੧॥ ਰਹਾਉ ॥
40 ਨਾ ਹਉ ਜਤੀ ਸਤੀ ਨਹੀ ਪੜਿਆ ਮੂਰਖ ਮੁਗਧਾ ਜਨਮੁ ਭਇਆ ॥
41 ਪ੍ਰਣਵਤਿ ਨਾਨਕ ਤਿਨੑ ਕੀ ਸਰਣਾ ਜਿਨੑ ਤੂੰ ਨਾਹੀ ਵੀਸਰਿਆ ॥੨॥੨੯॥
42 ਆਸਾ ਮਹਲਾ ੧ ॥
43 ਛਿਅ ਘਰ ਛਿਅ ਗੁਰ ਛਿਅ ਉਪਦੇਸ ॥
44 ਗੁਰ ਗੁਰੁ ਏਕੋ ਵੇਸ ਅਨੇਕ ॥੧॥
45 ਜੈ ਘਰਿ ਕਰਤੇ ਕੀਰਤਿ ਹੋਇ ॥
46 ਸੋ ਘਰੁ ਰਾਖੁ ਵਡਾਈ ਤੋਹਿ ॥੧॥ ਰਹਾਉ ॥
47 ਵਿਸੁਏ ਚਸਿਆ ਘੜੀਆ ਪਹਰਾ ਥਿਤੀ ਵਾਰੀ ਮਾਹੁ ਭਇਆ ॥
48 ਸੂਰਜੁ ਏਕੋ ਰੁਤਿ ਅਨੇਕ ॥
49 ਨਾਨਕ ਕਰਤੇ ਕੇ ਕੇਤੇ ਵੇਸ ॥੨॥੩੦॥